ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸਾਖੀ ਦਾ ਗੁਰਪੂਰਬ ( ਖਾਲਸੇ ਦਾ ਸਾਜਨਾ ਦਿਵਸ) ਗੁਰਦੁਆਰਾ ਰਕਾਬ ਗੰਜ ਸਾਹਿਬ ਅਤੇ ਗੁਰਦੁਆਰਾ ਮਜਨੂੰ ਟਿੱਲਾ ਵਿਖੇ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਦੋਵਾਂ ਗੁਰ ਅਸਥਾਨਾਂ ਤੇ ਅੰਮ੍ਰਿਤ ਵੇਲੇ ਤੋਂ ਦੇਰ ਸ਼ਾਮ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਜੱਥਿਆਂ, ਢਾਡੀ ਜੱਥਿਆਂ ਅਤੇ ਕਥਾ ਵਾਚਕਾਂ ਨੇ ਮਨੋਹਰ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸੇ ਦਾ ਸਾਜਨਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ
This entry was posted in ਸਰਗਰਮੀਆਂ.