ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨਮੰਤਰੀ ਯੂਸਫ ਰਜਾ ਗਿਲਾਨੀ ਨੇ ਸੈਨਾ ਅਤੇ ਅਤਵਾਦੀਆਂ ਤਰਫ ਇਸ਼ਾਰਾ ਕਰਦੇ ਹੋਏ ਕਿਹਾ ਕਿ ਦੇਸ਼ ਵਿਚ ਇਕੋ ਸਮੇ ਦੋ ਸਰਕਾਰਾਂ ਨਹੀ ਚਲ ਸਕਦੀਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਦੀ ਧਰਤੀ ਨੂੰ ਅਤਵਾਦ ਲਈ ਇਸਤੇਮਾਲ ਕਰਨ ਦੀ ਇਜਾਜਤ ਨਹੀ ਦਿਤੀ ਜਾਵੇਗੀ। ਮੁੰਬਈ ਹਮਲਿਆਂ ਤੋਂ ਬਾਅਦ ਪਾਕਿਸਤਾਨ ਤੇ ਕਾਰਵਾਈ ਕਰਨ ਲਈ ਬਾਹਰਲੇ ਦੇਸ਼ਾਂ ਦਾ ਦਬਾਅ ਕਾਫੀ ਵਧ ਰਿਹਾ ਹੈ। ਪ੍ਰਧਾਨਮੰਤਰੀ ਦੇ ਇਸ ਬਿਆਨ ਤੋਂ ਇਹ ਸਾਬਿਤ ਹੁੰਦਾ ਹੈ ਕਿ ਪਾਕਿਸਤਾਨ ਦੇ ਤੇਵਰਾਂ ਵਿਚ ਕੁਝ ਤਬਦੀਲੀ ਆਈ ਹੈ। ਇਕ ਦਿਨ ਪਹਿਲਾਂ ਹੀ ਦੋਵਾਂ ਦੇਸ਼ਾਂ ਦੇ ਡਾਇਰੈਕਟਰ ਜਨਰਲ ਆਫ ਮਿਲਟਰੀ ਅਪਰੇਸ਼ਨ ( ਡੀਜੀਐਮਓ) ਨੇ ਆਪਸ ਵਿਚ ਗੱਲਬਾਤ ਕਰਕੇ ਤਨਾਅ ਘਟ ਕਰਨ ਦੀ ਨੀਤੀ ਤੇ ਵਿਚਾਰ ਕੀਤਾ ਸੀ।