ਮੁਹਾਲੀ- ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਕਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਦੀ ਹੋਈ ਮੀਟਿੰਗ ਦੌਰਾਨ ਜਿਥੇ ਮੁਹਾਲੀ ਦੇ ਧਾਰਮਿਕ ਸਥਾਨਾਂ ਨੂੰ ਨਿਯਮਤ ਕਰਨ ਸੰਬੰਧੀ ਵਿਚਾਰ ਵਟਾਂਦਰਾ ਹੋਇਆ ਸੀ ਉਥੇ ਕਲਗੀਧਰ ਸੇਵਕ ਜੱਥਾ ਦੇ ਪ੍ਰਧਾਨ ਸ. ਜਤਿੰਦਰਪਾਲ ਸਿੰਘ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਜੋ ਕਿ ਗਮਾਡਾ ਵਲੋਂ ਕਈ ਸਾਲਾਂ ਤੋਂ ਕਬਜੇ ਹੇਠ ਲੈ ਕੇ ਵੇਚ ਵੀ ਦਿਤੀ ਗਈ ਹੈ, ਪਰ ਉਸ ਦੇ ਬਦਲੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਨੂੰ ਜਮੀਨ ਨਹੀਂ ਦਿਤੀ ਗਈ, ਦਾ ਮਾਮਲਾ ਵੀ ਮੁੱਖ ਮੰਤਰੀ ਪੰਜਾਬ ਪਾਸ ਉਠਾਇਆ। ਕਲਗੀਧਰ ਸੇਵਕ ਜੱਥੇ ਦੇ ਪ੍ਰਧਾਨ ਸ. ਜਤਿੰਦਰਪਾਲ ਸਿੰਘ ਨੇ ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਸ੍ਰੀ ਨਰਿੰਦਰ ਕੁਮਾਰ ਸ਼ਰਮਾ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ, ਮੁਹਾਲੀ ਦੇ ਸਦਕਾ ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਬਹੁਤ ਹੀ ਲਾਏਵੰਦ ਰਹੀ। ਸ. ਜਤਿੰਦਰਪਾਲ ਸਿੰਘ ਨੇ ਕਿਹਾ ਕਿ ਉਹ ਅਗਲੇ ਦਿਨਾਂ ਵਿਚ ਵੀ ਗਮਾਡਾ ਦੇ ਅਧਿਕਾਰੀਆਂ ਨੂੰ ਸਿੱਖ ਜਥੇਬੰਦੀਆਂ ਦੇ ਇੱਕ ਵੱਡੇ ਵਫਦ ਨਾਲ ਮਿਲਣਗੇ ਤਾਂ ਕਿ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾ ਸਕੇ।
ਕਲਗੀਧਰ ਸੇਵਕ ਜੱਥੇ ਵਲੋਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜਮੀਨ ਦਾ ਮਾਮਲਾ ਮੁੱਖ ਮੰਤਰੀ ਪਾਸ ਉਠਾਇਆ
This entry was posted in ਪੰਜਾਬ.