ਸ੍ਰੀ ਮੁਕਤਸਰ ਸਾਹਿਬ, (ਸੁਨੀਲ ਬਾਂਸਲ) -: ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿੱਚ 8 ਜਨਵਰੀ ਤੋਂ 12 ਜਨਵਰੀ -2011 ਤੱਕ ਕਰਵਾਈ ਜਾ ਰਹੀ ਕੌਮੀ ਪਸ਼ੂ ਧੰਨ ਚੈਂਪੀਅਨਸ਼ਿਪ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਇੱਕ ਰਿਵਿਊ ਮੀਟਿੰਗ ਸ੍ਰੀ ਦਰਸ਼ਨ ਸਿੰਘ ਗਰੇਵਾਲ ਏ.ਡੀ.ਸੀ. ਜਨਰਲ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਅਮਿਤ ਢਾਕਾ ਏ.ਡੀ.ਸੀ.ਡੀ, ਸ੍ਰੀ ਭੁਪਿੰਦਰਮੋਹਨ ਸਿੰਘ ਸਹਾਇਕ ਕਮਿਸ਼ਨਰ ਜਨਰਲ ਕਮ ਜਿਲ੍ਹਾ ਟਰਾਂਸਪੋਰਟ ਅਫਸਰ, ਸ੍ਰੀ ਦਲਵਿੰਦਰਜੀਤ ਸਿੰਘ ਐਸ.ਡੀ.ਐਮ ਮੁਕਤਸਰ,ਡਾ.ਤੀਰਥ ਗੋਇਲ ਸਿਵਿਲ ਸਰਜਨ, ਸ੍ਰੀ ਗੁਰਦੀਪ ਸਿੰਘ ਡੀ.ਐਸ.ਪੀ, ਸ੍ਰੀ ਗੋਪਾਲ ਸਿੰਘ ਪ੍ਰਿੰਸੀਪਲ ਸਰਕਾਰੀ ਕਾਲਜ, ਡਾ. ਨਰੇਸ਼ ਸਚਦੇਵਾ ਡਿਪਟੀ ਡਾਇਰੈਕਟਰ ,ਸ੍ਰੀ ਮਿੱਤ ਸਿੰਘ ਬਰਾੜ ਪ੍ਰਧਾਨ ਨਗਰ ਕੌਸਲ ਮੁਕਤਸਰ, ਸ੍ਰ੍ਰੀ ਹੀਰਾ ਸਿੰਘ ਚੜੇਵਨ ਚੇਅਰਮੈਨ ਬਲਾਕ ਸੰਮਤੀ ਮੁਕਤਸਰ ਅਤੇ ਸ੍ਰੀ ਕਰਨ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆਂ ।
ਮੀਟਿੰਗ ਦੌਰਾਨ ਸ੍ਰੀ ਗਰੇਵਾਲ ਨੇ ਦੱਸਿਆਂ ਕਿ ਕੌਮੀ ਪਸ਼ੂ ਧੰਨ ਚੈਂਪੀਅਨਸ਼ਿਪ ਸ੍ਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਮੁਕਤਸਰ ਵਿਖੇ ਕਰਵਾਈ ਜਾ ਰਹੀ ਹੈ ਅਤੇ ਜੇਤੂ ਪਸ਼ੂ ਪਾਲਕਾਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ ਅਤੇ ਸਰਟੀਫਿਕੇਟ ਤਕਸੀਮ ਕੀਤੇ ਜਾਣਗੇ। ਉਹਨਾਂ ਅੱਗੇ ਦੱਸਿਆਂ ਕਿ ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਸਮੇਤ ਬਾਹਰਲੇ ਰਾਜਾਂ ਦੇ ਪਸ਼ੂ ਪਾਲਕ ਹਿੱਸਾ ਲੈ ਰਹੀ ਹਨ । ਉਹਨਾਂ ਅੱਗੇ ਦੱਸਿਆਂ ਕਿ ਇਸ ਚੈਂਪੀਅਨਸ਼ਿਪ ਵਿੱਚ ਇਸ ਵਾਰ ਤਕਰੀਬਨ 4000 ਤੇ ਲੱਗਭਗ ਵੱਖ-ਵੱਖ ਕਿਸਮਾਂ ਦੇ ਪਸ਼ੂ ਅਤੇ ਜਾਨਵਰ ਭਾਗ ਲੈ ਰਹੇ ਹਨ। ਪਸ਼ੂ ਮਾਲਕਾਂ ਦੇ ਠਹਿਰਣ ਅਤੇ ਖਾਣ -ਪੀਣ ਆਦਿ ਦਾ ਪ੍ਰਬੰਧ ਪਸ਼ੂ ਪਾਲਣ ਵਿਭਾਗ ਵਲੋਂ ਕੀਤਾ ਗਿਆ ਹੈ। ਮੀਟਿੰਗ ਦੌਰਾਨ ਸ੍ਰੀ ਗਰੇਵਾਲ ਨੇ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਪਸ਼ੂਆਂ ਲਈ ਹਰੇ ਚਾਰੇ ਅਤੇ ਟੈਂਟਾਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਅਤੇ ਕਿਸੇ ਕਿਸਮ ਦੀ ਕਮੀ ਨਾ ਛੱਡੀ ਜਾਵੇ ਅਤੇ ਲੋਕਾਂ ਦੇ ਮਨੋਰੰਜਨ ਲਈ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇ।
ਸ੍ਰੀ ਗਰੇਵਾਲ ਨੇ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤੀ ਕਿ ਇਸ ਚੈਂਪੀਅਨ ਵਾਲੀ ਜਗ੍ਹਾਂ ਤੇ ਸਫਾਈ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ । ਸ੍ਰੀ ਗਰੇਵਾਲ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਪਸ਼ੂ ਪਾਲਕਾਂ , ਪਸ਼ੂਆਂ ਅਤੇ ਜਾਨਵਰਾਂ ਦੀ ਸੁਰੱਖਿਆਂ ਨੂੰ ਯਕੀਨੀ ਬਨਾਉਣ ਲਈ ਚੈਂਪੀਅਨਸ਼ਿਪ ਵਾਲੀ ਜਗ੍ਹਾਂ ਤੇ ਪੁਲਿਸ ਦੇ ਦਸਤੇ ਤਾਇਨਾਤ ਕੀਤੇ ਜਾਣ। ਇਸ ਤੋਂ ਇਲਾਵਾ ਇਸ ਪ੍ਰਤੀਯੋਗਤਾ ਵਿੱਚ ਭਾਗ ਲੈਣ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਦੋ ਪੁੱਛਗਿੱਛ ਸੈਂਟਰ ਕਾਇਮ ਕੀਤੇ ਜਾਣ ਅਤੇ ਜਿੱਥੇ ਜੁੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ ਅਤੇ ਇਹਨਾਂ ਪੁੱਛਗਿੱਛ ਸੈਂਟਰਾਂ ਤੇ ਬਕਾਇਦਾ ਬੈਰੀਕੇਡਿੰਗ ਕੀਤੀ ਜਾਵੇ।
ਮੀਟਿੰਗ ਦੌਰਾਨ ਸ੍ਰੀ ਗਰੇਵਾਲ ਨੇ ਦੱਸਿਆਂ ਕਿ ਪਸ਼ੂ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ¦ਬੀ ਢਾਬ ਵਿਖੇ ਲੱਗੇਗਾ। ਸ੍ਰੀ ਗਰੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਚੈਂਪੀਅਨਸ਼ਿਪ ਨੂੰ ਸਫਲਤਾਂ ਪੂਰਵਕ ਨੇਪਰੇ ਚੜ੍ਹਾਉਣ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਪਸ਼ੂ ਪਾਲਣ ਵਿਭਾਗ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।