ਅੰਮ੍ਰਿਤਸਰ – ਸਥਾਨਕ ਸਵਿਸ ਕਾਲੋਨੀਆਂ ( ਸਵਿਸ ਗਰੀਨ, ਸਵਿਸ ਲੈਂਡ) ਦੇ ਨਿਵਾਸੀਆਂ ਵੱਲੋਂ ਅੱਜ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਅਤੇ ਡਿਵੈਲਪਮੈਂਟ ਮਾਮਲਿਆਂ ਨੂੰ ਲੈ ਕੇ ਇਕ ਵਫ਼ਦ ਵੱਲੋਂ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨਾਲ ਮੁਲਾਕਾਤ ਕਰਦਿਆਂ ਮੰਗ ਪੱਤਰ ਸੌਂਪਿਆ ਗਿਆ।
ਸਵਿਸ ਕਾਲੋਨੀਜ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਡਾ: ਕਸ਼ਮੀਰ ਸਿੰਘ ਖੁੰਡਾ ਦੀ ਅਗਵਾਈ ’ਚ ਵਫ਼ਦ ਨੇ ਕਮਿਸ਼ਨਰ ਨੂੰ ਕਿਹਾ ਕਿ ਉਕਤ ਕਾਲੋਨੀਆਂ ਦੇ ਵਿਕਾਸ ਕਾਰਜਾਂ ਅਤੇ ਕਾਲੋਨੀਆਂ ਨੂੰ ਰੈਗੂਲਰ ਕਰਵਾਉਣ ਲਈ ਸਰਕਾਰੀ ਅਧਿਕਾਰੀਆਂ ਵੱਲੋਂ ਬਾਰ-ਬਾਰ ਜ਼ੁਬਾਨੀ ਵਿਸ਼ਵਾਸ ਦਿਵਾਇਆ ਜਾਂਦਾ ਰਿਹਾ ਪਰ ਹਕੀਕਤ ’ਚ ਕੁਝ ਵੀ ਨਹੀਂ ਕੀਤਾ ਜਾਂਦਾ ਰਿਹਾ। ਹੁਣ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਪਹਿਲਾਂ ਤੁਸੀਂ ਕਾਲੋਨੀਆਂ ਰੈਗੂਲਰ ਕਰਵਾਓ ਤਾਂ ਹੀ ਤੁਹਾਡੀਆਂ ਸੜਕਾਂ ਆਦਿ ਬਣ ਸਕਣਗੀਆਂ। ਕਾਲੋਨਾਈਜ਼ਰਾਂ ਵੱਲੋਂ ਕਾਲੋਨੀਆਂ ਨੂੰ ਰੈਗੂਲਰ ਨਾ ਕਰਵਾਉਣ ਕਾਰਨ ਸੜਕਾਂ ਬਣਨ ਅਤੇ ਹੋਰ ਵਿਕਾਸ ਕਾਰਜਾਂ ਵਿੱਚ ਬਹੁਤ ਵੱਡੀਆਂ ਸਮੱਸਿਆਵਾਂ ਆ ਰਹੀਆਂ ਹਨ। ਜਿਸ ਕਾਰਨ ਕਾਲੋਨਾਈਜ਼ਰਾਂ ਵਿਰੁੱਧ ਲਗਾਤਾਰ ਕਈ ਰੋਜ਼ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਚੁਕਾ ਹੈ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਕਲੋਨਾਈਜ਼ਰ ਵੱਲੋਂ ਉਕਤ ਕਾਲੋਨੀਆਂ ਨੂੰ ਰੈਗੂਲਰ ਨਹੀਂ ਕਰਾਇਆ ਗਿਆ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਕਾਲੋਨੀਆਂ ਨੂੰ ਰੈਗੂਲਰ ਕਰਦਿਆਂ ਡਿਵੈਲਪਮੈਂਟ ਦੇ ਕੰਮ ਤੁਰੰਤ ਕਰਵਾਏ ਜਾਣ। ਉਨ੍ਹਾਂ ਦੱਸਿਆ ਕਿ ਉਕਤ ਕਾਲੋਨੀਆਂ ਵਿਚ ਰਿਹਾਇਸ਼ ਰੱਖਣ ਵਾਲਿਆਂ ਵੱਲੋਂ ਕਾਰਪੋਰੇਸ਼ਨ ਤੋਂ ਨਕਸ਼ੇ ਪਾਸ ਕਰਵਾਏ, ਐਨ ਓ ਸੀ ਸਰਟੀਫਿਕੇਟ ਜਾਰੀ ਕਰਵਾਏ, ਡਿਵੈਲਪਮੈਂਟ ਖ਼ਰਚੇ ਅਤੇ ਹੋਰ ਲੋੜੀਂਦੇ ਖ਼ਰਚ ਜਮਾਂ ਕਰਵਾਏ ਗਏ ਹਨ। ਇਸ ਤੋਂ ਪਹਿਲਾਂ ਕਾਲੋਨੀ ਵਾਸੀਆਂ ਵੱਲੋਂ ਦਫ਼ਤਰ ਵਿਖੇ ਸੰਕੇਤਕ ਰੋਸ ਧਰਨਾ ਦਿੱਤਾ ਗਿਆ ਅਤੇ ਕਿਹਾ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਵਿਸ ਕਾਲੋਨੀਜ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਜ਼ੋਰਦਾਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਧਰਨਾਕਾਰੀਆਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਨੂੰ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਪੂਰੇ ਧਿਆਨ ਅਤੇ ਹਮਦਰਦੀ ਨਾਲ ਸੁਣਿਆ ਅਤੇ ਹਰ ਸੰਭਵ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡਾ: ਕਸ਼ਮੀਰ ਸਿੰਘ ਖੁੰਡਾ, ਪ੍ਰੋ: ਸਰਚਾਂਦ ਸਿੰਘ, ਗੁਰਸਾਹਿਬ ਸਿੰਘ ਮਾੜੀ ਮੇਘਾਂ, ਜਤਿੰਦਰ ਸਿੰਘ ਰੰਧਾਵਾ, ਅਸ਼ੋਕ ਕੁਮਾਰ ਸ਼ਰਮਾ, ਰਛਪਾਲ ਸਿੰਘ, ਸੁਰਿੰਦਰ ਸਿੰਘ ਗੰਡੀਵਿੰਡ, ਪ੍ਰਲਾਜ ਸਿੰਘ, ਸੁਖਵੰਤ ਸਿੰਘ, ਗੌਤਮ ਜੀਤ ਸਿੰਘ ਗੈਵੀ ਵੜੈਚ, ਨਰਿੰਦਰ ਜੈਨ, ਗੁਰਵਿੰਦਰ ਸਿੰਘ ਵਿਰਦੀ, ਦਿਵਾਰਕਰ ਕਪੂਰ, ਅਮੋਲਕ ਸਿੰਘ, ਸੁਭਾਸ਼ ਜੈਨ, ਅੰਗਰੇਜ਼ ਸਿੰਘ, ਮਨਿੰਦਰ ਸਿੰਘ, ਸ਼ਿਵ ਕੁਮਾਰ ਖੰਨਾ, ਡਾ: ਵਿਨੈ ਸੁਖੀਜਾ, ਦਿਲਬਾਗ ਸਿੰਘ, ਦਲਬੀਰ ਸਿੰਘ, ਗੁਰਜੀਤ ਸਿੰਘ, ਬਲਰਾਜ ਸਿੰਘ, ਅਰਾਧਨਾ ਜੈਨ, ਮੈਡਮ ਸੈਣੀ, ਨੇਹਾ ਅਰੋੜਾ, ਤਰਨਜੀਤ ਕੌਰ, ਰਕਵਿੰਦਰ ਕੌਰ, ਰਣਜੀਤ ਕੌਰ, ਸਰਬਜੀਤ ਕੌਰ, ਸੋਨੀਆ ਅਰੋੜਾ, ਮਨਜੀਤ ਕੌਰ, ਵਰਧਮਾਨ ਜੈਨ, ਕਰਨਬੀਰ ਸਿੰਘ ਮਾਨ, ਆਦਿ ਮੌਜੂਦ ਸਨ।
ਤਸਵੀਰਾਂ ਨਾਲ ਹਨ।