ਬਲਾਚੌਰ, (ਉਮੇਸ਼ ਜੋਸ਼ੀ) : ਰਾਜ ਸੂਚਨਾ ਕਮਿਸ਼ਨਰ ਲੇਖਕ ਖੁਸ਼ਵੰਤ ਸਿੰਘ ਵਲੋਂ ਨਸ਼ਿਆਂ ਖਿਲਾਫ ਚਲਾਈ ਜਨ ਯਾਤਰਾ ਜੋ ਕਿ ਨਿਊ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਅੱਜ ਪਿੰਡ ਟੌਂਸਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਜ) ਡਾ. ਗੁਰਲੀਨ ਕੌਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜ ਸੂਚਨਾ ਕਮਿਸ਼ਨਰ ਲੇਖਕ ਖੁਸ਼ਵੰਤ ਸਿੰਘ ਵਲੋਂ ਸ਼ੁਰੂ ਕੀਤੀ ਨਸ਼ਿਆਂ ਖਿਲਾਫ ਜਨ ਯਾਤਰਾ ਦਾ ਮੈਸੇਜ ਘਰ-ਘਰ ਤੱਕ ਪਹੁੰਚੇ। ਉਨ੍ਹਾਂ ਅਹਿਜੇ ਉਪਰਾਲੇ ਕਰਨ ‘ਤੇ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਪੈਦਲ ਯਾਤਰਾ ਨਿਊ ਚੰਡੀਗੜ੍ਹ ਤੋਂ ਸ਼ੁਰੂ ਹੋਈ ਸੀ 15 ਦਸੰਬਰ ਨੂੰ ਖਟਕੜ ਕਲਾਂ ਵਿਖੇ ਸਮਾਪਤ ਹੋਵੇਗੀ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੇਖਕ ਖੁਸ਼ਵੰਤ ਸਿੰਘ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਜਨ ਯਾਤਰਾ ਉਨ੍ਹਾਂ ਨੇ ਇਕੱਲਿਆਂ ਸ਼ੁਰੂ ਕੀਤੀ ਸੀ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕਾਂ ਅਤੇ ਪ੍ਰਸ਼ਾਸਲ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਹੈ ਕਿ ਮਾਪੇ 13 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਖਾਸ ਧਿਆਨ ਰੱਖਣ ਅਤੇ ਜੇਕਰ ਉਹ ਕਿਸੇ ਮਾੜੀ ਸੰਗਤ ਵਿੱਚ ਪੈਂਦੇ ਹਨ ਤਾਂ ਉਨ੍ਹਾਂ ਦਾ ਮਾਰਗ ਦਰਸ਼ਨ ਕਰਨ।ਇਸ ਮੌਕੇ ‘ਤੇ ਨਵਨੀਤ ਕੌਰ ਢਿਲੋਂ ਮਿਸ ਇੰਡੀਆ, ਅੰਕਿਤ ਛਾਬੜਾ, ਸੁਭਾਸ਼ ਚੰਦਰ ਸ਼ਰਮਾ, ਮਿਸ ਮਨਜੀਤ ਪੇਂਟਰਲ, ਪੰਜਾਬ ਗੁੱਡ ਗਵਰਨੈਂਸ ਫੈਲੋ ਸੰਜਨਾ ਸਕਸੈਨਾ, ਐਸ.ਐਚ.ਓ ਪੰਕਜ ਸ਼ਰਮਾ ਤੋਂ ਇਲਾਵਾ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।
ਨਸ਼ਿਆਂ ਖਿਲਾਫ ਚਲਾਈ ਜਨ ਯਾਤਰਾ ਦਾ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਪਹੁੰਚਣ ਤੇ ਕੀਤਾ ਸਵਾਗਤ
This entry was posted in ਪੰਜਾਬ.