ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਦੇ ਸਿੱਖ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸਿੱਖਾਂ ਦੇ ਇਕ ਵਫਦ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਦੇਹਰਾਦੂਨ ਵਿਖੇ ਮੁਲਾਕਾਤ ਕੀਤੀ।
ਸਿਰਸਾ ਤੋਂ ਇਲਾਵਾ ਵਫਦ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਬਾਬਾ ਪ੍ਰਤਾਪ ਸਿੰਘ ਬਾਜਪੁਰ ਤੇ ਕਾਸ਼ੀਪੁਰ ਤੋਂ ਸੰਗਤਾਂ ਸ਼ਾਮਲ ਸਨ।
ਮੀਟਿੰਮ ਮਗਰੋਂ ਸਿਰਸਾ ਨੇ ਦੱਸਿਆ ਕਿ ਮੀਟਿੰਗ ਬਹੁਤ ਹੀ ਵਧੀਆ ਮਾਹੌਲ ਵਿਚ ਹੋਈ ਜਿਸ ਵਿਚ ਅਸੀਂ ਉੱਤਰਾਖੰਡ ਦੇ ਸਿੱਖਾਂ ਦੇ ਬਹੁਤ ਸਾਰੇ ਮਸਮਲਿਆਂ ’ਤੇ ਚਰਚਾ ਹੋਈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਾਰੇ ਮਸਲਿਆਂ ਦੇ ਹੱਲ ਲਈ ਰਾਜ ਸਰਕਾਰ ਵੱਲੋਂ ਹਾਂ ਪੱਖੀ ਕਾਰਵਾਈ ਦਾ ਭਰੋਸਾ ਦੁਆਇਆ।
ਉਹਨਾਂ ਕਿਹਾ ਕਿ ਵਫਦ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜਿਹਨਾਂ ਨੇ ਸਿੱਖ ਮਸਲਿਆਂ ਵਾਸਤੇ ਸਮਾਂ ਕੱਢਿਆ ਤੇ ਉਹਨਾਂ ਨੂੰ ਹੱਲ ਕਰਨ ਦਾ ਭਰੋਸਾ ਦੁਆਇਆ। ਉਹਨਾਂ ਕਿਹਾ ਕਿ ਉਹ ਤੇ ਦਿੱਲੀ ਗੁਰਦੁਆਰਾ ਕਮੇਟੀ ਸਿੱਖ ਮਸਲਿਆਂ ਵਾਸਤੇ ਹਰ ਵੇਲੇ ਸੇਵਾ ਵਿਚ ਹਾਜ਼ਰ ਸਨ ਭਾਵੇਂ ਦੁਨੀਆਂ ਵਿਚ ਕਿਸੇ ਵੀ ਥਾਂ ਦਾ ਮਸਲਾ ਹੋਵੇ ਤੇ ਉਹ ਆਪਣੀ ਸਿੱਖ ਕੌਮ ਦੀ ਬੇਹਤਰੀ ਵਾਸਤੇ ਕੰਮ ਕਰਦੇ ਰਹਿਣਗੇ।