ਅੰਮ੍ਰਿਤਸਰ:- ਗੁਰੂ ਘਰ ਦੀ ਅਨਿਨ ਸੇਵਕ ਤੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਧਰਮ ਪਤਨੀ ਬੀਬੀ ਸੁਰਿੰਦਰ ਕੌਰ ਬਾਦਲ ਜੋ ਸਰੀਰਕ ਰੋਗ ਕਾਰਨ ਅਮਰੀਕਾ ’ਚ ਜ਼ੇਰੇ ਇਲਾਜ ਹਨ, ਦੀ ਸਿਹਤਯਾਬੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂੰਹ ’ਚ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਖੰਡ ਪਾਠ ਦਾ ਭੋਗ ਪਾਇਆ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਮੁੰਬਈ ਵਾਲਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਅਤੇ ਅਰਦਾਸ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਧਰਮ ਸਿੰਘ ਨੇ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈ¤ਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਜੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ. ਸਵਿੰਦਰ ਸਿੰਘ ਦੋਬਲੀਆ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਨਿਰਮਲ ਸਿੰਘ ਘਰਾਚੋਂ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਗੋਪਾਲ ਸਿੰਘ ਜਾਣੀਆ, ਸ. ਜਗੀਰ ਸਿੰਘ ਵਰਪਾਲ, ਸ. ਗੁਰਿੰਦਰਪਾਲ ਸਿੰਘ ਗੋਰਾ, ਸ਼੍ਰੋਮਣੀ ਕਮੇਟੀ ਦੇ ਐਡੀ: ਸਕੱਤਰ ਸ. ਸਤਬੀਰ ਸਿੰਘ ਤੇ ਸ. ਰੂਪ ਸਿੰਘ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਰਾਮ ਸਿੰਘ, ਸ. ਕੁਲਦੀਪ ਸਿੰਘ, ਸ. ਛਿੰਦਰ ਸਿੰਘ, ਸ. ਬਿਜੈ ਸਿੰਘ ਤੇ ਸ. ਬਲਵਿੰਦਰ ਸਿੰਘ, ਨਿੱਜੀ ਸਹਾਇਕ ਸ. ਪਰਮਜੀਤ ਸਿੰਘ ਸਰੋਆ, ਸ. ਗੁਰਦਿੱਤ ਸਿੰਘ ਤੇ ਸ. ਸੁਖਬੀਰ ਸਿੰਘ ਮੂਲੇਚੱਕ, ਸੁਪ੍ਰਿੰਟੈਂਡੈਂਟ ਸ. ਹਰਮਿੰਦਰ ਸਿੰਘ ਮੂਧਲ, ਸ. ਹਰਦੀਪ ਸਿੰਘ ਪੱਟੀ, ਸਹਾਇਕ ਸੁਪ੍ਰਿੰਟੈਂਡੈਂਟ ਸ. ਸੁਰਿੰਦਰਪਾਲ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ (ਮੱਲ੍ਹੀ), ਐਡੀ: ਮੈਨੇਜਰ ਸ. ਮਹਿੰਦਰ ਸਿੰਘ ਭਿੰਡੀ, ਸ. ਸੁਖਦੇਵ ਸਿੰਘ ਤੇ ਸ. ਬਲਵਿੰਦਰ ਸਿੰਘ (ਭਿੰਡਰ), ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ ਤੇ ਸ. ਦਲਬੀਰ ਸਿੰਘ, ਲੁਧਿਆਣਾ ਤੋਂ ਸਾਬਕਾ ਕੌਂਸਲਰ ਸ. ਰਜਿੰਦਰ ਸਿੰਘ (ਭਾਟੀਆ), ਸਾਬਕਾ ਮੀਤ ਸਕੱਤਰ ਸ. ਗੁਰਬਚਨ ਸਿੰਘ, ਮੀਤ ਮੈਨੇਜਰ ਸ. ਬਿਅੰਤ ਸਿੰਘ ਤੇ ਸ. ਮੰਗਲ ਸਿੰਘ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ ਤੋਂ ਇਲਾਵਾ ਭਾਰੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਸ਼੍ਰੋਮਣੀ ਕਮੇਟੀ ਵਲੋਂ ਬੀਬੀ ਸੁਰਿੰਦਰ ਕੌਰ ਬਾਦਲ ਦੇ ਸੇਹਤਯਾਬ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ
This entry was posted in ਪੰਜਾਬ.