ਗੜ੍ਹਸ਼ੰਕਰ, (ਉਮੇਸ਼ ਜੋਸ਼ੀ) : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਦੇ ਵਿਕਾਸ ਨੂੰ ਅੱਗੇ ਤੋਰਦਿਆਂ, ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਭੱਜਲ, ਖੁਰਾਲੀ, ਜੀਵਨਪੁਰ ਗੁੱਜਰਾਂ, ਡੱਲੇਵਾਲ ਦਾ ਦੌਰਾ ਕਰਕੇ ਕਰੀਬ 12 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡੇ ਗਏ।ਇਸ ਦੌਰਾਨ ਆਯੋਜਿਤ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ। ਇਸ ਤਹਿਤ ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਰੁਝਾਨ ਭਵਿੱਖ ਵਿੱਚ ਵੀ ਜਾਰੀ ਰਹੇਗਾ, ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਪਿੰਡਾਂ ਦੀ ਤਰੱਕੀ ਤੋਂ ਬਿਨਾਂ ਦੇਸ਼ ਦਾ ਵਿਕਾਸ ਸੰਭਵ ਨਹੀਂ ਹੈ। ਇਸ ਤਹਿਤ ਉਹ ਵਿਸ਼ੇਸ਼ ਤੌਰ ‘ਤੇ ਪਿੰਡਾਂ ‘ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਨ, ਤਾਂ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ ਙਇਸ ਮੌਕੇ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਸਕੱਤਰ ਪੰਜਾਬ ਕਾਂਗਰਸ ਪੰਕਜ ਕ੍ਰਿਪਾਲ, ਸਰਪੰਚ ਕੁਲਜੀਤ ਕੌਰ, ਡਾ: ਕੁਲਵਰਨ ਸਿੰਘ, ਪ੍ਰਧਾਨ ਕੇਵਲ ਸਿੰਘ, ਸਰਪੰਚ ਵਿਨੋਦ ਕੁਮਾਰ, ਸਰਪੰਚ ਰਾਜਿੰਦਰ ਸਿੰਘ, ਸਰਪੰਚ ਹੇਮਰਾਜ, ਸਰਪੰਚ ਨਿਸ਼ੀ, ਸਰਪੰਚ ਭਵਿਸ਼ਨ, ਪਵਨ ਕਟਾਰੀਆ ਵੀ ਹਾਜ਼ਰ ਸਨ।
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ‘ਚ ਵੰਡੇ ਗ੍ਰਾਂਟ ਦੇ ਚੈੱਕ; ਕਿਹਾ- ਅੱਗੇ ਵੀ ਜਾਰੀ ਰਹੇਗਾ ਸਿਲਸਿਲਾ
This entry was posted in ਪੰਜਾਬ.