ਨਵੀਂ ਦਿੱਲੀ : ਸਾਬਕਾ ਪ੍ਰਧਾਨਮੰਤਰੀ ਡਾਕਟਰ ਮਨਮੋਹਨ ਸਿੰਘ ਨੇ 92 ਸਾਲ ਦੀ ਉਮਰ ਵਿੱਚ ਦਿੱਲੀ ਦੇ ਅਖਿਲ ਭਾਰਤੀ ਆਯੁਰਵਿਿਗਆਨ ਸੰਸਥਾਨ ਵਿੱਚ 9 ਵਜ ਕੇ 51 ਮਿੰਟ ਤੇ ਆਪਣੇ ਆਖਰੀ ਸਵਾਸ ਪੂਰੇ ਕੀਤੇ। ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ 26 ਦਿਸੰਬਰ ਨੂੰ 8 ਵਜ ਕੇ 6 ਮਿੰਟ ਤੇ ਉਨ੍ਹਾਂ ਨੂੰ ਐਮਸ ਵਿੱਚ ਭਰਤੀ ਕਰਵਾਇਆ ਗਿਆ ਸੀ ਪਰ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਡਾਕਟਰ ਉਨ੍ਹਾਂ ਨੂੰ ਬਚਾ ਨਹੀਂ ਸਕੇ। ਐਮਸ ਦੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਸਵਰਗਵਾਸ ਹੋਣ ਦੀ ਜਾਣਕਾਰੀ ਦਿੱਤੀ ਗਈ।
ਸਾਬਕਾ ਪ੍ਰਧਾਨਮੰਤਰੀ ਡਾਕਟਰ ਮਨਮੋਹਨ ਸਿੰਘ 2004 ਤੋਂ 2014 ਤੱਕ ਪ੍ਰਧਾਨਮੰਤਰੀ ਦੇ ਅਹੁਦੇ ਤੇ ਵਿਰਾਜਮਾਨ ਰਹੇ ਅਤੇ ਇਸ ਸਾਲ ਦੇ ਸ਼ੁਰੂ ਤੱਕ ਉਹ ਰਾਜਸਭਾ ਦੇ ਮੈਂਬਰ ਦੇ ਤੌਰ ਤੇ ਕੰਮ ਕਰਦੇ ਰਹੇ। ਉਨ੍ਹਾਂ ਦਾ ਜਨਮ 1932 ਵਿੱਚ ਪਾਕਿਸਤਾਨ ਦੇ ਲਹਿੰਦੇ ਪੰਜਾਬ ਵਿੱਚ ਚਕਵਾਲ ਜਿਲ੍ਹੇ ਦੇ ਗਾਹ ਪਿੰਡ ਵਿੱਚ ਹੋਇਆ ਸੀ। ਪਾਕਿਸਤਾਨ ਸਰਕਾਰ ਨੇ ਉਨ੍ਹਾਂ ਦੇ ਪ੍ਰਧਾਨਮੰਤਰੀ ਬਣਦੇ ਹੀ ਗਾਹ ਪਿੰਡ ਨੂੰ ਮਾਡਲ ਪਿੰਡ ਬਣਾਉਣ ਦਾ ਐਲਾਨ ਕੀਤਾ ਸੀ। ਗਾਹ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਵੀ ਮਨਮੋਹਨ ਸਿੰਘ ਦੇ ਨਾਮ ਤੇ ਰੱਖਿਆ ਹੋਇਆ ਹੈ। ਉਨ੍ਹਾਂ ਨੇ ਵੀ ਆਪਣੀ ਮੁੱਢਲੀ ਸਿਿਖਆ ਇਸੇ ਸਕੂਲ ਤੋਂ ਪ੍ਰਾਪਤ ਕੀਤੀ ਸੀ।
ਗਾਹ ਪਿੰਡ ਦੇ ਲੋਕ ਡਾਕਟਰ ਮਨਮੋਹਨ ਸਿੰਘ ਦੇ ਬਹੁਤ ਸ਼ੁਕਰਗੁਜ਼ਾਰ ਹਨ, ਉਨ੍ਹਾਂ ਕਰਕੇ ਹੀ ਗਾਹ ਇੱਕ ਆਦਰਸ਼ ਪਿੰਡ ਬਣ ਗਿਆ ਹੈ। 1947 ਦੀ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਚੜ੍ਹਦੇ ਪੰਜਾਬ ਵਿੱਚ ਅੰਮ੍ਰਿਤਸਰ ਵਿੱਚ ਵੱਸ ਗਿਆ। ਉਹ ਆਪਣੀ ਮਿਹਨਤ ਸਦਕਾ ਹੀ ਇੱਕ ਸਾਧਾਰਣ ਪਰਿਵਾਰ ਤੋਂ ਉਠ ਕੇ ਉਚਾਈ ਦੀਆਂ ਸਿੱਖਰਾਂ ਤੇ ਪਹੁੰਚੇ।