ਅੰਮ੍ਰਿਤਸਰ – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸ਼ੁੱਧ ਪਾਠ ਬੋਧ ਸਮਾਗਮ ਦੀ ਆਰੰਭਤਾ ਕੀਤੀ ਗਈ ਹੈ।
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ
ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਅਤੇ ਸੰਤ ਮਹਾਪੁਰਸ਼ਾਂ ਦੇ ਸਹਿਯੋਗ ਨਾਲ ਇਹ ਪਾਠ ਬੋਧ ਸਮਾਗਮ 16 ਅਪ੍ਰੈਲ ਤੱਕ ਚੱਲੇਗਾ। ਸਮਾਗਮ ਦੌਰਾਨ ਸਕੂਲੀ ਬਚੀਆਂ, ਔਰਤਾਂ ਅਤੇ ਨੌਜਵਾਨ ਵਰਗ ਵੱਲੋਂ ਵੀ ਗੁਰਬਾਣੀ ਸੰਥਿਆ ਪ੍ਰਤੀ ਖ਼ਾਸ ਰੁਚੀ ਦੇਖਣ ਨੂੰ ਮਿਲੀ ਹੈ। ਪ੍ਰੋ: ਸਰਚਾਂਦ ਸਿੰਘ ਅਨੁਸਾਰ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਪੰਥਕ ਪ੍ਰਯੋਜਨ ਸਿੱਖ ਪੰਥ ਦੀ ਚੜ੍ਹਦੀਕਲਾ ਅਤੇ ਕੌਮੀ ਫ਼ਰਜ਼ਾਂ ਦੇ ਨਾਲ ਨਾਲ ਗੁਰਬਾਣੀ ਸੰਥਿਆ, ਪ੍ਰਚਾਰ ਅਤੇ ਪਸਾਰ ਵੱਲ ਖ਼ਾਸ ਧਿਆਨ ਦਿੰਦਿਆਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਦਮਦਮੀ ਟਕਸਾਲ ਵੱਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ’ਤੇ ਕੀਤੇ ਜਾ ਰਹੇ ਸਮਾਗਮ ਨੂੰ ਇਤਿਹਾਸਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰਬਾਣੀ ਅਦਬ ਦੇ ਖੇਤਰ ਵਿਚ ਦਮਦਮੀ ਟਕਸਾਲ ਦੀ ਕੌਮ ਨੂੰ ਬਹੁਤ ਵੱਡੀ ਦੇਣ ਹੈ , ਇਸ ਦੇ ਵਿਦਵਾਨਾਂ ਨੇ ਗੁਰਬਾਣੀ ਸ਼ੁੱਧ ਉਚਾਰਨ ਨੂੰ ਸੰਭਾਲ ਕੇ ਰੱਖਿਆ ਹੈ ਅਤੇ ਟਕਸਾਲ ਵੱਲੋਂ ਦਸੀ ਜਾ ਰਹੀ ਅਰਥਾਵਲੀ ਸਿਖਰ ਹੈ।
ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਬਾਣੀ ਦੇ ਗ਼ਲਤ ਉਚਾਰਨ ਨੂੰ ਸ਼ਬਦ ਗੁਰੂ ਦੀ ਬੇਅਦਬੀ ਦੇ ਤੁੱਲ ਦੱਸਿਆ। ਉਨ੍ਹਾਂ ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਨੂੰ ਪਾਠ ਬੋਧ ਸਮਾਗਮਾਂ ’ਚ ਜ਼ਰੂਰ ਹਿੱਸਾ ਲੈ ਕੇ ਗਿਆਨ ਪ੍ਰਾਪਤ ਕਰਨ ਦੀ ਅਪੀਲ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੁੱਧ ਪਾਠ ਬੋਧ ਦੀਆਂ ਵਿਸ਼ੇਸ਼ਤਾਵਾਂ ਅਤੇ ਇਤਿਹਾਸਕ ਪੱਖ ’ਤੇ ਰੌਸ਼ਨੀ ਪਾਉਂਦਿਆਂ ਗੁਰਬਾਣੀ ਤੇ ਗੁਰ ਇਤਿਹਾਸ ਦੀ ਮਹਾਨਤਾ ਨੂੰ ਝੁਠਲਾਉਣਾ ’ਤੇ ਲੱਗੇ ਹੋਏ ਪੰਥ ਦੋਖੀ ਅਤੇ ਸਵਾਰਥੀ ਲੋਕਾਂ ਪ੍ਰਤੀ ਸੁਚੇਤ ਰਹਿਣ ਦੀ ਸੰਗਤ ਨੂੰ ਅਪੀਲ ਕੀਤੀ। ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਿੱਖ ਕੌਮ ‘ਚ ਸ਼ੁੱਧ ਪਾਠ ਪ੍ਰਤੀ ਆਏ ਅਵੇਸਲਾਪਣ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਗੁਰਬਾਣੀ ਦੇ ਸ਼ੁੱਧ ਉਚਾਰਨ ਬਿਨਾ ਗੁਰਬਾਣੀ ਦੇ ਸਹੀ ਅਰਥਾਂ ਨੂੰ ਸਮਝਿਆ ਨਹੀਂ ਜਾ ਸਕਦਾ ਹੈ। ਇਸ ਕਰਕੇ ਬਾਣੀ ਸ਼ੁੱਧ ਉਚਾਰਨ ਅਤੇ ਸਮਝ ਨਾਲ ਪੜ੍ਹੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਾਡੇ ਜੀਵਨ ਦਾ ਆਧਾਰ ਹੈ ਅਤੇ ਇਸ ਦਾ ਸ਼ੁੱਧ ਉਚਾਰਨ ਇਕ ਮਹਾਨ ਸੇਵਾ ਹੈ। ਸੰਗਤ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਵਿੱਦਿਆ ਅਤੇ ਅਰਥ ਬੋਧ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਰਾਹੀ ਗ੍ਰੰਥੀ ਅਤੇ ਅਖੰਡ ਪਾਠੀ ਸਿੰਘਾਂ ਤੋਂ ਇਲਾਵਾ ਨੌਜਵਾਨ ਪੀੜੀ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨ ਸੰਥਿਆ ਕਰਾਈ ਜਾਵੇਗੀ ਅਤੇ ਸਿੱਖ ਰਹਿਤ ਮਰਯਾਦਾ – ਸਿਧਾਂਤ ਆਦਿ ਤੋਂ ਜਾਣੂ ਕਰਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ‘ਚ ਹਿੱਸਾ ਲੈ ਕੇ ਸੰਥਿਆ ਪ੍ਰਾਪਤ ਕਰਨ ਵਾਲਿਆਂ ਨੂੰ ਗੁਰਬਾਣੀ ਦੀਆਂ ਸੈਂਚੀਆਂ ਵੰਡੀਆਂ ਜਾਣਗੀਆਂ। ਦੂਰੋਂ ਆਉਣ ਵਾਲੀਆਂ ਸੰਗਤਾਂ ਲਈ ਰਿਹਾਇਸ਼ ਦਾ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ‘ਚ ਪਹੁੰਚਦਿਆਂ ਗੁਰਬਾਣੀ ਸ਼ੁੱਧ ਸੰਥਿਆ ਲੈ ਕੇ ਲਾਹਾ ਪ੍ਰਾਪਤ ਕਰਨ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਿੱਖੀ ਦਾ ਪ੍ਰਮੁੱਖ ਸੋਮਾ ਗੁਰਬਾਣੀ ਹੈ, ਇਸੇ ਲਈ ਪੰਥ ਦੁਸ਼ਮਣ ਗੁਰਬਾਣੀ ਪ੍ਰਤੀ ਸ਼ੰਕੇ ਪੈਦਾ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਸਮੇਤ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀਵਾਲੇ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ: ਨਿਰਮਲ ਸਿੰਘ ਠੇਕੇਦਾਰ, ਸਰਪ੍ਰਸਤ ਭਾਗ ਸਿੰਘ ਅਣਖੀ, ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ , ਸ਼੍ਰੋਮਣੀ ਕਮੇਟੀ ਦੇ ਚੀਫ਼ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸੰਤ ਸਮਾਜ ਦੇ ਬੁਲਾਰੇ ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ, ਸੰਤ ਬਾਬਾ ਸਜਨ ਸਿੰਘ ਗੁਰੂ ਕੀ ਬੇਰ ਸਾਹਿਬ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਗਿ: ਜੈਮਲ ਸਿੰਘ, ਬਾਬਾ ਬੀਰ ਸਿੰਘ ਭੰਗਾਲੀ, ਬਾਬਾ ਮਨਮੋਹਨ ਸਿੰਘ ਭੰਗਾਲੀ, ਬਾਬਾ ਹਰਕੀਰਤ ਸਿੰਘ , ਬਾਬਾ ਮੇਜਰ ਸਿੰਘ ਵਾਂ, ਬਾਬਾ ਪ੍ਰਗਟ ਸਿੰਘ ਫਿਰੋਜਪੁਰ, ਬਾਬਾ ਹਰਦੇਵ ਸਿੰਘ ਤਰਸਿਕਾ, ਬਾਬਾ ਜੋਰਾ ਸਿੰਘ ਬੱਧਨੀ ਕਲਾਂ ਵੱਲੋਂ ਭਾਈ ਹਰਜੀਤ ਸਿੰਘ, ਡਾ: ਜਸਬੀਰ ਸਿੰਘ ਸਾਬਰ, ਸੰਤ ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਭਾਈ ਰਾਜਦੀਪ ਸਿੰਘ ਅਰਦਾਸੀਆ, ਸ: ਰਜਿੰਦਰ ਸਿੰਘ ਮਰਵਾਹਾ ਪ੍ਰਧਾਨ ਵਪਾਰ ਮੰਡਲ, ਸ਼ਮਸ਼ੇਰ ਸਿੰਘ ਜੇਠੂਵਾਲ, ਗਿਆਨੀ ਪਰਵਿੰਦਰ ਪਾਲ ਸਿੰਘ ਬੁੱਟਰ, ਜਥੇ ਸੁਖਦੇਵ ਸਿੰਘ ਅਨੰਦਪੁਰ, ਗਿਆਨ. ਜੀਵਾ ਸਿੰਘ, ਗਿਆਨੀ ਸਾਹਿਬ ਸਿੰਘ, ਸੰਤ ਬਾਬਾ ਸੁਰਜੀਤ ਸਿੰਘ ਮੈਹਰੋਵਾਲੇ, ਜਥੇ: ਤਰਲੋਚਨ ਸਿੰਘ, ਗਿਆਨੀ ਸੁਖਵਿੰਦਰ ਸਿੰਘ,ਅਵਤਾਰ ਸਿੰਘ ਬੁੱਟਰ, ਹਰਸ਼ਦੀਪ ਸਿੰਘ, ਗਗਨਦੀਪ ਸਿੰਘ ਫੈਡਰੇਸ਼ਨ ਮਹਿਤਾ, ਡਾ: ਧਰਮਵੀਰ ਸਿੰਘ , ਜਗਜੀਤ ਸਿੰਘ ਖ਼ਾਲਸਾ, ਭਾਈ ਹੀਰਾ ਸਿੰਘ ਮਨਿਹਾਲਾ, ਭਾਈ ਸਤਨਾਮ ਸਿੰਘ ਜਵਦੀ ਕਲਾਂ, ਭਾਈ ਸੰਦੀਪ ਸਿੰਘ ਹਜੂਰੀ ਰਾਗੀ, ਗਿਆਨੀ ਗੁਰਲਾਲ ਸਿੰਘ, ਗਿਆਨ. ਜਸਬੀਰ ਸਿੰਘ, ਗਿ: ਰਣਜੀਤ ਸਿੰਘ, ਗਿ: ਸੁਖਰਾਜ ਸਿੰਘ, ਬਾਬਾ ਸੁਰਜੀਤ ਸਿੰਘ , ਸੰਤ ਬਾਬਾ ਸੁਖਦੇਵ ਸਿੰਘ ਭੁੱਚੋ ਰੂਮੀ ਵਾਲੇ ਵੱਲੋਂ ਭਾਈ ਅਮਨਦੀਪ ਸਿੰਘ, ਸ: ਸੁਖਦੇਵ ਸਿੰਘ ਭੂਰਾ ਕੋਨਾ ਸਕੱਤਰ ਸ਼੍ਰੋਮਣੀ ਕਮੇਟੀ, ਸ: ਕੁਲਵਿੰਦਰ ਸਿੰਘ ਮੀਤ ਸਕੱਤਰ, ਗੁਰਵਿੰਦਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸੁਖਰਾਜ ਸਿੰਘ ਚੱਕ ਮਿਸ਼ਰੀ ਖਾਂ ਮੈਨੇਜਰ ਬਾਬਾ ਸ਼ਹੀਦਾਂ, ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਭਾਈ ਰਣਜੀਤ ਸਿੰਘ ਚਵਿੰਡਾ, ਜੁਗਰਾਜ ਸਿੰਘ ਖੱਬੇ ਰਾਜਪੂਤਾਂ, ਤਜਿੰਦਰ ਸਿੰਘ ਸ਼ਾਹ, ਅਤੇ ਪ੍ਰੋ: ਸਰਚਾਂਦ ਸਿੰਘ ਵੀ ਮੌਜੂਦ ਸਨ।