ਪਟਿਆਲਾ,(ਗੁਰਿੰਦਰਜੀਤ ਸਿੰਘ ਪੀਰਜੈਨ) – ਪੰਥ ਰਤਨ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਟੌਹੜਾ (83) ਜਿਨ੍ਹਾਂ ਦਾ ਬੀਤੇ ਦਿਨੀਂ ਪਟਿਆਲਾ ਵਿਖੇ ਦਿਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਅੱਜ ਉਹਨਾਂ ਦੇ ਜੱਦੀ ਪਿੰਡ ਟੌਹੜਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਅਤੇ ਧਾਰਮਿਕ ਰਹੁ-ਰੀਤਾਂ ਨਾਲ ਸਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਦੋਹਤੇ ਸ. ਹਰਿੰਦਰਪਾਲ ਸਿੰਘ ਟੌਹੜਾ ਅਤੇ ਜਵਾਈ ਸ. ਹਰਮੇਲ ਸਿੰਘ ਟੌਹੜਾ ਨੇ ਦਿਖਾਈ। ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਬੀਬੀ ਟੌਹੜਾ ਦੀ ਮ੍ਰਿਤਕ ਦੇਹ ’ਤੇ ਰੀਥ ਅਤੇ ਦੁਸ਼ਾਲਾ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਏ। ਅੰਤਿਮ ਸਸਕਾਰ ਤੋਂ ਪਹਿਲਾਂ ਤਖ਼ਤ ਸ਼੍ਰੀ ਕੇਸ਼ਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ ਨੇ ਅਰਦਾਸ ਕੀਤੀ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਵਾਈ ਫਾਇਰ ਕਰਕੇ ਅਤੇ ਹਥਿਆਰ ਪੁੱਠੇ ਕਰਕੇ ਸਵ: ਬੀਬੀ ਜੋਗਿੰਦਰ ਕੌਰ ਨੂੰ ਸਲਾਮੀ ਦਿੱਤੀ।
ਬੀਬੀ ਟੌਹੜਾ ਦੇ ਅੰਤਿਮ ਸਸਕਾਰ ਸਮੇਂ ਸੀਨੀਅਰ ਅਕਾਲੀ ਆਗੂ ਜਥੇਦਾਰ ਜਗਦੇਵ ਸਿੰਘ ਤਲਵੰਡੀ, ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼੍ਰੀ ਮਨੋਰੰਜਨ ਕਾਲੀਆ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਨਿਰਮਲ ਸਿੰਘ ਕਾਹਲੋਂ, ਲੋਕ ਸਭਾ ਮੈਂਬਰ ਬੀਬਾ ਪਰਮਜੀਤ ਕੌਰ ਗੁਲਸ਼ਨ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸੱਭਿਆਚਾਰਕ ਅਤੇ ਜੇਲ੍ਹਾਂ ਬਾਰੇ ਮੰਤਰੀ ਪੰਜਾਬ ਸ. ਹੀਰਾ ਸਿੰਘ ਗਾਬੜੀਆ, ਸਾਬਕਾ ਡਿਪਟੀ ਸਪੀਕਰ ਲੋਕ ਸਭਾ ਸ. ਚਰਨਜੀਤ ਸਿੰਘ ਅਟਵਾਲ, ਮੁੱਖ ਸੰਸਦੀ ਸਕੱਤਰ (ਵਿੱਤ) ਸ਼੍ਰੀ ਰਾਜ ਖੁਰਾਣਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਸਾਬਕਾ ਮੰਤਰੀ ਅਤੇ ਵਿਧਾਇਕ ਸ਼੍ਰੀ ਬਿਕਰਮ ਸਿੰਘ ਮਜੀਠੀਆ, ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੇ ਸਲਾਹਕਾਰ ਡਾ. ਦਲਜੀਤ ਸਿੰਘ ਚੀਮਾ, ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਸ਼੍ਰੀ ਹਰਚਰਨ ਬੈਂਸ, ਘੱਟ ਗਿਣਤੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਪੰਜਾਬ ਫੂਡਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਸ. ਰਣਧੀਰ ਸਿੰਘ ਰੱਖੜਾ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜ਼ਕਾਰਨੀ ਮੈਂਬਰ ਸ਼੍ਰੀ ਛੱਜੂ ਰਾਮ ਸੋਫਤ, ਵਿਧਾਇਕ ਸ. ਦੀਦਾਰ ਸਿੰਘ ਭੱਟੀ, ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਕੋਹਲੀ, ਸ. ਹਮੀਰ ਸਿੰਘ ਘੱਗਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਸਿੰਕਦਰ ਸਿੰਘ ਮਲੂਕਾ, ਨੁਸਰਤ ਇਕਰਾਮ ਅਲੀ ਖਾਂ ਬੱਗਾ, ਸ. ਜਸਜੀਤ ਸਿੰਘ ਰੰਧਾਵਾ ਅਤੇ ਵਿਧਾਇਕ ਸ. ਜਸਜੀਤ ਸਿੰਘ ਬੰਨੀ, ਵਿਧਾਇਕ ਸ. ਉਜਾਗਰ ਸਿੰਘ ਬਡਾਲੀ, ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਵਿਧਾਇਕ ਸ਼੍ਰੀ ਮਦਨਲਾਲ ਜਲਾਲਪੁਰ, ਸ਼੍ਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਉਪ ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ. ਮਨਵੇਸ਼ ਸਿੰਘ ਸਿੱਧੂ, ਜ਼ਿਲ੍ਹਾ ਯੋਜਨਾਂ ਕਮੇਟੀ ਪਟਿਆਲਾ ਦੇ ਚੇਅਰਮੈਨ ਸ. ਸੁਰਜੀਤ ਸਿੰਘ ਰੱਖੜਾ, ਨਗਰ ਨਿਗਮ ਪਟਿਆਲਾ ਦੇ ਮੇਅਰ ਸ. ਅਜੀਤਪਾਲ ਸਿੰਘ ਕੋਹਲੀ, ਸ਼੍ਰੋਮਣੀ ਅਕਾਲੀ ਦਲ ਪਟਿਆਲਾ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਸ. ਇੰਦਰਮੋਹਨ ਸਿੰਘ ਬਜਾਜ, ਸ਼੍ਰੋਮਣੀ ਅਕਾਲੀ ਦਲ ਪਟਿਆਲਾ (ਦਿਹਾਤੀ) ਦੇ ਪ੍ਰਧਾਨ ਸ. ਅਜੈਬ ਸਿੰਘ ਮੁਖਮੈਲਪੁਰ, ਸਾਬਕਾ ਵਿਧਾਇਕ ਸ. ਬਲਵੰਤ ਸਿੰਘ ਸ਼ਾਹਪੁਰ, ਐਸ.ਜੀ.ਪੀ.ਸੀ. ਦੇ ਸਕੱਤਰ ਸ. ਸੁਖਦੇਵ ਸਿੰਘ ਭੌਰ, ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪਰਨੀਤ ਕੌਰ ਦੀ ਤਰਫੋਂ ਗਿਆਨੀ ਜੋਗਿੰਦਰ ਸਿੰਘ, ਐਸ.ਜੀ.ਪੀ.ਸੀ. ਦੇ ਮੈਂਬਰ ਕਾਰਜ਼ਕਾਰਨੀ ਸ. ਸੁਰਜੀਤ ਸਿੰਘ ਗੜੀ, ਸਿੱਖ ਐਜੂਕੇਸ਼ਨ ਸੋਸਾਇਟੀ ਅਤੇ ਜੋਗੀ ਹਰਭਜਨ ਸਿੰਘ ਦੀ ਧਰਮ ਪਤਨੀ ਬੀਬੀ ਇੰਦਰਜੀਤ ਕੌਰ ਖਾਲਸਾ ਦੀ ਤਰਫੋਂ ਐਸ.ਜੀ.ਪੀ.ਸੀ. ਦੇ ਮੈਂਬਰ ਕਾਰਜ਼ਕਾਰਨੀ ਸ. ਕਰਨੈਲ ਸਿੰਘ ਪੰਜੌਲੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਮਹਿੰਦਰ ਸਿੰਘ ਲਾਲਵਾ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਸਾਬਕਾ ਮੈਂਬਰ ਪਾਰਲੀਮੈਂਟ ਸ. ਅਮਰੀਕ ਸਿੰਘ ਆਲੀਵਾਲ, ਸ਼੍ਰੀ ਹਰਵਿੰਦਰ ਸਿੰਘ ਖਾਲਸਾ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ, ਆਈ.ਜੀ. ਪਟਿਆਲਾ ਜੋਨ ਸ. ਪਰਮਜੀਤ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਦੀਪਿੰਦਰ ਸਿੰਘ, ਆਈ.ਜੀ. ਸ਼੍ਰੀ ਜਤਿੰਦਰ ਜੈਨ, ਡੀ.ਆਈ.ਜੀ. ਸ. ਹਰਿੰਦਰ ਸਿੰਘ ਚਾਹਲ, ਐਸ.ਐਸ.ਪੀ. ਪਟਿਆਲਾ ਸ. ਗੁਰਪ੍ਰੀਤ ਸਿੰਘ ਗਿੱਲ, ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਸ. ਰਣਬੀਰ ਸਿੰਘ ਖੱਟੜਾ, ਅਖੰਡ ਕੀਰਤਨੀ ਜੱਥਾ ਪਟਿਆਲਾ ਦੀ ਤਰਫੋਂ ਭਾਈ ਦਲਜਿੰਦਰ ਸਿੰਘ, ਕਾਮਰੇਡ ਬਲਵੰਤ ਸਿੰਘ, ਸ. ਹਰਦਿਆਲ ਸਿੰਘ ਕੰਬੋਜ਼, ਅਮਰੀਕਾ ਤੋਂ ਸ. ਨਰਿੰਦਰਪਾਲ ਸਿੰਘ ਹੁੰਦਲ, ਸ਼੍ਰੀ ਗੁਰਸੇਵ ਸਿੰਘ ਹਰਪਾਲਪੁਰ, ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਸ. ਸਵਰਣ ਸਿੰਘ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਸ. ਹਰਵਿੰਦਰ ਸਿੰਘ ਹਰਪਾਲਪੁਰ, ਬੀ.ਜੇ.ਪੀ. ਪਟਿਆਲਾ ਦਿਹਾਤੀ ਦੇ ਪ੍ਰਧਾਨ ਸ਼੍ਰੀ ਰਵਿੰਦਰਪਾਲ ਸਿੰਘ ਗਿੰਨੀ, ਐਸ.ਜੀ.ਪੀ.ਸੀ. ਮੈਂਬਰ ਸ਼੍ਰੀ ਬਲਵੰਤ ਸਿੰਘ ਰਾਮਗੜ੍ਹ, ਸ਼੍ਰੀ ਸਤਵਿੰਦਰ ਸਿੰਘ ਟੌਹੜਾ, ਸ਼੍ਰੀ ਸ਼ਵਿੰਦਰ ਸਿੰਘ ਸੱਭਰਵਾਲ, ਸ਼੍ਰੀ ਜਸਮੇਰ ਸਿੰਘ ਲਾਛੜੂ, ਸ. ਕਸ਼ਮੀਰ ਸਿੰਘ ਬਰਿਆਰ, ਸ਼੍ਰੀ ਗੁਰਬਖਸ਼ ਸਿੰਘ, ਸ਼੍ਰੀ ਰਜਿੰਦਰ ਸਿੰਘ ਧਾਮੀ, ਸ਼੍ਰੀ ਕੇਵਲਇੰਦਰ ਸਿੰਘ ਠੇਕੇਦਾਰ ਅਤੇ ਸ਼੍ਰੀ ਸੁਰਜੀਤ ਸਿੰਘ ਚੀਮਾ, ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਸ. ਨਿਰਮਲ ਸਿੰਘ ਹਰਿਆਊ, ਐਸ.ਜੀ.ਪੀ.ਸੀ. ਦੇ ਡਾਇਰੈਕਟਰ ਐਜੂਕੇਸ਼ਨ ਸ. ਗੁਰਮੋਹਨ ਸਿੰਘ ਵਾਲੀਆ, ਐਸ.ਜੀ.ਪੀ.ਸੀ. ਦੇ ਸਕੱਤਰ ਸ. ਦਲਮੇਗ ਸਿੰਘ, ਸ਼੍ਰੋਮਣੀ ਅਕਾਲੀ ਦਲ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸ. ਜਗਦੀਪ ਸਿੰਘ ਚੀਮਾ, ਸ. ਹਰਭਜਨ ਸਿੰਘ ਚਨਾਰਥਲ, ਪ੍ਰੋ: ਧਰਮਿੰਦਰ ਸਿੰਘ ਉਭਾ, ਸੰਤ ਹਰੀਦੇਵ ਸਿੰਘ ਅੰਮ੍ਰਿਤਸਰ, ਸ਼੍ਰੀ ਗੁਰਜੀਤ ਸਿੰਘ ਸਾਹਨੀ, ਸ਼੍ਰੀ ਰਣਜੀਤ ਸਿੰਘ ਲਿਬੜਾ, ਸ਼੍ਰੀ ਕਰਮ ਸਿੰਘ ਬਠੌਈ, ਸ਼੍ਰੀ ਹਰੀ ਸਿੰਘ ਟੌਹੜਾ, ਸ਼੍ਰੀ ਫੌਜਇੰਦਰ ਸਿੰਘ ਮੁਖਮੈਲਪੁਰ, ਗਿਆਨੀ ਸਰੂਪ ਸਿੰਘ ਹਿਮਾਚਲ ਪ੍ਰਦੇਸ਼, ਗੁਰਦੁਆਰਾ ਸ਼੍ਰੀ ਦੁਖ ਨਿਵਾਰਣ ਸਾਹਿਬ ਦੇ ਹੈਡ ਗੰ੍ਰਥੀ ਗਿਆਨੀ ਸੁਖਦੇਵ ਸਿੰਘ, ਸ਼੍ਰੀ ਹਰਸੁਹਿੰਦਰ ਸਿੰਘ ਬੱਬੀ ਬਾਦਲ, ਬੀਬੀ ਅਨੁਪਿੰਦਰ ਕੌਰ ਸੰਧੂ, ਪੀ.ਆਰ.ਟੀ.ਸੀ. ਦੇ ਡਾਇਰੈਕਟਰ ਸ. ਸੁਖਦਰਸ਼ਨ ਸਿੰਘ ਮਿਹੌਣ, ਪ੍ਰੋ: ਬਲਦੇਵ ਸਿੰਘ ਬੱਲੂਆਣਾ, ਐਡਵੋਕੇਟ ਬਲਵੰਤ ਸਿੰਘ ਜੰਡੂ, ਐਡਵੋਕੇਟ ਸਤਨਾਮ ਸਿੰਘ ਕਲੇਰ, ਐਡਵੋਕੇਟ ਸਤਬੀਰ ਸਿੰਘ ਖੱਟੜਾ, ਸ ਮਹਿੰਦਰ ਸਿੰਘ ਜੱਸਲ, ਸ. ਜਸਪ੍ਰੀਤ ਸਿੰਘ ਭਾਟੀਆ, ਸ਼੍ਰੀ ਹਰਮੀਤ ਸਿੰਘ ਪਠਾਣਮਾਜਰਾ, ਸ਼੍ਰੀ ਰਾਜਵੀਰ ਸਿੰਘ ਪਡਿਆਲਾ, ਸ਼੍ਰੀ ਸੁਖਜੀਤ ਸਿੰਘ ਬਘੌਰਾ, ਸ਼੍ਰੀ ਕਰਮ ਸਿੰਘ ਭਗਣਾਨਾ, ਸ. ਸੰਗਤ ਸਿੰਘ, ਜਥੇਦਾਰ ਮਨਜੀਤ ਸਿੰਘ ਚਨਾਰਥਲ, ਸ਼੍ਰੀ ਮਹਿੰਦਰ ਸਿੰਘ ਬਾਗੜੀਆ, ਸ਼੍ਰੀ ਜਗਤਾਰ ਸਿੰਘ ਭੈਣੀ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਏ.ਪੀ.ਐਸ. ਵਿਰਕ, ਐਸ.ਡੀ.ਐਮ. ਨਾਭਾ ਸ. ਤੇਜਿੰਦਰ ਸਿੰਘ ਧਾਲੀਵਾਲ, ਐਸ.ਪੀ. (ਓਪਰੇਸ਼ਨ) ਐਸ.ਐਸ.ਬੋਪਾਰਾਏ, ਐਸ.ਪੀ. (ਹੈ/ਕੁ) ਸ਼੍ਰੀ ਸਤਬੀਰ ਸਿੰਘ ਅਟਵਾਲ, ਐਸ.ਪੀ. (ਡੀ) ਸ. ਗੁਰਦੀਪ ਸਿੰਘ ਪੰਨੂ, ਸੇਵਾ ਮੁਕਤ ਐਸ.ਪੀ. ਸ਼੍ਰੀ ਨਰਜਿੰਦਰ ਸਿੰਘ ਸੇਖੋਂ ਨੇ ਰੀਥਾਂ ਅਤੇ ਦੋਸ਼ਾਲੇ ਰੱਖਕੇ ਸ਼ਰਧਾਂਜ਼ਲੀ ਭੇਂਟ ਕੀਤੀ। ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਟੌਹੜਾ ਪਰਿਵਾਰ ਦੇ ਰਿਸ਼ਤੇਦਾਰ ਅਤੇ ਮਿੱਤਰ, ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਸੀ ਪਾਰਟੀਆਂ ਦੇ ਆਗੂ ਅਤੇ ਨੁਮਾਇੰਦੇ ਵੀ ਹਾਜ਼ਰ ਸਨ। ਪਰਿਵਾਰਕ ਸੂਤਰਾਂ ਅਨੁਸਾਰ ਸਵ: ਬੀਬੀ ਜੋਗਿੰਦਰ ਕੌਰ ਟੌਹੜਾ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 4 ਫਰਵਰੀ ਨੂੰ ਦੁਪਹਿਰ 12:00 ਤੋਂ 2:00 ਵਜੇ ਤੱਕ ਪਿੰਡ ਟੌਹੜਾ ਦੀ ਅਨਾਜ ਮੰਡੀ ਵਿਖੇ ਹੋਵੇਗਾ।