ਪੰਜਾਬ ਸਰਕਾਰ ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪ੍ਰੀਵਾਰਾਂ ਨੂੰ ਕਰਜ਼ਮਾਫ਼ੀ ਦੀ ਰਾਹਤ ਦੇਵੇਗੀ

145525034_3896206983764938_1994287040258034959_n.resizedਚੰਡੀਗੜ੍ਹ – ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪੰਜਾਬ ਭਵਨ ਵਿੱਚ ਕਿਸਾਨ ਅੰਦੋਲਨ ਸਬੰਧੀ ਰਾਜ ਦੇ ਸਾਰੇ ਰਾਜਨੀਤਕ ਦਲਾਂ ਦੀ ਸਰਵ ਸਾਂਝੀ ਮੀਟਿੰਗ ਕੀਤੀ। ਇਸ ਬੈਠਕ ਦੌਰਾਨ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਆੜ ਵਿੱਚ ਪਾਕਿਸਤਾਨ ਕੋਈ ਸਾਜਿਸ਼ ਰਚ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਗਵਾਂਢੀ ਦੇਸ਼ ਪਾਕਿਸਤਾਨ ਵਲੋਂ ਹੋਣ ਵਾਲੇ ਇਸ ਖ਼ਤਰੇ ਨੂੰ ਹਲਕੇ ਵਿੱਚ ਨਾ ਲਵੇ ਅਤੇ ਸਥਿਤੀ ਖਰਾਬ ਹੋਣ ਤੋਂ ਪਹਿਲਾਂ ਹੀ ਇਸ ਮੁੱਦੇ ਦਾ ਹਲ ਕੱਢਣਾ ਚਾਹੀਦਾ ਹੈ।

145387962_3896206890431614_6541295056367049003_n.resized
ਮੁੱਖਮੰਤਰੀ ਨੇ ਇਹ ਵੀ ਕਿਹਾ ਕਿ ਸਾਡੀ ਸਰਕਾਰ ਕੇਂਦਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਪ੍ਰਭਾਵਹੀਣ ਕਰਨ ਦੇ ਲਈ ਵਿਧਾਨਸਭਾ ਵਿੱਚ ਦੁਬਾਰਾ ਰਾਜ ਦੇ ਸੁਧਾਰ ਬਿਲ ਲਿਆਵੇਗੀ, ਕਿਉਂਕਿ ਪਹਿਲਾਂ ਪਾਸ ਕੀਤੇ ਗਏ ਬਿਲ ਰਾਜਪਾਲ ਨੇ ਰਾਸ਼ਟਰਪਤੀ ਕੋਲ ਨਹੀਂ ਸੀ ਭੇਜੇ। ਸੰਵਿਧਾਨ ਅਨੁਸਾਰ ਜੇ ਵਿਧਾਨਸਭਾ ਵਿੱਚ ਬਿਲਾਂ ਨੂੰ ਦੋ ਵਾਰ ਪਾਸ ਕੀਤਾ ਜਾਵੇ ਤਾਂ ਰਾਜਪਾਲ ਨੂੰ ਉਹ ਰਾਸ਼ਟਰਪਤੀ ਕੋਲ ਭੇਜਣੇ ਹੀ ਪੈਂਦੇ ਹਨ। ਸੰਵਿਧਾਨ ਦੀ ਧਾਰਾ 254 ਏ ਦੇ ਤਹਿਤ ਰਾਜਾਂ ਨੂੰ ਕਾਨੂੰਨਾਂ ਵਿੱਚ ਸੁਧਾਰ ਕਰਨ ਦਾ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਉਹ ਰਾਸ਼ਟਰਪਤੀ ਨੂੰ ਮਿਲਣ ਲਈ ਫਿਰ ਤੋਂ ਸਮਾਂ ਮੰਗਣਗੇ ਅਤੇ ਉਹ ਕਿਸਾਨ ਅੰਦੋਲਨ ਦੇ ਮਸਲੇ ਤੇ ਕੇਂਦਰ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਨ।

ਆਲ ਪਾਰਟੀ ਮੀਟਿੰਗ ਦੌਰਾਨ ਕੁਝ ਮੰਗਾਂ ਰੱਖੀਆਂ ਗਈਆਂ, ਜੋ ਇਸ ਤਰ੍ਹਾਂ ਹਨ ;

145451862_3897020447016925_793879994906136246_n.resized
ਉਨ੍ਹਾਂ ਨੇ ਕਿਹਾ ਕਿ ਇਹ ਬੈਠਕ ਇਸ ਲਈ ਬੁਲਾਈ ਗਈ ਹੈ ਕਿ ਦੇਸ਼ ਵਿੱਚ ਇਹ ਸੁਨੇਹਾ ਜਾਵੇ ਕਿ ਪੂਰਾ ਪੰਜਾਬ ਅੰਦੋਲਨ ਕਰ ਰਹੇ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਨੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪ੍ਰੀਵਾਰਾਂ ਨੂੰ ਕਰਜ਼ਮਾਫ਼ੀ ਦੀ ਰਾਹਤ ਦੇਵੇਗੀ।

145488045_3896206870431616_8125068472912197646_n.resized

ਕੈਪਟਨ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਦਾ ਤਹਿ ਦਿਲੋਂ ਧੰਨਵਾਦ ਕੀਤਾਜੋ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਸਰਬ ਪਾਰਟੀ ਮਤੇ ਰਾਹੀਂ ਆਪਣੀ ਸਮੂਹਿਕ ਆਵਾਜ਼ ਬੁਲੰਦ ਕਰਨ ਲਈ ਇਕੱਠੇ ਹੋਏ। ਪੰਜਾਬ ਇੱਕ ਹੈ ਤੇ ਜਦੋਂ ਤੱਕ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਨ੍ਹਾਂ ਕਾਨੂੰਨਾਂ ਖਿਲਾਫ਼ ਆਪਣਾ ਸੰਘਰਸ਼ ਜਾਰੀ ਰੱਖੇਗਾ।

ਪੰਜਾਬ ਸਰਕਾਰ ਵੱਲੋਂ ਦਿੱਲੀ ਵਿੱਚ 70 ਵਕੀਲਾਂ ਦੀ ਇੱਕ ਟੀਮ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਦਿੱਲੀ ਪੁਲਿਸ ਦੁਆਰਾ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਜਲਦੀ ਕਾਨੂੰਨੀ ਸਹਾਇਤਾ ਪਹੁੰਚਾਈ ਜਾ ਸਕੇ। ਮੈਂ ਨਿੱਜੀ ਤੌਰ ‘ਤੇ ਵੀ ਗ੍ਰਹਿ ਮੰਤਰਾਲੇ ਨਾਲ ਲਾਪਤਾ ਕਿਸਾਨਾਂ ਦੇ ਮੁੱਦੇ ਨੂੰ ਚੁੱਕਾਂਗਾ ਅਤੇ ਇਹ ਯਕੀਨੀ ਬਣਾਵਾਂਗਾ ਕਿ ਇਹ ਵਿਅਕਤੀ ਸੁਰੱਖਿਅਤ ਆਪਣੇ ਘਰਾਂ ਤੱਕ ਪਹੁੰਚਣ। ਵਧੇਰੇ ਜਾਣਕਾਰੀ ਲੈਣ ਲਈ ਹੋਰ ਕਿਸੇ ਵੀ ਸਹਾਇਤਾ ਲਈ 112 ਨੰਬਰ ‘ਤੇ ਕਾੱਲ ਕਰ ਸਕਦੇ ਹੋ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>