ਗੁਲਜ਼ਾਰ ਗਰੁੱਪ ਆਫ਼ ਇੰਸੀਚਿਊਸ਼ਨਜ਼, ਖੰਨਾ ਵੱਲੋਂ ਆਪਣੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਯੋਗਤਾ ਨਾਲ ਰੂ-ਬਰੂ ਕਰਾਉਣ ਦੇ ਮੰਤਵ ਨਾਲ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਖ਼ੂਬਸੂਰਤ ਰੰਗਾ ਰੰਗ ਪ੍ਰੋਗਰਾਮ ਵਿਚ ਗੁਲਜ਼ਾਰ ਗਰੁੱਪ ਦੇ ਹਰੇਕ ਕੈਂਪਸ ਦੇ ਹਰ ਵਿਭਾਗ ਦੇ ਤਿੰਨ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਭਿਆਚਾਰਕ ਅਤੇ ਪ੍ਰਬੰਧਕੀ ਸਮਾਰੋਹ ਵਿਚ ਡਾਂਸ,ਗਾਇਕੀ,ਰੰਗੋਲੀ, ਮਹਿੰਦੀ, ਰੋਬਟਿਕਸ ਮੁਕਾਬਲਿਆਂ ਸਮੇਤ ਕਰੀਬ 28 ਕੈਟਾਗਰੀਆਂ ਦਾ ਆਯੋਜਨ ਕੀਤਾ ਗਿਆ । ਦੇਸ਼¸ਵਿਦੇਸ਼ ਤੋਂ ਕੈਂਪਸ ਵਿਚ ਸਿੱਖਿਆਂ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਲੋਕ ਨਿ੍ਰਤ ਪੇਸ਼ ਕਰਕੇ ਇਸ ਖ਼ੂਬਸੂਰਤ ਮਾਹੌਲ ਦੀ ਸਿਰਜਣਾ ਕੀਤੀ। ਇਸ ਫੈਸਟ ਦਾ ਉਦਘਾਟਨ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ ਵੱਲੋਂ ਕੀਤਾ ਗਿਆ। ਇਸ ਤੋਂ ਬਾਅਦ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਗੁਰਚਰਨ ਸਿੰਘ, ਕਾਰਜਕਾਰੀ ਡਾਇਰੈਕਟਰ ਗੁਰਕੀਰਤ ਸਿੰਘ ਅਤੇ ਕੈਂਪਸ ਡਾਇਰੈਕਟਰ ਹਨੀ ਸਰਮਾ ਨੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ।
ਇਸ ਮੌਕੇ ਤੇ ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿੱਖਿਆ ਦਾ ਮਨੁੱਖੀ ਜਾਤੀ ਦੀ ਤਰੱਕੀ ਵਿਚ ਅਹਿਮ ਯੋਗਦਾਨ ਹੈ । ਜਦ ਕਿ ਵਿਦਿਆਰਥੀ ਗੁਲਜ਼ਾਰ ਗਰੁੱਪ ਵਿਚੋਂ ਸਿੱਖਿਆਂ ਲੈ ਕੇ ਇਕ ਬਿਹਤਰੀਨ ਨਾਗਰਿਕ ਅਤੇ ਇਕ ਸਫਲ ਇਨਸਾਨ ਬਣਨ ਲਈ ਦੁਨੀਆਂ ਵਿਚ ਵਿਚਰਨਗੇ। ਉਨ੍ਹਾਂ ਗੁਲਜ਼ਾਰ ਗਰੁੱਪ ਵੱਲੋਂ ਦਿਤੀ ਜਾ ਰਹੀ ਬਿਹਤਰੀਨ ਸਿੱਖਿਆਂ ਦੀ ਪੇ੍ਰਰਨਾ ਕਰਦੇ ਹੋਏ ਕਿਹਾ ਕਿ ਗੁਲਜ਼ਾਰ ਗਰੁੱਪ ਨੇ ਜਿੱਥੇ ਸਿੱਖਿਆਂ ਦੇ ਖੇਤਰ ਵਿਚ ਯੂਨੀਵਰਸਿਟੀ ਪੱਧਰ ਤੇ ਮੈਰਿਟ ਹਾਸਿਲ ਕੀਤੀਆਂ ਹਨ। ਉੱਥੇ ਹੀ ਯੂਨੀਵਰਸਿਟੀ ਨੂੰ ਖੇਡਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਲਈ ਬਿਹਤਰੀਨ ਖਿਡਾਰੀ ਅਤੇ ਪ੍ਰਤਿਭਾਵਾਨ ਨੌਜਵਾਨ ਦਿਤੇ ਹਨ। ਜੋ ਕਿ ਮਾਣ ਦਾ ਸਬੱਬ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਵਿਦਿਆਰਥੀ ਜੀਵਨ ਦੀ ਅਹਿਮੀਅਤ ਨੂੰ ਸਮਝਦੇ ਹੋਏ ਆਪਣੇ ਉੱਜਲ ਭਵਿਖ ਲਈ ਸਖ਼ਤ ਮਿਹਨਤ ਕਰਨ ਦੀ ਪੇ੍ਰਰਨਾ ਦਿਤੀ।
ਇਸ ਮੌਕੇ ਐਗਜ਼ੈਕਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਸਾਰਿਆਂ ਨੂੰ ਜੀ ਆਇਆ ਕਹਿੰਦੇ ਹੋਏ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਪ੍ਰੋਗਰਾਮ ਦਾ ਆਯੋਜਨ ਵਿਦਿਆਰਥੀਆਂ ਵਿਚਲੀਆਂ ਕਲਾਤਮਕ ਸੋਚ ਨੂੰ ਸਹੀ ਰੂਪ ਰੇਖਾ ਦੇਣਾ ਹੈ ।
ਇਸ ਦੌਰਾਨ ਸਟੇਜ ਤੇ ਵਿਦਿਆਰਥੀਆਂ ਵੱਲੋਂ ਇਕ¸ ਇਕ ਕਰਕੇ ਕਈ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਇਨਾ ਵਿਚ ਸਭ ਤੋਂ ਵੱਧ ਆਕਰਸ਼ਕ ਮਿਸਟਰ ਅਤੇ ਮਿਸ ਫਰੈੱਸ਼ਰ ਦਾ ਖ਼ਿਤਾਬ ਸੀ। ਇਸ ਮੁਕਾਬਲੇ ਵਿਚ ਨਵੇਂ ਆਏ ਵਿਦਿਆਰਥੀਆਂ ਨੇ ਆਪਣੀ ਬਿਹਤਰੀਨ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅਖੀਰ ਵਿਚ ਪੰਜਾਬ ਦੀ ਸ਼ਾਨ ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਗਏ ਜਿਸ ਵਿਚ ਹਰ ਵਿਦਿਆਰਥੀ ਅਤੇ ਸਮੂਹ ਸਟਾਫ਼ ਕੁਰਸੀਆਂ ਤੋਂ ਉੱਠ ਕੇ ਝੂਮਦਾ ਨਜ਼ਰ ਆਇਆ।