ਮਾਨਸਾ – ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਸਾ ਜ਼ਿਲ੍ਹੇ ਦੀਆਂ ਸਾਰੀਆਂ ਸੀ ਐਚ ਸੀ ਵਿੱਚ ਕੋਵਿਡ-19 ਦੀ ਸੈਪਲਿੰਗ ਕੀਤੀ ਜਾ ਰਹੀ ਹੈ। ਅੱਜ ਸੀ ਐਚ ਸੀ ਖਿਆਲਾ ਕਲਾਂ ਵਿਖੇ ਡਾ. ਨਵਜੋਤ ਪਾਲ ਸਿੰਘ ਭੁੱਲਰ ਐਸ ਐਮ ਓ ਖਿਆਲਾ ਕਲਾਂ ਦੀ ਦੇਖਰੇਖ ਵਿੱਚ ਡਾ ਰਣਜੀਤ ਸਿੰਘ ਰਾਏ, ਡਾ. ਅਰਸ਼ਦੀਪ ਸਿੰਘ, ਡਾ. ਵਿਸ਼ਵਜੀਤ ਸਿੰਘ ਨੇ ਆਪਣੀ ਟੀਮ ਸਮੇਤ ਬਾਹਰੋਂ ਆਏ ਵਿਅਕਤੀਆਂ ਅਤੇ ਵੱਖ ਵੱਖ ਪਿੰਡਾਂ ਵਿੱਚ ਹੇਅਰ ਕਟਿੰਗ, ਸਬਜ਼ੀ ਵਿਕਰੇਤਾ, ਦੋਧੀ ਅਤੇ ਸਿਹਤ ਵਿਭਾਗ ਵਿੱਚ ਫਰੰਟ ਲਾਈਨ ਤੇ ਕੋਵਿਡ-19 ਤਹਿਤ ਆਪਣੀਆਂ ਸੇਵਾਵਾਂ ਦੇ ਰਹੇ ਸਿਹਤ ਕਰਮਚਾਰੀਆਂ ਦੇ ਸੈਂਪਲ ਲਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਜੋਤ ਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਐਕਟਿਵ ਸਰਵੇਲੈਂਸ ਸ਼ੁਰੂ ਕੀਤਾ ਗਿਆ ਹੈ ਜਿਸ ਅਧੀਨ ਪਿੰਡਾਂ ਵਿੱਚ ਲੋਕਾਂ ਨਾਲ ਸਿੱਧੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਹੀ ਵਿਅਕਤੀਆਂ ਦਾ ਕਰੋਨਾ ਸਬੰਧੀ ਟੈਸਟ ਕੀਤਾ ਜਾਵੇਗਾ ਤਾਂ ਕਿ ਲੋਕਲ ਕਮਿਉਨਿਟੀ ਨੂੰ ਇਨਫੈਕਸ਼ਨ ਤੋਂ ਬਚਾਇਆ ਜਾ ਸਕੇ। ਜਿਸ ਸਬੰਧੀ ਰੋਜਾਨਾ ਹੀ ਸੈਂਪਲਿੰਗ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਡਾ ਹਰਮਨਦੀਪ ਸਿੰਘ ਡੈਂਟਲ ਸਰਜਨ ਨੇ ਦੱਸਿਆ ਕਿ ਖੰਘ, ਜੁਕਾਮ, ਬੁਖਾਰ ,ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਸਮੇਤ ਹੋਰ ਬਿਮਾਰੀਆਂ ਨਾਲ ਗ੍ਰਸਤ ਮਰੀਜ਼ਾਂ ਦਾ ਟੈਸਟ ਕਰਵਾਉਣਾ ਬਹੁਤ ਜਰੂਰੀ ਹੈ। ਜਗਦੀਸ਼ ਸਿੰਘ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਇਸ ਤਹਿਤ ਸਾਰਿਆਂ ਹੀ ਗਰਭਵਤੀ ਔਰਤਾਂ ਦਾ ਵੀ ਟੈਸਟ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਕਿ ਮਾਂ ਅਤੇ ਉਸ ਦੇ ਪੈਦਾ ਹੋਣ ਵਾਲੇ ਬੱਚੇ ਨੂੰ ਇਸ ਬੀਮਾਰੀ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਚਾਨਣ ਦੀਪ ਸਿੰਘ ਔਲਖ, ਜਸਵੀਰ ਸਿੰਘ ਲੈਬ ਟੈਕਨੀਸ਼ੀਅਨ, ਮਨਪ੍ਰੀਤ ਸਿੰਘ ਲੈਬ ਟੈਕਨੀਸ਼ੀਅਨ, ਸਤਪਾਲ ਫਾਰਮੇਸੀ ਅਫਸਰ, ਸੁਖਪਾਲ ਸਿੰਘ, ਅਮਰਿੰਦਰ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।