ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਕਿਹਾ ਹੈ ਕਿ ”22 ਨਵੰਬਰ ਦੀ ਕਿਸਾਨ ਮਹਾਪੰਚਾਇਤ ਲਖਨਊ ‘ਚ ਇਤਿਹਾਸਕ ਹੋਵੇਗੀ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਇਹ ਮਹਾਪੰਚਾਇਤ ਕਿਸਾਨ ਵਿਰੋਧੀ ਸਰਕਾਰ ਤੇ ਤਿੰਨ ਕਾਲੇ ਕਾਨੂੰਨਾਂ ਖਿਲਾਫ ਤਾਬੂਤ ਵਿੱਚ ਆਖਰੀ ਕਿਲ ਸਾਬਤ ਹੋਵੇਗੀ ਤੇ ਇਸਦੇ ਨਾਲ ਹੀ ਹੁਣ ਪੂਰਵਾਂਚਲ ਵਿੱਚ ਵੀ ਅੰਨਦਾਤਾ ਦਾ ਅੰਦੋਲਨ ਤੇਜ਼ ਹੋਵੇਗਾ।
ਸੰਯੁਕਤ ਕਿਸਾਨ ਮੋਰਚਾ ਨੇ 26 ਅਕਤੂਬਰ ਨੂੰ ਲਖਨਊ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਨੂੰ ਰੱਦ ਕਰ ਦਿੱਤਾ ਸੀ ਅਤੇ ਹੁਣ ਇਹ ਮਹਾਂਪੰਚਾਇਤ ਸੰਯੁਕਤ ਕਿਸਾਨ ਮੋਰਚਾ ਵੱਲੋਂ 22 ਨਵੰਬਰ ਨੂੰ ਕਰਵਾਈ ਜਾਵੇਗੀ।
ਇਸ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ 26 ਨਵੰਬਰ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਅਗਲੇ ਦਿਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਟੈਂਟ ਲਗਾ ਕੇ ਆਪਣਾ ਅੰਦੋਲਨ ਹੋਰ ਤੇਜ਼ ਕਰਨਗੇ।