*
ਟੌਹੜਾ ,ਪਟਿਆਲਾ (ਗੁਰਿੰਦਰਜੀਤ ਸਿੰਘ ਪੀਰਜੈਨ) – ਪੰਥ ਰਤਨ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਟੌਹੜਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਟੌਹੜਾ ਪਿੰਡ ਦੀ ਅਨਾਜ ਮੰਡੀ ਵਿਖੇ ਹੋਇਆ ਜਿਸ ਵਿੱਚ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਬੀਬੀ ਟੌਹੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਬੀਬੀ ਟੌਹੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੰਥ ਰਤਨ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਵੱਲੋਂ ਪੰਥ ਅਤੇ ਸੂਬੇ ਦੀ ਚੜ੍ਹਦੀਕਲਾ ਲਈ ਧਾਰਮਿਕ, ਰਾਜਸੀ ਅਤੇ ਸਮਾਜਿਕ ਖੇਤਰ ਵਿੱਚ ਕੀਤੇ ਵੱਡੇ ਸੰਘਰਸ਼ਾਂ ਦੀ ਕਾਮਯਾਬੀ ਵਿੱਚ ਬੀਬੀ ਟੌਹੜਾ ਦਾ ਵੱਡਾ ਯੋਗਦਾਨ ਸੀ ਕਿਉਂਕਿ ਹਰੇਕ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਜਥੇਦਾਰ ਟੌਹੜਾ ਦਾ ਮਾਰਗ ਦਰਸ਼ਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਬੀਬੀ ਟੌਹੜਾ ਦੇ ਦਿਲ ਵਿੱਚ ਪੰਥਕ ਜਜ਼ਬਾ ਸੀ ਅਤੇ ਉਹ ਇੱਕ ਚਾਨਣ ਮੁਨਾਰਾ ਸਨ ਉਹਨਾਂ ਦੇ ਵਿਛੋੜੇ ਨਾਲ ਪੰਥ ਅਤੇ ਪੰਜਾਬ ਨੂੰ ਇੱਕ ਵੱਡਾ ਘਾਟਾ ਪਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਛੇਤੀ ਹੀ ਪਟਿਆਲਾ ਨੇੜੇ ਬਹਾਦਰਗੜ੍ਹ ਵਿਖੇ 10 ਏਕੜ ਰਕਬੇ ਵਿੱਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਐਡਵਾਂਸ ਸਟੱਡੀ ਇਨ ਸਿੱਖਇਜ਼ਮ ਦੀ ਸਥਾਪਨਾ ਕੀਤੀ ਜਾਵੇਗੀ। ਉਹਨਾਂ ਇਸ ਮੌਕੇ ਸਵ: ਬੀਬੀ ਜੋਗਿੰਦਰ ਕੌਰ ਟੌਹੜਾ ਦੀ ਯਾਦ ਵਿੱਚ ਪਿੰਡ ’ਚ ਇੱਕ ਕਮਿਊਨਿਟੀ ਸੈਂਟਰ ਉਸਾਰਨ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ ਜਿੱਥੇ ਕਿ ਪਿੰਡ ਟੌਹੜਾ ਦੇ ਨਾਲ-ਨਾਲ ਲਾਗਲੇ ਪਿੰਡਾਂ ਦੇ ਲੋੜਵੰਦ ਅਤੇ ਗਰੀਬ ਪਰਿਵਾਰ ਆਪਣੀਆਂ ਬੱਚੀਆਂ ਦੇ ਵਿਆਹ ਅਤੇ ਹੋਰ ਸਮਾਗਮ ਕਰ ਸਕਣਗੇ।
ਇਸ ਮੌਕੇ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਬੀਬੀ ਟੌਹੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਅਤੇ ਸੰਘਰਸ਼ ਭਰਿਆ ਹੈ ਅਤੇ ਬੀਬੀ ਟੌਹੜਾ ਵਰਗੀਆਂ ਬੀਬੀਆਂ ਦਾ ਇਨ੍ਹਾਂ ਸੰਘਰਸ਼ਾਂ ਦੀ ਕਾਮਯਾਬੀ ਵਿੱਚ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਜਥੇਦਾਰ ਟੌਹੜਾ ਨੇ ਆਪਣੀ ਸਾਰੀ ਜਿੰਦਗੀ ਪੰਥ ਅਤੇ ਧਰਮ ਦੇ ਲੇਖੇ ਲਾਈ ਅਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਹੁੰਦਿਆਂ ਉਹਨਾਂ ਪੰਜਾਬ ਵਿੱਚ ਵੱਡੇ ਪੱਧਰ ’ਤੇ ਵਿੱਦਿਅਕ ਅਦਾਰਿਆਂ ਦੀ ਸਥਾਪਨਾ ਕਰਕੇ ਸਿੱਖਿਆ ਦੇ ਪਸਾਰ ਲਈ ਵੱਡਾ ਯੋਗਦਾਨ ਪਾਇਆ ਹੈ। ਉਹਨਾਂ ਟੌਹੜਾ ਪਰਿਵਾਰ ਨੂੰ ਵਿਸ਼ਵਾਸ਼ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਇਸ ਪਰਿਵਾਰ ਦੇ ਨਾਲ ਖੜੇਗਾ। ਇਸ ਮੌਕੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸਵ: ਬੀਬੀ ਜੋਗਿੰਦਰ ਕੌਰ ਟੌਹੜਾ ਦੀ ਸੁਪੁੱਤਰੀ ਅਤੇ ਜਵਾਈ ਸਾਬਕਾ ਮੰਤਰੀ ਸ. ਹਰਮੇਲ ਸਿੰਘ ਟੌਹੜਾ ਨੂੰ ਦਸਤਾਰ ਅਤੇ ਸਿਰੋਪਾਓ ਵੀ ਭੇਂਟ ਕੀਤੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਬੀਬੀ ਟੌਹੜਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਪੰਥ ਰਤਨ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀਆਂ ਅਣਥਕ ਕੋਸ਼ਿਸ਼ਾਂ ਸਦਕਾ ਸਿੱਖਾਂ ਦੀ ਸਿਰਮੌਰ ਸੰਸਥਾ ਐਸ.ਜੀ.ਪੀ.ਸੀ. ਅੱਜ ਬੁ¦ਦੀਆਂ ਨੂੰ ਛੂਹ ਰਹੀ ਹੈ ਪਰ ਕੁੱਝ ਪੰਥ ਵਿਰੋਧੀ ਸ਼ਕਤੀਆਂ ਇਸ ਨੂੰ ਢਾਹ ਲਾਉਣ ਦੀਆਂ ਕੋਝੀਆਂ ਸਾਜਿਸ਼ਾਂ ਰੱਚ ਰਹੀਆਂ ਹਨ ਪਰ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਜਥੇਦਾਰ ਟੌਹੜਾ ਵੱਲੋਂ ਪੰਥ ਦੀ ਚੜ੍ਹਦੀਕਲਾ ਲਈ ਆਪਣੀ ਸਾਰੀ ਜਿੰਦਗੀ ਲਗਾਈ ਹੈ, ਇਸ ਲਈ ਉਨ੍ਹਾਂ ਦੀ ਸੋਚ ਨੂੰ ਅੱਗੇ ਤੋਰਨ ਲਈ ਐਸ.ਜੀ.ਪੀ.ਸੀ. ਵੱਲੋਂ ਉਹਨਾਂ ਦੀ ਯਾਦ ਵਿੱਚ ਬਹਾਦਰਗੜ੍ਹ ਵਿਖੇ ਬਣਾਈ ਜਾਣ ਵਾਲੀ ਸੰਸਥਾ ਵਿੱਚ ਮਿਆਰੀ ਧਾਰਮਿਕ ਵਿੱਦਿਆ ਪ੍ਰਦਾਨ ਕਰਕੇ ਪ੍ਰਚਾਰਕ, ਵਿਦਵਾਨ ਅਤੇ ਗ੍ਰੰਥੀ ਤਿਆਰ ਕੀਤੇ ਜਾਣਗੇ।
ਇਸ ਮੌਕੇ ਬੀ.ਜੇ.ਪੀ. ਦੇ ਮੈਂਬਰ ਰਾਜ ਸਭਾ ਸ਼੍ਰੀ ਅਵਿਨਾਸ਼ ਰਾਏ ਖੰਨਾ ਨੇ ਬੀਬੀ ਟੌਹੜਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿ ਜਥੇਦਾਰ ਟੌਹੜਾ ਵੱਲੋਂ ਦਰਸਾਏ ਮਾਰਗ ’ਤੇ ਚਲਣਾ ਹੀ ਬੀਬੀ ਟੌਹੜਾ ਨੂੰ ਇੱਕ ਸੱਚੀ ਸ਼ਰਧਾਂਜਲੀ ਹੋਵੇਗੀ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਬੀਬੀ ਟੌਹੜਾ ਵਰਗੇ ਗੁਣ ਵਿਰਲੀਆਂ ਮਾਵਾਂ ਵਿੱਚ ਹੀ ਮਿਲਦੇ ਹਨ ਇਸ ਲਈ ਸਾਨੂੰ ਉਹਨਾਂ ਵਾਂਗ ਹੀ ਸੱਚ ਤੇ ਸੁੱਚ ਦੇ ਮਾਰਗ ਨੂੰ ਹੀ ਗ੍ਰਹਿਣ ਕਰਨਾ ਚਾਹੀਦਾ ਹੈ। ਇਸ ਮੌਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ, ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਹੈਡ ਗੰ੍ਰਥੀ ਗਿਆਨੀ ਪ੍ਰਤਾਪ ਸਿੰਘ, ਕੇਂਦਰੀ ਮੰਤਰੀ ਸ਼੍ਰੀਮਤੀ ਪਰਨੀਤ ਕੌਰ, ਲੋਕ ਭਲਾਈ ਪਾਰਟੀ ਦੇ ਪ੍ਰਦਾਨ ਸ਼੍ਰੀ ਬਲਵੰਤ ਸਿੰਘ ਰਾਮੂਵਾਲੀਆ, ਸ. ਮਨਪ੍ਰੀਤ ਸਿੰਘ ਬਾਦਲ ਨੇ ਵੀ ਬੀਬੀ ਟੌਹੜਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਤਾਪ ਸਿੰਘ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਅਤੇ ਜਥੇਦਾਰ ਅਵਤਾਰ ਸਿੰਘ ਮੱਕੜ ਵੱਲੋਂ ਬੀਬੀ ਕੁਲਦੀਪ ਕੌਰ ਟੌਹੜਾ, ਸ. ਹਰਮੇਲ ਸਿੰਘ ਟੌਹੜਾ ਅਤੇ ਸ. ਹਰਿੰਦਰਪਾਲ ਸਿੰਘ ਟੌਹੜਾ ਨੂੰ ਦਸਤਾਰਾਂ ਅਤੇ ਸਿਰੋਪਾਓ ਵੀ ਭੇਂਟ ਕੀਤੇ। ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੇਜ ਸਿੰਘ ਸਮੇਤ ਕਈ ਰਾਗੀ ਸਿੰਘਾਂ ਵੱਲੋਂ ਵਿਰਾਗਮਈ ਕੀਰਤਨ ਕੀਤਾ ਗਿਆ। ਸ਼੍ਰੀ ਹਰਿਮੰਦਰ ਸਾਹਿਬ ਦੇ ਭਾਈ ਕੁਲਵਿੰਦਰ ਸਿੰਘ ਨੇ ਇਸ ਮੌਕੇ ਅਰਦਾਸ ਕੀਤੀ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚੋਂ ਹੁਕਮਨਾਮਾ ਲਿਆ। ਇਸ ਮੌਕੇ ਦੇਸ਼ ਅਤੇ ਵਿਦੇਸ਼ ਵਿਚੋਂ ਵੱਖ-ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਵੱਲੋਂ ਸ਼ੋਕ ਸੁਨੇਹੇ ਵੀ ਭੇਜੇ ਗਏ।
ਸ਼ਰਧਾਂਜਲੀ ਸਮਾਰੋਹ ਵਿੱਚ ਸੰਤ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਅਮਰੀਕ ਸਿੰਘ ਕਾਰਸੇਵਾ ਵਾਲੇ, ਸੀਨੀਅਰ ਅਕਾਲੀ ਆਗੂ ਜਥੇਦਾਰ ਜਗਦੇਵ ਸਿੰਘ ਤਲਵੰਡੀ, ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸ. ਬਲਵਿੰਦਰ ਸਿੰਘ ਭੁੰਦੜ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਮੁੱਖ ਮੰਤਰੀ ਦੇ ਸਲਾਹਕਾਰ ਡਾ. ਦਲਜੀਤ ਸਿੰਘ ਚੀਮਾ, ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ, ਸਾਬਕਾ ਮੈਂਬਰ ਰਾਜ ਸਭਾ ਬੀਬਾ ਅਮਰਜੀਤ ਕੌਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਨਿਰਮਲ ਸਿੰਘ ਕਾਹਲੋਂ, ਸ. ਰਣਜੀਤ ਸਿੰਘ ਬ੍ਰਹਮਪੁਰਾ, ਸ. ਹੀਰਾ ਸਿੰਘ ਗਾਬੜ੍ਹੀਆ, ਸ. ਅਜੀਤ ਸਿੰਘ ਕੋਹਾੜ (ਸਾਰੇ ਕੈਬਨਿਟ ਮੰਤਰੀ), ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ. ਚਰਨਜੀਤ ਸਿੰਘ ਅਟਵਾਲ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਸ. ਅਜੈਬ ਸਿੰਘ ਮੁਖਮੈਲਪੁਰ, ਸ. ਸੁਰਜੀਤ ਸਿੰਘ ਕੋਹਲੀ, ਸ. ਹਮੀਰ ਸਿੰਘ ਘੱਗਾ, ਸ. ਮਨਜੀਤ ਸਿੰਘ ਕੱਲਕਤਾ, ਸ. ਜਸਬੀਰ ਸਿੰਘ, ਸ. ਸਿੰਕਦਰ ਸਿੰਘ ਮਲੂਕਾ, ਸ. ਕੁਲਦੀਪ ਸਿੰਘ ਵਡਾਲਾ, ਸ. ਸੁੱਚਾ ਸਿੰਘ ਛੋਟੇਪੁਰ, ਸ. ਇੰਦਰਜੀਤ ਸਿੰਘ ਜ਼ੀਰਾ (ਸਾਰੇ ਸਾਬਕਾ ਮੰਤਰੀ), ਸ਼੍ਰੀ ਰਾਜ ਖੁਰਾਣਾ, ਸ. ਬਿਕਰਮਜੀਤ ਸਿੰਘ ਖਾਲਸਾ (ਦੋਵੇਂ ਮੁੱਖ ਸੰਸਦੀ ਸਕੱਤਰ), ਵਿਧਾਇਕ ਸ. ਜਸਜੀਤ ਸਿੰਘ ਬੰਨੀ, ਸ਼੍ਰੀ ਦੀਦਾਰ ਸਿੰਘ ਭੱਟੀ, ਸ. ਇਕਬਾਲ ਸਿੰਘ, ਸ਼੍ਰੀ ਰਣਦੀਪ ਸਿੰਘ, ਸ਼੍ਰੀ ਮਦਨਲਾਲ ਜਲਾਲਪੁਰ, ਚੇਅਰਮੈਨ ਪੀ.ਆਰ.ਟੀ.ਸੀ. ਸ. ਰਣਜੀਤ ਸਿੰਘ ਬਾਲੀਆਂ, ਪੱਛੜੀਆਂ ਸ਼੍ਰੇਮਣੀਆਂ ਕਮਿਸ਼ਨ ਦੇ ਚੇਅਰਮੈਨ ਪ੍ਰੋ: ਕਿਰਪਾਲ ਸਿੰਘ ਬੰਡੂਗਰ, ਉਪ ਚੇਅਰਮੈਨ ਸ਼੍ਰੀ ਹਰਜੀਤ ਸਿੰਘ ਅਦਾਲਤੀਵਾਲਾ, ਚੇਅਰਮੈਨ ਯੂਥ ਵਿਕਾਸ ਬੋਰਡ ਸ਼੍ਰੀ ਰਾਜੂ ਖੰਨਾ, ਪੰਜਾਬ ਫੂਡ ਗਰੇਨ ਦੇ ਚੇਅਰਮੈਨ ਸ. ਰਣਧੀਰ ਸਿੰਘ ਰੱਖੜਾ, ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਸ. ਸੁਰਜੀਤ ਸਿੰਘ ਰੱਖੜਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਮੈਨ ਸ. ਮਹਿੰਦਰ ਸਿੰਘ ਲਾਲਵਾ, ਪਨਸੀਡ ਦੇ ਚੇਅਰਮੈਨ ਸ. ਸੁਰਜੀਤ ਸਿੰਘ ਅਬਲੋਵਾਲ, ਐਸ.ਐਸ. ਬੋਰਡ ਦੇ ਚੇਅਰਮੈਨ ਸ. ਸੰਤਾ ਸਿੰਘ ਉਮੇਦਪੁਰ, ਮਾਰਕੀਟ ਕਮੇਟੀ ਭਾਦਸੋਂ ਦੇ ਚੇਅਰਮੈਨ ਸ. ਲਖਵੀਰ ਸਿੰਘ ਲੌਟ, , ਨਾਭਾ ਦੇ ਚੇਅਰਮੈਨ ਸ. ਗੁਰਦਿਆਲਇੰਦਰ ਸਿੰਘ ਬਿੱਲੂ, ਪਟਿਆਲਾ ਦੇ ਚੇਅਰਮੈਨ ਸ. ਹਰਵਿੰਦਰ ਸਿੰਘ ਹਰਪਾਲਪੁਰ, ਨਗਰ ਸੁਧਾਰ ਟਰਸੱਟ ਪਟਿਆਲਾ ਦੇ ਚੇਅਰਮੈਨ ਸ. ਇੰਦਰਮੋਹਨ ਸਿੰਘ ਬਜਾਜ, ਨਗਰ ਨਿਗਮ ਦੇ ਮੇਅਰ ਸ. ਅਜੀਤਪਾਲ ਸਿੰਘ ਕੋਹਲੀ, ਸਾਬਕਾ ਡਿਪਟੀ ਸਪੀਕਰ ਸ. ਬੀਰਦਵਿੰਦਰ ਸਿੰਘ, ਐਸ.ਐਸ.ਬੋਰਡ ਦੇ ਸਾਬਕਾ ਚੇਅਰਮੈਨ ਸ. ਤੇਜਿੰਦਰਪਾਲ ਸਿੰਘ ਸੰਧੂ, ਜਥੇਦਾਰ ਕਰਤਾਰ ਸਿੰਘ ਟੱਕਰ, ਸਾਬਕਾ ਵਿਧਾਇਕ ਸ. ਪਰਕਾਸ਼ ਸਿੰਘ ਗੜ੍ਹਦੀਵਾਲਾ, ਸ. ਗੁਰਦੇਵ ਸਿੰਘ ਸਿੱਧੂ ਅਤੇ ਬਲਵੰਤ ਸਿੰਘ ਸ਼ਾਹਪੁਰ, ਬਾਬਾ ਹਰੀਦੇਵ ਸਿੰਘ ਈਸਾਪੁਰ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਐਸ.ਜੀ.ਪੀ.ਸੀ. ਦੇ ਸਕੱਤਰ ਸ. ਦਲਮੇਗ ਸਿੰਘ, ਜਨਰਲ ਸਕੱਤਰ ਸ. ਸੁਖਦੇਵ ਸਿੰਘ ਭੌਰ, ਐਸ.ਜੀ.ਪੀ.ਸੀ. ਦੇ ਮੈਂਬਰ ਕਾਰਜ਼ਕਾਰਨੀ ਸ. ਸੁਰਜੀਤ ਸਿੰਘ ਗੜੀ, ਅਖੰਡ ਕੀਰਤਨੀ ਜਥੇ ਦੇ ਭਾਈ ਦਲਜਿੰਦਰ ਸਿੰਘ, ਗੁਰਦੁਆਰਾ ਦੁਖਨਿਵਾਰਨ ਸਾਹਿਬ ਦੇ ਭਾਈ ਸੁਖਦੇਵ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ, ਸ. ਸ਼ਵਿੰਦਰ ਸਿੰਘ ਸੱਭਰਵਾਲ, ਸ. ਜਸਮੇਰ ਸਿੰਘ ਲਾਛੜੂ, ਸ. ਬਲਵੰਤ ਸਿੰਘ ਰਾਮਗੜ੍ਹ, ਸ਼੍ਰੀ ਕਮਲਇੰਦਰ ਸਿੰਘ, ਸ. ਭੁਪਿੰਦਰ ਸਿੰਘ ਭਲਵਾਨ, ਸ਼੍ਰੀਮਤੀ ਪਰਮਜੀਤ ਕੌਰ ਬਜਾਜ, ਸ. ਗੁਰਬਖ਼ਸ਼ ਸਿੰਘ ਪੜੈਣ (ਸਾਰੇ ਮੈਂਬਰ ਐਸ.ਜੀ.ਪੀ.ਸੀ.), ਮੇਜਰ ਸਿੰਘ ਉਬੋਕੇ, ਸ. ਮਨਜੀਤ ਸਿੰਘ ਲਿਬੜਾ, ਜਥੇਦਾਰ ਲਾਭ ਸਿੰਘ ਦੇਵੀਨਗਰ, ਸ਼੍ਰੀ ਛੱਜੂ ਰਾਮ ਸੋਫਤ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ. ਮਾਨਇੰਦਰ ਸਿੰਘ ਮਾਨੀ, ਸ. ਸੁਖਜੀਤ ਸਿੰਘ ਬਘੌਰਾ, ਜਥੇਦਾਰ ਅਮਰਜੀਤ ਸਿੰਘ ਪੰਜਰਥ, ਅਕਾਲੀ ਆਗੂ ਸ. ਮੱਖਣ ਸਿੰਘ ਲਾਲਕਾ, ਸ. ਹਰਮਿੰਦਰ ਸਿੰਘ ਗਿੱਲ, ਸ. ਸਵਰਣ ਸਿੰਘ ਚਨਾਰਥਲ, ਸ਼ੈਲਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸ਼੍ਰੀ ਤਰਸੇਮ ਸੈਣੀ, ਆਈ.ਜੀ. ਪਟਿਆਲਾ ਜੋਨ ਸ. ਪਰਮਜੀਤ ਸਿੰਘ ਗਿੱਲ, ਡੀ. ਆਈ.ਜੀ. ਸ਼੍ਰੀ ਜਤਿੰਦਰ ਜੈਨ, ਡੀ.ਆਈ.ਜੀ. ਸ਼੍ਰੀ ਹਰਿੰਦਰ ਚਾਹਲ, ਡੀ.ਆਈ.ਜੀ. ਸ਼੍ਰੀ ਪਰਮਰਾਜ ਸਿੰਘ ਉਮਰਾਨੰਗਲ, ਡਿਪਟੀ ਕਮਿਸ਼ਨਰ ਸ. ਦੀਪਿੰਦਰ ਸਿੰਘ, ਐਸ.ਐਸ.ਪੀ. ਪਟਿਆਲਾ ਸ. ਗੁਰਪ੍ਰੀਤ ਸਿੰਘ ਗਿੱਲ, ਉਪ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸ਼੍ਰੀ ਮਨਵੇਸ਼ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਏ.ਪੀ.ਐਸ. ਵਿਰਕ, ਐਸ.ਡੀ.ਐਮ. ਨਾਭਾ ਸ. ਤੇਜਿੰਦਰਪਾਲ ਸਿੰਘ ਧਾਲੀਵਾਲ, ਐਡਵੋਕੇਟ ਬਲਵੰਤ ਸਿੰਘ ਜੰਡੂ, ਸ. ਰਣਧੀਰ ਸਿੰਘ ਹੈਰਾਨ ਤੋਂ ਇਲਾਵਾ ਵਡੀ ਗਿਣਤੀ ਵਿੱਚ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਦੇਸ਼ ਭਰ ਵਿਚੋਂ ਵੱਡੀ ਗਿਣਤੀ ਵਿੱਚ ਜਥੇਦਾਰ ਟੌਹੜਾ ਦੇ ਸਮਰੱਥਕ ਬੀਬੀ ਟੌਹੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪੁੱਜੇ ਹੋਏ ਸਨ।