ਪੈਰਿਸ- ਫਰਾਂਸ ਵਿੱਚ ਬੁਰਕੇ ਤੇ ਪਾਬੰਦੀ ਲਗਾਉਣ ਤੋਂ ਬਾਅਦ ਇਸ ਕਨੂੰ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਮੁਸਲਮਾਨ ਔਰਤਾਂ ਇਸ ਕਨੂੰਨ ਦਾ ਜਬਰਦਸਤ ਵਿਰੋਧ ਕਰ ਰਹੀਆਂ ਹਨ। ਸਰਕਾਰ ਇਸ ਕਨੂੰਨ ਨੂੰ ਸਖਤੀ ਨਾਲ ਲਾਗੂ ਕਰਨਾ ਚਾਹੁੰਦੀ ਹੈ। ਪੁਲਿਸ ਨੂੰ ਇਸ ਕਨੂੰਨ ਨੂੰ ਲਾਗੂ ਕਰਨ ਲਈ ਪੂਰੇ ਅਧਿਕਾਰ ਦਿੱਤੇ ਗਏ ਹਨ। ਵਿਰੋਧ ਪ੍ਰਦਰਸ਼ਨ ਕਰ ਰਹੀਆਂ ਦੋ ਔਰਤਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।
ਮਿਊਰਿਔਕਸ ਦੇ ਇੱਕ ਸ਼ਾਪਿੰਗ ਸੈਂਟਰ ਵਿੱਚ ਇੱਕ ਔਰਤ ਨੂੰ ਬੁਰਕਾ ਪਹਿਨ ਕੇ ਆਉਣ ਕਰਕੇ 150 ਯੂਰੋ ਦਾ ਜੁਰਮਾਨਾ ਕੀਤਾ ਗਿਆ। ਕਨੂੰਨ ਲਾਗੂ ਹੋਣ ਤੋਂ ਬਾਅਦ ਜੁਰਮਾਨੇ ਦਾ ਇਹ ਪਹਿਲਾ ਕੇਸ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਕਨੂੰਨ ਪੇਚੀਦਾ ਹੈ। ਸਾਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਫਰਾਂਸ ਦੇ ਗ੍ਰਹਿ ਮੰਤਰੀ ਨੇ ਕਿਹਾ, ‘ਔਰਤਾਂ ਅਤੇ ਪੁਰਖਾਂ ਵਿੱਚ ਸਮਾਨਤਾ ਅਤੇ ਧਰਮ ਨਿਰਪੱਖਤਾ ਦਰਸਾਉਣ ਲਈ ਇਸ ਕਨੂੰਨ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਅਸੀਂ ਕੋਈ ਸਮਝੌਤਾ ਨਹੀਂ ਕਰਾਂਗੇ। ਉਨ੍ਹਾਂ ਨੇ ਕਿਹਾ, ਜਰੂਰਤ ਪੈਣ ਤੇ ਸੈਨਾ ਦੀ ਮਦਦ ਵੀ ਲਈ ਜਾ ਸਕਦੀ ਹੈ।’ ਫਰਾਂਸ ਇੱਕ ਮੁਸਲਿਮ ਬਹੁ-ਗਿਣਤੀ ਵਾਲਾ ਦੇਸ਼ ਹੈ। ਸਥਾਨਿਕ ਮੁਸਲਿਮ ਕਮਿਊਨਿਟੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਹੀ ਸਰਕਾਰ ਨੇ ਅਜਿਹਾ ਕਨੂੰਨ ਬਣਾਇਆ ਹੈ।