ਅੰਮ੍ਰਿਤਸਰ : 2 ਜਨਵਰੀ-ਸ੍ਰੀ ਗੁਰੂ ਰਾਮਦਾਸ ਲੰਗਰ ਵਿਚ ਹੱਥੀਂ ਸੇਵਾ ਕਰਨ ਅਤੇ ਆਪਣੀ ਕਿਰਤ ਵਿਚੋਂ ਰਸਦਾਂ ਦੇ ਰੂਪ ਵਿਚ ਹਿੱਸਾ ਪਾਉਣ ਲਈ ਬੀਬੀ ਸੁਰਿੰਦਰ ਕੌਰ ਜੀ ਬਾਦਲ ਦੀ ਪ੍ਰੇਰਨਾ ਸਦਕਾ ਸੰਗਤਾਂ ’ਚ ਦਿਨ ਪ੍ਰਤੀ ਦਿਨ ਉਤਸ਼ਾਹ ਵਧ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਭਾਰੀ ਗਿਣਤੀ ’ਚ ਸੰਗਤਾਂ ਬੜੀ ਸ਼ਰਧਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਰਸਦਾਂ ਲੈ ਕੇ ਹੱਥੀਂ ਸੇਵਾ ਲਈ ਪੁੱਜ ਰਹੀਆਂ ਹਨ। ਅੱਜ ਸ੍ਰੀ ਗੁਰੂ ਰਾਮਦਾਸ ਲੰਗਰ ’ਚ ਦਾਖਾ ਹਲਕੇ ਦੀਆਂ ਸੰਗਤਾਂ ਨੇ ਹੱਥੀਂ ਸੇਵਾ ਕੀਤੀ।
ਬੀਬੀ ਸੁਰਿੰਦਰ ਕੌਰ ਬਾਦਲ ਦੀ ਪ੍ਰੇਰਨਾ ਸਦਕਾ ਅੱਜ ਹਲਕਾ ਦਾਖਾ ਦੇ ਵਿਧਾਇਕ ਸ. ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ’ਚ ਭਾਰੀ ਗਿਣਤੀ ’ਚ ਸੰਗਤਾਂ ਦਾ ਕਾਫਲਾ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਰਸਦਾਂ ਲੈ ਕੇ ਹੱਥੀਂ ਸੇਵਾ ਕਰਨ ਲਈ ਪੁੱਜਾ। ਹਲਕਾ ਦਾਖਾ ਤੋਂ ਪੁੱਜੀਆਂ ਸੰਗਤਾਂ ਵਿਚ ਸ. ਮਨਪ੍ਰੀਤ ਸਿੰਘ ਇਆਲੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਭਰਪੂਰ ਸਿੰਘ ਖਾਲਸਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਿੰਦਰਪਾਲ ਸਿੰਘ, ਸ. ਸੁਖਦੇਵ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ, ਸ. ਜਗਜੀਤ ਸਿੰਘ ਧਾਂਦਰਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ, ਜਥੇਦਾਰ ਮੱਘਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮੁਲਾਪੁਰ, ਸਰਪੰਚ ਸ. ਸਾਧੂ ਸਿੰਘ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਮੁਲਾਪੁਰ, ਜਥੇਦਾਰ ਲਾਭ ਸਿੰਘ ਮਲਕਪੁਰ, ਜਥੇਦਾਰ ਜਗਦੀਸ਼ ਸਿੰਘ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਲੁਧਿਆਣਾ), ਸ. ਕਰਮਜੀਤ ਸਿੰਘ ਸਰਪੰਚ ਤੇ ਸਰਪੰਚ ਸ. ਜਸਵੰਤ ਸਿੰਘ ਪੁੜੈਣ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਸਿੱਧਵਾਂ ਬੇਟ ਆਦਿ ਨੇ ਸ਼ਮੂਲੀਅਤ ਕੀਤੀ। ਸੰਗਤਾਂ ਦਾ ਇਹ ਜਥਾ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਵੱਡੀ ਮਿਕਦਾਰ ਵਿਚ ਆਟਾ, ਦਾਲਾਂ, ਖੰਡ, ਦੇਸੀ ਘਿਉ, ਪਨੀਰ, ਦੁੱਧ, ਹਰੀਆਂ ਸਬਜੀਆਂ ਆਦਿ ਲੈ ਕੇ ਪੁੱਜਾ ਹੈ। ਗੁਰੂ-ਘਰ ਵਿਚ ਸ਼ਰਧਾ ਤੇ ਸਤਿਕਾਰ ਨਾਲ ਸੇਵਾ ਕਰਨ ਆਏ ਜਥੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਲੋਂ ਸੂਚਨਾ ਕੇਂਦਰ ਵਿਖੇ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।