ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਸਿੰਘ ਟਿਕੈਤ ਨੇ ਕੇਂਦਰ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਅੰਨਦਾਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਵਾਰ ਫਿਰ ਦੇਸ਼ ਭਰ ਵਿੱਚ ਜਾਣ ਦਾ ਐਲਾਨ ਕੀਤਾ ਹੈ। ਟਿਕੈਤ ਵਲੋਂ ਆਪਣੇ ਟਵੀਟਰ ਖਾਤੇ ਤੇ ਟਵੀਟ ਕੀਤਾ ਹੈ ਜਿਸ ‘ਚ ਉਨ੍ਹਾਂ ਨੇ ਲਿਖਿਆ ਕਿ ”ਭਾਰਤ ਸਰਕਾਰ ਨੇ 9 ਦਸੰਬਰ ਦੇ ਪੱਤਰ ‘ਚ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ, ਅਸੀਂ ਅੰਨਦਾਤਾ ਦੇ ਹਿੱਤਾਂ ਦੀ ਰਾਖੀ ਲਈ ਦੇਸ਼ ਭਰ ‘ਚ ਜਾਵਾਂਗੇ। ਕਿਸਾਨਾਂ-ਮਜ਼ਦੂਰਾਂ ਦੇ ਅਣਥੱਕ ਯਤਨਾਂ ਸਦਕਾ ਆਰਥਿਕ ਮੰਦੀ-ਲਾਕਡਾਊਨ ਦੇ ਬਾਅਦ ਦੇਸ਼ ‘ਚ ਖੇਤੀ ਉਪਜ ‘ਚ ਲਗਾਤਾਰ ਵਾਧਾ ਹੋਇਆ ਹੈ। ਸਰਕਾਰ ਨੂੰ ਦੇਸ਼ ਦੇ ਅੰਨਦਾਤੇ ਦਾ ਭਰੋਸਾ ਨਹੀਂ ਤੋੜਨਾ ਚਾਹੀਦਾ” ।
ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਅਤੇ ਅੰਨਦਾਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਵਾਰ ਫਿਰ ਦੇਸ਼ ਭਰ ਵਿੱਚ ਜਾਵਾਂਗੇ: ਰਾਕੇਸ਼ ਟਿਕੈਤ
This entry was posted in ਭਾਰਤ.