ਫ਼ਤਿਹਗੜ੍ਹ ਸਾਹਿਬ, (ਗੁਰਿੰਦਰਜੀਤ ਸਿੰਘ ਪੀਰਜੈਨ) – ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬਾਨ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਤੇ ਗੁਰੂ ਦੀਆਂ ਲਾਡਲੀਆਂ ਫੋਜਾਂ ਸਿੱਖ ਪੰਥ ਦਾ ਇਕ ਅਨਿੱਖੜਵਾਂ ਅੰਗ ਹਨ, ਉਹ ਇੱਥੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ, ਜਿੱਥੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕਰਵਰਤੀ ਪੰਜਾਬ ਹਿੰਦੂਸਾਤਨ ਵਿਸ਼ਵ ਵਲੋਂ ਸਿੰਘ ਸਾਹਿਬਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਸਿੱਖ ਕੌਮ ਦੇ ਪੁਰਾਤਨ ਵਿਰਸੇ ਨੂੰ ਸੰਭਾਲੀ ਬੈਠੀਆਂ ਹਨ ਤੇ ਇਹ ਖਾਲਸੇ ਦੀ ਚੜ੍ਹਦੀ ਕਲਾ ਤੇ ਸ਼ਾਨ ਦਾ ਵੀ ਪ੍ਰਤੀਕ ਹਨ। ਇਸ ਮੋਕੇ ਬਾਬਾ ਬਲਬੀਰ ਸਿੰਘ ਵਲੋਂ, ਸਿੰਘ ਸਾਹਿਬ ਸਮੇਤ ਗਿਆਨੀ ਤਰਲੋਚਨ ਸਿੰਘ ਜਥੇਦਾਰ ਸ਼੍ਰੀ ਕੇਸਗੜ• ਸਾਹਿਬ, ਭਾਈ ਇਕਬਾਲ ਸਿੰਘ ਜਥੇਦਾਰ ਸ਼੍ਰੀ ਪਟਨਾ ਸਾਹਿਬ, ਭਾਈ ਸੁਖਵਿੰਦਰ ਸਿੰਘ ਹੈੱਡ ਗ੍ਰ੍ਰੰਥੀ, ਡੀ.ਆਈ.ਜੀ. ਪਰਮਰਾਜ ਸਿੰਘ ਉਮਰਾਂਨੰਗਰ ਦਾ ਸਨਮਾਨ ਵੀ ਕੀਤਾ ਗਿਆ। ਇਸ ਦੇ ਨਾਲ ਹੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕਰਵਰਤੀ ਪੰਜਾਬ ਹਿੰਦੂਸਾਤਨ ਵਿਸ਼ਵ ਦੀ ਅਗਵਾਈ ਵਿਚ ਗੁਰਦੁਆਰਾ ਬਿਬਾਨਗੜ• ਸਾਹਿਬ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਵਿਖੇ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਗੁਰਦੁਆਰਾ ਸ੍ਰੀ ਬਿਬਾਨਗੜ• ਸਾਹਿਬ ਤੋਂ ਪੁਰਾਤਨ ਰਵਾਇਤ ਅਨੁਸਾਰ ਪੂਰੇ ਜਾਹੋ ਜਲਾਲ ਨਾਲ ਮੁਹਲਾ ਗੁਰਦੁਆਰਾ ਸ੍ਰੀ ਜਯੋਤੀ ਸਰੂਪ ਸਾਹਿਬ ਤੱਕ ਕੱਢਿਆ ਗਿਆ। ਇਸ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਸਿੰਘ ਇੰਜੀਨੀਅਰਿੰਗ ਕਾਲਜ ਦੇ ਮੈਦਾਨ ਵਿਖੇ ਨਿਹੰਗ ਸਿੰਘਾਂ ਵਲੋਂ ਗੱਤਕਾ ਬਾਜ਼ੀ, ਘੋੜ ਸਵਾਰੀ ਤੇ ਹੋਰ ਕਰੱਤਵ ਵੀ ਦਿਖਾਏ ਗਏ। ਜਿਸ ਦੀ ਸੰਗਤਾਂ ਵਲੋਂ ਬਹੁਤ ਪ੍ਰਸੰਸਾ ਕੀਤੀ ਗਈ। ਇਸ ਮੌਕੇ ਤੇ ਬਾਬਾ ਮੱਖਣ ਸਿੰਘ ਤਰੁਨਾ ਦਲ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਹਰੀਆ ਵੇਲਾਂ ਵਾਲੇ, ਬਾਬਾ ਸੁੱਖਾ ਸਿੰਘ ਮਹਿਤਾ ਚੌਂਕ ਤਰੁਨਾ ਦਲ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਬਲਕਾਰ ਸਿੰਘ ਦਸਮੇਸ ਤਰੁਨਾ ਦਲ, ਬਾਬਾ ਭਜਨ ਸਿੰਘ ਬੁਰਜ ਅਕਾਲੀ ਫੁਲਾ ਸਿੰਘ, ਬਾਬਾ ਜੱਸਾ ਸਿੰਘ, ਬਾਬਾ ਇੰਦਰ ਸਿੰਘ ਜੀ, ਬਾਬ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਮਾਨ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲੇ, ਬਾਬਾ ਲਾਲ ਸਿੰਘ ਰਾਮਪੁਰਾ ਫੂਲ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਰਘੁਵੀਰ ਸਿੰਘ ਤਰਨਾ ਦਲ, ਜਥੇਦਾਰ ਬਲਦੇਵ ਸਿੰਘ ਬੱਲਾ, ਜਥੇਦਾਰ ਚੜ੍ਹਤ ਸਿੰਘ ਅਰਬਾਂ ਖਰਬਾਂ ਤੇ ਹੋਰ ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਮੁੱਖੀ ਸਾਹਿਬਾਨ ਹਾਜਰ ਸਨ। ਅੰਤ ਵਿਚ ਬਾਬਾ ਬਲਬੀਰ ਸਿੰਘ ਵਲੋਂ ਆਈਆਂ ਸਾਰੀਆਂ ਗੁਰੂ ਦੀਆਂ ਲਾਡੀਆਂ ਫੌਜਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ।
ਗੁਰੂ ਦੀਆਂ ਲਾਡਲੀਆਂ ਫੋਜਾਂ ਸਿੱਖ ਪੰਥ ਦਾ ਇਕ ਅਨਿੱਖੜਵਾਂ ਅੰਗ ਹਨ : ਗਿਆਨੀ ਗੁਰਬਚਨ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਵਲੋਂ ਜ਼ਾਹੋ-ਜਲਾਲ ਨਾਲ ਮੁਹਲਾ ਆਯੌਜਿਤ
This entry was posted in ਪੰਜਾਬ.