ਫਤਹਿਗੜ੍ਹ ਸਾਹਿਬ,(ਗੁਰਿੰਦਰਜੀਤ ਸਿੰਘ ਪੀਰਜੈਨ) – ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਵਿਖੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਹੈਡ ਗਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਪ੍ਰਾਆਰੰਭ ਹੋਣ ਨਾਲ਼ ਸ਼ਰਧਾ ਪੂਰਵਕ ਪੂਰੀਆਂ ਧਾਰਮਿਕ ਰਵਾਇਤਾਂ ਨਾਲ਼ ਸ਼ੁਰੂ ਹੋ ਗਿਆ। ਜੋੜ ਮੇਲ ਦੇ ਪਹਿਲੇ ਦਿਨ ਹੀ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਤਾਦਾਦ ਵਿੱਚ ਪਹੁੰਚੇ ਸ਼ਰਧਾਲੂਆਂ ਨੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ, ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਅਤੇ ਯਾਦਗਾਰ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਮੱਥਾ ਟੇਕਿਆ ਅਤੇ ਮਨੁੱਖਤਾ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
ਸ਼੍ਰੀ ਆਖੰਡ ਪਾਠ ਦੀ ਪ੍ਰਾਆਰੰਭਤਾ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ: ਰਵਿੰਦਰ ਸਿੰਘ ਖਾਲਸਾ, ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਭਾਈ ਅਮਰਜੀਤ ਸਿੰਘ, ਸ਼ਹੀਦੀ ਜੋੜ ਮੇਲ ਦੇ ਪ੍ਰਬੰਧਕੀ ਸਹਾਇਕ ਜਨਰਲ ਸਕੱਤਰ ਭਾਈ ਬਲਬੀਰ ਸਿੰਘ, ਸ੍ਰ: ਪਰਮਜੀਤ ਸਿੰਘ, ਸ੍ਰ: ਸਕੱਤਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ 6 ਪੋਹ ਤੋਂ 13 ਪੋਹ ਤੱਕ ਦੇ ਇਤਿਹਾਸ ਦੀ ਕਥਾ ਰੋਜ਼ਾਨਾਂ ਸਵੇਰੇ 7: 45 ਵਜੇ ਤੋਂ 8:45 ਵਜੇ ਤੱਕ ਰੋਜਾਨਾ ਹੋਵੇਗੀ । ਇਸ ਮੌਕੇ ਇਸ ਪਵਿੱਤਰ ਸ਼ਹਿਰ ਨੂੰ ਜੁੜਦੇ ਸਾਰੇ ਪ੍ਰਮੁੱਖ ਮਾਰਗਾਂ ਤੇ ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਵੱਲੋਂ ਵਿਅਪਕ ਪੱਧਰ ਤੇ ਆਉਣ ਵਾਲੇ ਸ਼ਰਧਾਲੂਆਂ ਲਈ ¦ਗਰ ਚੱਲ ਰਹੇ ਹਨ।