ਅੰਮ੍ਰਿਤਸਰ:- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਧਰਮ ਪਤਨੀ ਬੀਬੀ ਸੁਰਿੰਦਰ ਕੌਰ ਬਾਦਲ ਜੋ ਸਰੀਰਕ ਰੋਗ ਕਾਰਨ ਪੀ.ਜੀ.ਆਈ. (ਚੰਡੀਗੜ੍ਹ) ’ਚ ਜ਼ੇਰੇ ਇਲਾਜ ਹਨ, ਦੀ ਸਿਹਤਯਾਬੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂੰਹ ’ਚ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਲਬੀਰ ਸਿੰਘ ਨੇ ਇਲਾਹੀ ਬਾਣੀ ਦਾ ਕੀਰਤਨ ਅਤੇ ਅਰਦਾਸ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਧਰਮ ਸਿੰਘ ਨੇ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਭਾਈ ਰਵੇਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸੁਖਦੇਵ ਸਿੰਘ ਭੌਰ, ਅੰਤ੍ਰਿੰਗ ਮੈਂਬਰ ਸ. ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਐਡੀ. ਸਕੱਤਰ ਸ. ਤਰਲੋਚਨ ਸਿੰਘ, ਸ. ਹਰਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਐਡੀ. ਸਕੱਤਰ ਸ. ਸਤਿਬੀਰ ਸਿੰਘ, ਨਿੱਜੀ ਸਕੱਤਰ ਸ. ਮਨਜੀਤ ਸਿੰਘ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਡਾਇਰੈਕਟਰ ਸ. ਰੂਪ ਸਿੰਘ, ਮੀਤ ਸਕੱਤਰ ਸ. ਗੁਰਚਰਨ ਸਿੰਘ ਘਰਿੰਡਾ, ਸ. ਮਹਿੰਦਰ ਸਿੰਘ ਆਹਲੀ, ਸ. ਰਣਜੀਤ ਸਿੰਘ, ਸ. ਰਾਮ ਸਿੰਘ, ਸ. ਸੁਖਦੇਵ ਸਿੰਘ ਭੂਰਾ, ਸ. ਦਿਲਜੀਤ ਸਿੰਘ (ਬੇਦੀ), ਸ. ਪਰਮਜੀਤ ਸਿੰਘ (ਸਰੋਆ), ਸ. ਕੁਲਦੀਪ ਸਿੰਘ, ਸ. ਬਿਜੈ ਸਿੰਘ, ਸ. ਬਲਵਿੰਦਰ ਸਿੰਘ ਜੋੜਾਸਿੰਘਾ, ਸ. ਹਰਦੀਪ ਸਿੰਘ ਪੱਟੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਬਲਵੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਹਰਮਿੰਦਰ ਸਿੰਘ ਮੂਧਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ (ਮੱਲ੍ਹੀ), ਮੈਨੇਜਰ ਸਰਾਵਾਂ ਸ. ਪ੍ਰਤਾਪ ਸਿੰਘ, ਮੀਤ ਮੈਨੇਜਰ ਸ. ਮੰਗਲ ਸਿੰਘ ਤੇ ਸ. ਬਿਅੰਤ ਸਿੰਘ, ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ, ਸ. ਜਸਵਿੰਦਰ ਸਿੰਘ ਜੱਸੀ ਤੇ ਸ. ਦਲਬੀਰ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ ਤੋਂ ਇਲਾਵਾ ਭਾਰੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।