ਅੰਮ੍ਰਿਤਸਰ-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਬੀਤੇ ਦਿਨ ਮੋਹਾਲੀ ਵਿਖੇ ਆਪਣੀਆਂ ਮੰਗਾਂ ਲਈ ਇਕੱਤਰਤ ਹੋਏ ਵੈਟਨਰੀ ਫਾਰਮਾਸਿਸਟਾਂ ਦੀਆਂ ਦਸਤਾਰਾਂ ਦੀ ਬੇਅਦਬੀ ਕੀਤੇ ਜਾਣ ਸਬੰਧੀ ਛਪੀਆਂ ਖ਼ਬਰਾਂ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਦਸਤਾਰ ਸਿੱਖਾਂ ਦੀ ਆਨ ਤੇ ਸ਼ਾਨ ਦੀ ਪ੍ਰਤੀਕ ਹੈ ਇਸ ਨੂੰ ਜਬਰੀ ਉਤਾਰਨਾਂ ਸਿੱਖ ਦਾ ਅਪਮਾਨ ਦੇ ਤੁਲ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਇਸ ਘਟਨਾਂ ’ਚ ਦੋਸ਼ੀ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਅਧਿਕਾਰੀ ਅਜਿਹੀ ਹਰਕਤ ਦੀ ਜੁਰਤ ਨਾ ਕਰੇ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਰਾਜ ਦੇ ਸੀਨੀਅਰ ਅਧਿਕਾਰੀਆਂ ਨੂੰ ਆਦੇਸ਼ ਕਰਨ ਕਿ ਕਿਸੇ ਵੀ ਪ੍ਰਕਾਰ ਦੇ ਸੰਘਰਸ਼ ਦੌਰਾਨ ਕਿਸੇ ਵੀ ਸਿੱਖ ਦੀ ਦਸਤਾਰ ਦੇ ਸਨਮਾਨ ਨੂੰ ਬਹਾਲ ਰੱਖਣ ਲਈ ਯਕੀਨੀ ਬਣਾਇਆ ਜਾਵੇ।
ਦਸਤਾਰ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ- ਜਥੇ. ਅਵਤਾਰ ਸਿੰਘ
This entry was posted in ਪੰਜਾਬ.