ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਵਲੋਂ ਗੈਸਟ ਫੈਕਲਟੀ ਅਧਿਆਪਕਾਂ ਦੇ ਪਟਿਆਲਾ ਵਿਖੇ ਚੱਲ ਰਹੇ ਸੰਘਰਸ਼ ਦੀ ਹਿਮਾਇਤ

ਲੁਧਿਆਣਾ : ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਦੀ ਦੂਸਰੀ ਮੀਟਿੰਗ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਸ੍ਰੀ ਦਰਸ਼ਨ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਗੈਸਟ ਫੈਕਲਟੀ ਅਧਿਆਪਕਾਂ ਦੀ ਦੁਬਾਰਾ ਇੰਟਰਵਿਊ ਲੈਣ ਦੀ ਨਿਖੇਧੀ ਕੀਤੀ ਗਈ ਅਤੇ ਉਨ੍ਹਾਂ ਦੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਚਲ ਰਹੇ ਸੰਘਰਸ਼ ਦੀ ਪੁਰਜ਼ੋਰ ਹਿਮਾਇਤ ਕੀਤੀ।

ਪੰਜਾਬੀ ਭਾਸ਼ਾ ਤਾਲਮੇਲ ਕਮੇਟੀ ਦੇ ਕਨਵੀਨਰ ਡਾ. ਸਰਬਜੀਤ ਸਿੰਘ ਨੇ ਪਿਛਲੀ ਸਰਗਰਮੀ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਕੰਪਿਊਟਰ ਸਾਇੰਸ ਵਿਭਾਗ ਵਿਚ ਪੰਜਾਬੀ ਨੂੰ ਨਾ ਪੜ੍ਹਾਏ ਜਾਣ ਦੇ ਖ਼ਿਲਾਫ਼ ਹੋਏ ਸੰਘਰਸ਼ ਦੀ ਸਫ਼ਲਤਾ ’ਤੇ ਰਿਪੋਟਿੰਗ ਕਰਦਿਆਂ ਤਸੱਲੀ ਪ੍ਰਗਟ ਕੀਤੀ ਅਤੇ ਤਾਲਮੇਲ ਕਮੇਟੀ ਲਈ ਕਰਨਗੋਚਰੇ ਕੰਮਾਂ ਵਿਚ ਨਿੱਜੀ ਯੂਨੀਵਰਸਿਟੀਆਂ ਵਿਚ ਗ੍ਰੈਜੂਏਸ਼ਨ ਪੱਧਰ ਤੱਕ ਪੰਜਾਬੀ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਸੰਬੰਧੀ ਅਦਾਲਤਾਂ ਵਿਚ ਪੰਜਾਬੀ ਭਾਸ਼ਾ ਜਾਣਨ ਵਾਲੇ ਮਾਹਰ ਦੇਣ ਸੰਬੰਧੀ ਆਦਿ  ਦਾ ਵਰਨਣ ਕੀਤਾ।

ਸਮੂਹ ਮੈਂਬਰਾਂ ਵਲੋਂ ਕੀਤੀ ਚਰਚਾ ਤੋਂ ਬਾਅਦ ਕਨਵੀਨਰ ਦੇ ਸੁਝਾਅ ’ਤੇ ਨਾਲ ਪੰਜ ਮੈਂਬਰ ਅਗਾਊਂ ਏਜੰਡਾ ਤਿਆਰ ਕਰਨ ਲਈ ਅਤੇ ਕੰਮ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਲਏ ਗਏ ਜਿਨ੍ਹਾਂ ਵਿਚ ਡਾ. ਜੋਗਾ ਸਿੰਘ, ਸ੍ਰੀ ਹਰਮੀਤ ਵਿਦਿਆਰਥੀ, ਡਾ. ਕੁਲਦੀਪ ਸਿੰਘ ਦੀਪ, ਡਾ. ਲਖਵਿੰਦਰ ਸਿੰਘ ਜੌਹਲ, ਸ. ਮਹਿੰਦਰ ਸਿੰਘ ਸੇਖੋਂ ਸ਼ਾਮਲ ਹਨ। ਡਾ. ਕੁਲਦੀਪ ਸਿੰਘ ਦੀਪ ਕਨਵੀਨਰ ਨਾਲ ਕੰਮਕਾਜ ਵਿਚ ਸਹਾਇਤਾ ਕਰਨਗੇ। ਦੋ ਸੰਸਥਾਵਾਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਅਤੇ ਗਲੋਬਲ ਸਿੱਖ ਕੌਂਸਲ ਦੇ ਨੁਮਾਇੰਦਿਆਂ ਨੂੰ ਤਾਲਮੇਲ ਕਮੇਟੀ ਵਿਚ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਗਿਆ। ਅਗਲੀ ਮੀਟਿੰਗ ਵਿਚ ਏਜੰਡਾ ਵਿਚਾਰ ਕੇ ਤਰਜ਼ੀਹੀ ਤੌਰ ’ਤੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।

ਮੀਟਿੰਗ ਵਿਚ ਪੰਜਾਬੀ ਭਾਸ਼ਾ ਨੂੰ ਨਰਸਰੀ ਦੀ ਪੱਧਰ ’ਤੇ ਅਦਾਲਤੀ ਭਾਸ਼ਾ ਤੇ ਸਾਈਨ ਬੋਰਡਾਂ ਦੇ ਮਸਲੇ ਨੂੰ ਪਹਿਲ ਦੇ ਆਧਾਰ ’ਤੇ ਵਿਚਾਰੇ ਜਾਣ ਦਾ ਫ਼ੈਸਲਾ ਹੋਇਆ। ਮੀਟਿੰਗ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਜਨਰਲ ਸਕੱਤਰ ਸ੍ਰੀ ਸੁਸ਼ੀਲ ਦੁਸਾਂਝ, ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਡਾ. ਗੁਲਜ਼ਾਰ ਸਿੰਘ ਪੰਧੇਰ, ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਜਨਰਲ ਸਕੱਤਰ ਸੰਧੂ ਵਰਿਆਣਵੀ, ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ਬਲਬੀਰ ਕੌਰ ਰਾਏਕੋਟੀ, ਭਾਸ਼ਾ ਪਾਸਾਰ ਭਾਈਚਾਰੇ ਵਲੋਂ ਸ. ਹਰਬਖਸ਼ ਸਿੰਘ ਗਰੇਵਾਲ, ਸ. ਮਹਿੰਦਰ ਸਿੰਘ ਸੇਖੋਂ, ਮਿੱਤਰ ਸੈਨ ਮੀਤ, ਪ੍ਰਗਤੀਸ਼ੀਲ ਲੇਖਕ ਸੰਘ ਦੇ ਜਨਰਲ ਸਕੱਤਰ ਡਾ. ਕੁਲਦੀਪ ਸਿੰਘ ਦੀਪ ਅਤੇ ਮਾਹਰ ਵਜੋਂ ਸ੍ਰੀ ਹਰਮੀਤ ਵਿਦਿਆਰਥੀ ਅਤੇ ਡਾ. ਹੀਰਾ ਸਿੰਘ, ਸ਼ਾਮਲ ਹੋਏ। ਅੰਤ ਵਿਚ ਸ੍ਰੀ ਦਰਸ਼ਨ ਬੁੱਟਰ ਨੇ ਧੰਨਵਾਦੀ ਸ਼ਬਦ ਕਹੇ ਅਤੇ ਸਾਰੀਆਂ ਸੰਸਥਾਵਾਂ ਨੂੰ ਸਾਂਝੇ ਤੌਰ ’ਤੇ ਸਰਗਰਮੀ ਕਰਨ ਲਈ ਕਿਹਾ।

This entry was posted in ਪੰਜਾਬ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>