ਅੰਮ੍ਰਿਤਸਰ:- ਧਰਮ ਰੱਖਿਅਕ, ਮਹਾਨ ਪਰਉਪਕਾਰੀ, ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੀਕ ਵਿਸ਼ੇਸ਼ ਨਗਰ ਕੀਰਤਨ ਅਯੋਜਿਤ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਅਰਦਾਸ ਕਰਨ ਉਪਰੰਤ ਹੋਈ।
ਨਗਰ ਕੀਰਤਨ ਵਿਚ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ ਸਿੰਘ ਸਭਾਵਾਂ, ਗੱਤਕਾ ਪਾਰਟੀਆਂ, ਸ਼ਬਦੀ ਜਥਿਆ, ਕਾਰ-ਸੇਵਾ ਵਾਲੇ ਮਹਾਂਪੁਰਸ਼ਾਂ, ਵੱਖ-ਵੱਖ ਸਕੂਲਾਂ ਦੇ ਬੱਚਿਆਂ, ਸਕੂਲੀ ਬੈਂਡਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਜਸਪਾਲ ਸਿੰਘ, ਸ. ਬਿਜੇ ਸਿੰਘ, ਸ. ਦਿਲਬਾਗ ਸਿੰਘ, ਸ. ਕੁਲਦੀਪ ਸਿੰਘ ਬਾਵਾ, ਸ. ਛਿੰਦਰ ਸਿੰਘ, ਪਬਲੀਸਿਟੀ ਵਿਭਾਗ ਦੇ ਸ. ਰਾਮ ਸਿੰਘ, ਸ. ਬਲਵਿੰਦਰ ਸਿੰਘ ਜੋੜਾਸਿੰਘਾ, ਪੱਤਰ ਵਿਹਾਰ ਕੋਰਸ ਦੇ ਡਾਇਰੈਕਟਰ ਡਾ. ਜਸਬੀਰ ਸਿੰਘ ਸਾਬਰ, ਸੁਪਿੰਰਟੈਂਡੈਂਟ ਸ. ਹਰਮਿੰਦਰ ਸਿੰਘ ਮੂਦਲ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਇੰਚਾਰਜ 85 ਸ. ਸੁਖਦੇਵ ਸਿੰਘ ਭੂਰਾ, ਸ. ਜਸਵਿੰਦਰ ਸਿੰਘ, ਸ. ਜਸਵਿੰਦਰ ਸਿੰਘ ਦੀਪ ਇੰਚਾਰਜ ਆਰ.ਟੀ.ਆਈ. ਸ. ਨਿਸ਼ਾਨ ਸਿੰਘ, ਫਲਾਇੰਗ ਦੇ ਸ. ਗੁਰਦੇਵ ਸਿੰਘ, ਚੀਫ ਅਕਾਊਂਟੈਂਟ ਸ. ਹਰਿੰਦਰਪਾਲ ਸਿੰਘ, ਸ. ਰਜਿੰਦਰ ਸਿੰਘ, ਅਕਾਊਂਟੈਂਟ ਸ. ਮਿਲਖਾ ਸਿੰਘ, ਸ. ਵਸਣ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਐਡੀ. ਮੈਨੇਜਰ ਸ. ਪ੍ਰਤਾਪ ਸਿੰਘ, ਮੀਤ ਮੈਨੇਜਰ ਸ. ਮੰਗਲ ਸਿੰਘ, ਸੁਪਰਵਾਈਜ਼ਰ ਸ. ਹਰਜਿੰਦਰ ਸਿੰਘ, ਸ. ਬਲਵਿੰਦਰ ਸਿੰਘ, ਸ. ਤਰਸੇਮ ਸਿੰਘ, ਬੀਬੀ ਕੁਲਬੀਰ ਕੌਰ ਵਿਦੇਸ਼ ਵਿਭਾਗ, ਇੰਟਰਨਲ ਆਡੀਟਰ ਸ. ਮਨਿੰਦਰ ਮੋਹਣ ਸਿੰਘ, ਭੁਪਿੰਦਰ ਸਿੰਘ ਕੰਪਿਊਟਰ ਡਿਜ਼ਾਈਨਰ, ਸ. ਪ੍ਰਮਜੀਤ ਸਿੰਘ, ਸ. ਰਣਜੀਤ ਸਿੰਘ ਭੋਮਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸ੍ਰੀ ਦਰਬਾਰ ਸਾਹਿਬ ਦਾ ਸਮੁਚਾ ਸਟਾਫ ਸ਼ਾਮਲ ਹੋਇਆ।