ਰਾਵਲਪਿੰਡੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ਰੱਫ਼ ਨੂੰ ਸਾਬਕਾ ਪ੍ਰਧਾਨਮੰਤਰੀ ਦੇ ਕਤਲ ਵਿਚ ਸੱਕ ਦੇ ਆਧਾਰ ‘ਤੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ।
ਬੇਨਜ਼ੀਰ ਕਤਲ ਕਾਂਡ ਦੀ ਜਾਂਚ ਕਰ ਰਹੀ ਜਾਂਚ ਏਜੰਸੀ ਦੇ ਵਕੀਲ ਚੌਧਰੀ ਜੁਲਫੀਕਾਰ ਦੀ ਅਪੀਲ ‘ਤੇ ਜੱਜ ਰਾਣਾ ਨਿਸਾਰ ਅਹਿਮਦ ਨੇ ਰਾਸ਼ਟਰਪਤੀ ਮੁਸ਼ਰੱਫ਼ ਨੂੰ ਭਗੌੜਾ ਕਰਾਰ ਦੇ ਦਿੱਤਾ। ਇਸਦਾ ਕਾਰਨ ਸਾਬਕਾ ਰਾਸ਼ਟਰਪਤੀ ਮੁਸ਼ਰੱਫ਼ ਦੇ ਖਿਲਾਫ਼ ਜਾਰੀ ਗ੍ਰਿਫਤਾਰੀ ਵਾਰੰਟ ‘ਤੇ ਅਮਲ ਨਾ ਹੋਣਾ ਮੰਨਿਆ ਜਾ ਰਿਹਾ ਹੈ। ਮੌਜੂਦਾ ਸਮੇਂ ਮੁਸ਼ਰੱਫ਼ ਇੰਗਲੈਂਡ ਵਿਚ ਜਲਾਵਤਨੀ ਦਾ ਜੀਵਨ ਬਤੀਤ ਕਰ ਰਹੇ ਹਨ। ਲੇਕਨ ਐਫਆਈਏ ਨੇ ਸਾਬਕਾ ਰਾਸ਼ਟਰਪਤੀ ਦੇ ਬਿਆਨਾਂ ਦੀ ਇਕ ਸੀਡੀ ਅਤੇ ਸਬੰਧਤ ਦਸਤਾਵੇਜ਼ਾਂ ਨੂੰ ਅਦਾਲਤ ਦੇ ਸਨਮੁੱਖ ਪੇਸ਼ ਕੀਤਾ। ਅਦਾਲਤ ਨੇ ਆਪਣੇ ਇਸ ਫੈਸਲੇ ਤੋਂ ਬਾਅਦ ਅਗਲੀ ਕਾਰਵਾਈ ਦੀ ਤਰੀਕ 11 ਜੂਨ ਤੈਅ ਕੀਤੀ। ਜਿ਼ਕਰਯੋਗ ਹੈ ਬੇਨਜ਼ੀਰ ਭੁੱਟੋ ਨੂੰ 27 ਦਸੰਬਰ, 2008 ਨੂੰ ਇਕ ਚੋਣ ਰੈਲੀ ਦੌਰਾਨ ਕਤਲ ਕਰ ਦਿੱਤਾ ਗਿਆ ਸੀ।