ਅੰਮ੍ਰਿਤਸਰ:- ਭਾਰਤ ਦੇ ਵੱਖ-ਵੱਖ ਸੂਬਿਆਂ ’ਚ ਵੱਸਦੇ ਸਿਕਲੀਗਰ ਸਿਖ ਭਾਈਚਾਰੇ ਦੇ ਵੇਰਵੇ ਤਿਆਰ ਕਰਨ ਲਈ ਜਲਦ ਹੀ ਇਕ ਕਮੇਟੀ ਗਠਤ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਮੱਧ ਪ੍ਰਦੇਸ਼ ਸੂਬੇ ਦੇ ਘੱਟ-ਗਿਣਤੀ ਕਮਿਸ਼ਨ ਦੇ ਮੈਂਬਰ ਸ. ਕੁਲਵੰਤ ਸਿੰਘ ਵਲੋਂ ਵੱਖ-ਵੱਖ ਸੂਬਿਆਂ ’ਚ ਵੱਸਦੇ ਘੱਟ-ਗਿਣਤੀ ਸਿੱਖ ਭਾਈਚਾਰੇ ਦੇ ਆਰਥਿਕ ਤੇ ਸਮਾਜਿਕ ਹਾਲਾਤਾਂ ਬਾਰੇ ਦਿੱਤੀ ਜਾਣਕਾਰੀ ਉਪਰੰਤ ਅਜਿਹੇ ਸਿੱਖ ਪ੍ਰੀਵਾਰਾਂ ਦੇ ਜੀਵਨ ਪੱਧਰ ਨੂੰ ਉਚਾ ਚੁਕਣ ਲਈ ਉਪਰਾਲੇ ਕੀਤੇ ਜਾਣ ਦੇ ਸੰਦਰਭ ’ਚ ਕੀਤਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗਠਤ ਇਹ ਕਮੇਟੀ ਅਜਿਹੇ ਸਿੱਖ ਪ੍ਰੀਵਾਰਾਂ ਦੀ ਨਿਸ਼ਾਨਦੇਹੀ ਕਰੇਗੀ, ਜਿਸ ਦੇ ਅਧਾਰਪੁਰ ਸ਼੍ਰੋਮਣੀ ਕਮੇਟੀ ਇਨ੍ਹਾਂ ਦੇ ਰਹਿਣ-ਸਹਿਣ, ਉਨ੍ਹਾਂ ਨੂੰ ਵਿਦਿਆ ਪ੍ਰਦਾਨ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਲੋੜ ਅਨੁਸਾਰ ਗੁਰੂ-ਘਰ ਤਿਆਰ ਕਰਨ ਲਈ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕਾਰਜ ਕਿਉਂਕਿ ਸੂਬਾ ਸਰਕਾਰ ਦਾ ਹੁੰਦਾ ਹੈ ਇਸ ਲਈ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖ ਭਾਈਚਾਰੇ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਸਬੰਧਤ ਸੂਬਾ ਸਰਕਾਰ ਨੂੰ ਵੀ ਲਿਖੇਗੀ।
ਵੱਖ-ਵੱਖ ਸੂਬਿਆਂ ’ਚ ਵੱਸਦੇ ਸਿਕਲੀਗਰ ਸਿੱਖ ਭਾਈਚਾਰੇ ਦੇ ਵੇਰਵੇ ਤਿਆਰ ਕਰਨ ਲਈ ਇਕ ਕਮੇਟੀ ਗਠਤ ਕੀਤੀ ਜਾਵੇਗੀ-ਜਥੇ: ਅਵਤਾਰ ਸਿੰਘ
This entry was posted in ਪੰਜਾਬ.