ਅੰਮ੍ਰਿਤਸਰ- ਪੰਜਾਬ ਦੇ ਮੁੱਖਮਮਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਖਾਲਸਾ ਕਾਲਜ ਨੂੰ ਯੂਨੀਵਰਿਸਟੀ ਬਣਾਉਣ ਦਾ ਫੈਂਸਲਾ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ। ਇਸ ਸਬੰਧੀ ਸਰਕਾਰ ਖਾਲਸਾ ਕਾਲਜ ਦੇ ਉਚ ਅਧਿਕਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨਾਲ ਵੀ ਵਿਚਾਰ ਵਟਾਂਦਰਾ ਕਰ ਰਹੀ ਹੈ। ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾ ਨੇ ਕਿਹਾ ਕਿਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਸਮਰਥਣ ਕਰ ਰਹੇ ਸ਼ਰੋਮਣੀ ਅਕਾਲੀ ਦੱਲ ਦੇ ਵਿਧਾਇਕਾਂ ਨੂੰ ਪਾਰਟੀ ਵਿੱਚੋਂ ਕਢਣ ਲਈ ਜਲਦੀ ਹੀ ਫੈਸਲਾ ਲੈ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੰਗਤ ਦਰਸ਼ਨ ਦੌਰਾਨ ਵੰਡੀ ਜਾਣ ਵਾਲੀ ਰਕਮ ਡੀਸੀ ਦੀ ਨਿਗਾਰਨੀ ਹੇਠ ਵੰਡੀ ਜਾ ਰਹੀ ਹੈ ਤਾਂ ਜੋ ਇਸ ਦਾ ਸਹੀ ਪ੍ਰਯੋਗ ਹੋਵੇ।