ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਸ਼ੇਰੇ ਪੰਜਾਬ ਕਲੱਬ ਤਲਵੰਡੀ ਸੰਘੇੜਾ ਅਤੇ ਸਰਕਾਰੀ ਡਿਸਪੈਂਸਰੀ ਤਲਵੰਡੀ ਸੰਘੇੜਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਤਲਵੰਡੀ ਸੰਘੇੜਾ, ਬਲਾਕ ਸ਼ਾਹਕੋਟ ਵਿਖੇ ਬੂਟੇ ਲਗਾਏ ਗਏ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਪਿ੍ਰੰਸ ਰੂਰਲ ਮੈਡੀਕਲ ਅਫ਼ਸਰ ਤਲਵੰਡੀ ਸੰਘੇੜਾ ਨੇ ਦੱਸਿਆ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਡਿਸਪੈਂਸਰੀ ਦੇ ਸਟਾਫ਼ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ 550 ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਉਨਾਂ ਵੱਲੋਂ ਅੱਜ ਸਰਕਾਰੀ ਡਿਸਪੈਂਸਰੀ ਅਤੇ ਪਿੰਡ ਵਿੱਚ 250 ਬੂਟੇ ਲਗਾਏ ਗਏ ਹਨ। ਉਨਾਂ ਕਿਹਾ ਕਿ ਸਾਡਾ ਵਾਤਾਵਰਣ ਦਿਨੋਂ-ਦਿਨ ਦੂਸ਼ਿਤ ਹੁੰਦਾ ਜਾ ਰਿਹਾ ਹੈ ਅਤੇ ਵਾਤਾਵਰਣ ਨੂੰ ਸਾਫ਼ ਰੱਖਣ ਲਈ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਘਰ ਵਿੱਚ ਇੱਕ-ਇੱਕ ਬੂਟਾ ਜਰੂਰ ਲਗਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਸਾਫ਼-ਸੁਥਰੇ ਵਾਤਾਵਰਣ ਵਿੱਚ ਰਹਿ ਕਿ ਆਪਣੇ ਆਪ ਨੂੰ ਬਿਮਾਰੀ ਤੋਂ ਬਚਾਅ ਸਕੀਏ। ਉਨਾਂ ਦੱਸਿਆ ਕਿ ਕਲੱਬ ਵੱਲੋਂ ਬੂਟਿਆ ਦੀ ਸੰਭਾਲ ਲਈ ਜੰਗਲੇ ਵੀ ਤਿਆਰ ਕਰਵਾਏ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤੀਰਥ ਸਿੰਘ, ਦਿਲਬਾਗ ਸਿੰਘ, ਦਲਵੀਰ ਸਿੰਘ, ਜਤਿੰਦਰ ਸਿੰਘ, ਤਰਨਵੀਰ ਸਿੰਘ, ਜਸਵਿੰਦਰ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਤਲਵੰਡੀ ਸੰਘੇੜਾ, ਸ਼ਾਹਕੋਟ ਵਿਖੇ ਲਗਾਏ ਬੂਟੇ
This entry was posted in ਪੰਜਾਬ.