ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮੁਹੱਲਾ ਧੂੜਕੋਟ ਸ਼ਾਹਕੋਟ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋਕਿ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ, ਬਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂ ਸ਼ਾਮਲ ਹੋਏ। ਨਗਰ ਕੀਰਤਨ ਲੰਘਣ ਵਾਲੇ ਸਾਰੇ ਹੀ ਰਸਤਿਆਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾਂ ਕੀਤੀ ਗਈ। ਨਗਰ ਕੀਰਤਨ ’ਚ ਫੁੱਲਾਂ ਨਾਲ ਸਜੀ ਪਾਲਕੀ ਅਤੇ ਫੌਜੀ ਬੈਂਡ ਨਗਰ ਕੀਰਤਨ ਦੀ ਸ਼ੋਭਾ ਨੂੰ ਹੋਰ ਵਧਾ ਰਹੇ ਸਨ। ਇਸ ਮੌਕੇ ਫੁੱਲਾਂ ਨਾਲ ਸਜੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਦੇ ਪਿੱਛੇ ਸੰਗਤਾਂ ਕੀਰਤਨ ਸਰਵਣ ਕਰ ਰਹੀਆਂ ਸਨ। ਵੱਖ-ਵੱਖ ਸਮਾਜ ਸੇਵੀ ਸੰਸਥਾਨਾਂ ਅਤੇ ਦੁਕਾਨਦਾਰਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਜਿਥੇ ਵੱਖ-ਵੱਖ ਸਕੂਲਾਂ ਦੇ ਸਟਾਫ਼ ਅਤੇ ਬੱਚਿਆ ਨੇ ਨਗਰ ਕੀਰਤਨ ’ਚ ਭਾਗ ਲਿਆ, ਉਥੇ ਹੀ ਮੀਰੀ-ਪੀਰੀ ਗੱਤਖਾ ਅਖਾੜਾ ਸੁਲਤਾਨਪੁਰ ਲੋਧੀ ਦੇ ਸਿੰਘਾਂ ਨੇ ਗੱਤਖੇ ਦੇ ਜੌਹਰ ਵਿਖਾਏ। ਇਸ ਮੌਕੇ ਸ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਹਲਕਾ ਸ਼ਾਹਕੋਟ ਅਤੇ ਸ. ਬਚਿੱਤਰ ਸਿੰਘ ਕੋਹਾੜ ਇੰਚਾਰਜ਼ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਹਕੋਟ ਉਚੇਚੇ ਤੌਰ ’ਤੇ ਨਗਰ ਕੀਰਤਨ ’ਚ ਸ਼ਾਮਲ ਹੋਏ ਅਤੇ ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਨ ਮਲਹੋਤਰਾ ਪ੍ਰਸਿੱਧ ਸਮਾਜ ਸੇਵਕ, ਸੁਰਿੰਦਰਪਾਲ ਸਿੰਘ ਪ੍ਰਧਾਨ ਵਾਤਾਵਰਣ ਸੰਭਾਲ ਸੁਸਾਇਟੀ, ਸਤੀਸ਼ ਰਿਹਾਨ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਬੂਟਾ ਸਿੰਘ ਕਲਸੀ ਸੀਨੀਅਰ ਕਾਂਗਰਸੀ ਆਗੂ, ਗੁਲਜ਼ਾਰ ਸਿੰਘ ਥਿੰਦ, ਪਵਨ ਅਗਰਵਾਲ, ਕਮਲ ਨਾਹਰ, ਰਾਜ ਕੁਮਾਰ ਰਾਜੂ, ਰੋਮੀ ਗਿੱਲ (ਸਾਰੇ) ਐੱਮ.ਸੀ., ਸੁਖਦੀਪ ਸਿੰਘ ਸੋਨੂੰ ਕੰਗ ਪੀ.ਏ. ਸ਼ੇਰੋਵਾਲੀਆ, ਬੌਬੀ ਗਰੋਵਰ ਪ੍ਰਧਾਨ ਅਰੋੜਾ ਮਹਾਂ ਸਭਾ, ਜਤਿੰਦਰਪਾਲ ਸਿੰਘ ਬੱਲਾ, ਤਾਰਾ ਚੰਦ, ਡਾ. ਅਰਵਿੰਦਰ ਸਿੰਘ ਰੂਪਰਾ, ਅਮਰਜੀਤ ਸਿੰਘ ਜੌੜਾ (ਸਾਰੇ) ਸਾਬਕਾ ਐੱਮ.ਸੀ., ਯਸ਼ਪਾਲ ਗੁਪਤਾ ਚੇਅਰਮੈਨ ਮੰਡੀ ਕਮੇਟੀ, ਅਜੀਤ ਸਿੰਘ ਝੀਤਾ, ਜਥੇਦਾਰ ਚਰਨ ਸਿੰਘ ਸਿੰਧੜ ਸਾਬਕਾ ਚੇਅਰਮੈਨ, ਜਸਪਾਲ ਸਿੰਘ ਮਿਗਲਾਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅੱਤਰ ਸਿੰਘ ਜੌੜਾ, ਬਲਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਪਰਮਜੀਤ ਸਿੰਘ ਖਜਾਨਚੀ, ਸੰਤੋਖ ਸਿੰਘ ਚੰਦੀ ਉਪ ਖਜਾਨਚੀ, ਅਜੀਤ ਸਿੰਘ ਸੈਕਟਰੀ, ਕੁਲਦੀਪ ਸਿੰਘ ਉੱਪ ਸੈਕਟਰੀ, ਬਾਵਾ ਸਿੰਘ, ਕਰਨੈਲ ਸਿੰਘ, ਸੁਖਦਿਆਲ ਸਿੰਘ, ਸੁਲੱਖਣ ਸਿੰਘ, ਰਾਜੇਸ਼ ਜੈਨ, ਪ੍ਰਕਾਸ਼ ਸਿੰਘ, ਭਜਨ ਸਿੰਘ, ਜਗਤਾਰ ਸਿੰਘ, ਅਜੈ ਕੁਮਾਰ, ਬਲਦੇਵ ਸਿੰਘ ਸਾਰੇ ਮੈਂਬਰ, ਸਤਵੀਰ ਸਿੰਘ, ਹਰਬੰਸ ਸਿੰਘ ਧਿੰਜਣ, ਜੋਗਿੰਦਰ ਸਿੰਘ ਪ੍ਰਧਾਨ ਬਾਜੀਗਰ ਸਭਾ, ਭਾਈ ਨਾਹਰ ਸਿੰਘ ਹੈੱਡਗ੍ਰੰਥੀ, ਗੁਰਚਰਨ ਸਿੰਘ ਸੁਖੀਜਾ, ਕੇਵਲ ਸਿੰਘ ਬੱਟੂ ਸਰਪਰਸਤ ਟਾਂਕ ਕਸ਼ੱਤਰਿਆ ਸਭਾ ਸ਼ਾਹਕੋਟ, ਬਹਾਦਰ ਸਿੰਘ, ਅਵਤਾਰ ਸਿੰਘ, ਸੰਤੋਖ ਸਿੰਘ ਚੰਦੀ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਸ਼ਾਮਲ ਸਨ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਾਹਕੋਟ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ
This entry was posted in ਪੰਜਾਬ.