ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅੰਤਿੰਮ ਅਰਦਾਸ ਸਮੇਂ ਪੰਥਕ ਸ਼ਖ਼ਸੀਅਤਾਂ ਵੱਲੋਂ ਦਿੱਤੀ ਗਈ ਸ਼ਰਧਾਂਜਲੀ

Screenshot_2023-09-04_00-16-44.resizedਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅੰਤਿੰਮ ਅਰਦਾਸ ’ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ, ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੌੜੀ, ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸ਼ਲਾਘਾਯੋਗ ਕਾਰਜ ਕੀਤੇ ਹਨ। ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਸਿੱਖ ਕੌਮ ਵੱਲੋਂ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ’ਤੇ ਗੁਰੂ ਸਾਹਿਬ ਦੀ ਵੱਡੀ ਬਖਸ਼ਿਸ਼ ਸੀ ਜੋ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਗਿਆਨੀ ਜਗਤਾਰ ਸਿੰਘ ਨੇ ਗੁਰਮਤਿ ਦੀ ਭੈਅ-ਭਾਵਨੀ ਵਿਚ ਰਹਿੰਦਿਆਂ ਸੇਵਾ ਨਿਭਾਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਸਾਰ ਤੋਂ ਜਾਣ ਨਾਲ ਵੱਡਾ ਘਾਟਾ ਪਿਆ ਹੈ।

ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੌੜੀ, ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਗਿਆਨੀ ਸੁਖਵਿੰਦਰ ਸਿੰਘ ਹਜ਼ੂਰ ਸਾਹਿਬ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨੇ ਵੀ ਸੰਬੋਧਨ ਕਰਦਿਆਂ ਗਿਆਨੀ ਜਗਤਾਰ ਸਿੰਘ ਸ਼ਰਧਾ ਭੇਟ ਕੀਤੀ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਗਿਆਨੀ ਜਗਤਾਰ ਸਿੰਘ ਦੇ ਸਪੁੱਤਰ ਸ. ਮਹਿੰਦਰ ਸਿੰਘ ਤੇ ਸ. ਨਰੈਣ ਸਿੰਘ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਤਰਨਾ ਦਲ ਬਾਬਾ ਬਕਾਲਾ ਦੇ ਮੁੱਖੀ ਬਾਬਾ ਜੋਗਾ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਾਬਕਾ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਸ. ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਬਾਬਾ ਗੁਰਪ੍ਰੀਤ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ,  ਸ. ਗੁਰਬਚਨ ਸਿੰਘ ਕਰਮੂਵਾਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਚਰਨਜੀਤ ਸਿੰਘ ਜੱਸੋਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਅਵਤਾਰ ਸਿੰਘ ਵਣਵਾਲਾ, ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ, ਸ. ਵਿਰਸਾ ਸਿੰਘ ਵਲਟੋਹਾ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਸ. ਤਲਬੀਰ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਹਰੀ ਸਿੰਘ ਜੀਰੇਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਫੈਡਰੇਸ਼ਨ ਪ੍ਰਧਾਨ ਸ. ਕੰਵਲਚੜ੍ਹਤ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਗਿਆਨੀ ਜੀਵਨ ਸਿੰਘ ਹਾਂਗਕਾਂਗ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਡੀਸੀਪੀ. ਸ. ਪਰਮਿੰਦਰ ਸਿੰਘ ਪੰਡਾਲ, ਰਾਜਿਸਥਾਨ ਸਿੱਖ ਮਿਸ਼ਨ ਦੇ ਇੰਚਾਰਜ ਸ. ਤੇਜਿੰਦਰਪਾਲ ਸਿੰਘ ਟਿੰਮਾ, ਗਿਆਨੀ ਗੁਰਦਿਆਲ ਸਿੰਘ ਪਟਨਾ ਸਾਹਿਬ, ਚੀਫ ਖਾਲਸਾ ਦੀਵਾਨ ਵੱਲੋਂ ਸ. ਸੰਤੋਖ ਸਿੰਘ ਸੇਠੀ, ਸ. ਜਸਬੀਰ ਸਿੰਘ ਘੁੰਮਣ, ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰ ਗਿਆਨੀ ਸਰਬਜੀਤ ਸਿੰਘ ਢੋਟੀਆਂ, ਬਾਬਾ ਤਾਰਨ ਸਿੰਘ ਸਮੇਤ ਪਰਿਵਾਰਕ ਮੈਂਬਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>