ਅੰਮ੍ਰਿਤਸਰ – ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਵਸੀਲਿਆਂ ਨੂੰ ਹੋਰ ਅੱਗੇ ਵਧਾਉਣ ਦੀ ਭਾਵਨਾ ਨਾਲ ਗੁਰਪੁਰਬਾਂ ਮੌਕੇ ਵਿਸ਼ੇਸ਼ ਸਮਾਗਮਾਂ ਦੌਰਾਨ ਪੰਥ-ਪ੍ਰਸਤ ਪੰਜ ਗੁਰ-ਸਿੱਖ ਪਰਿਵਾਰਾਂ ਨੂੰ ਸਨਮਾਨਿਤ ਕੀਤੇ ਜਾਣ ਦੀ ਪਿਰਤ ਤੋਰੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਅਤੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਤਿਆਰੀ ਸਬੰਧੀ ਇਕੱਤਰ ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਗੁਰਪੁਰਬ ਸਮੁੱਚੇ ਸਿੱਖ ਜਗਤ ਵੱਲੋਂ ਬੜੀ ਸ਼ਰਧਾ-ਭਾਵਨਾ ਨਾਲ ਮਨਾਏ ਜਾਂਦੇ ਹਨ ਤੇ ਨਗਰ-ਕੀਰਤਨਾਂ ‘ਚ ਸੰਗਤਾਂ ਵੱਡੀ ਗਿਣਤੀ ‘ਚ ਸ਼ਾਮਿਲ ਹੁੰਦੀਆਂ ਹਨ, ਪਰ ਨੌਜਵਾਨ ਬੱਚੇ-ਬੱਚੀਆਂ ਦੀ ਸ਼ਮੂਲੀਅਤ ਯਕੀਨੀ ਬਨਾਉਣ ਅਤੇ ਉਨ੍ਹਾਂ ਨੂੰ ਗੁਰਮਤਿ ਦ੍ਰਿੜ ਕਰਵਾਉਣ ਲਈ ਸਕੂਲਾਂ/ਕਾਲਜਾਂ ‘ਚ ਧਾਰਮਿਕ ਭਾਸ਼ਨ ਤੇ ਸ਼ੁੱਧ ਗੁਰਬਾਣੀ ਉਚਾਰਨ ਵਰਗੇ ਮੁਕਾਬਲਿਆਂ ਰਾਹੀਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤ ਨਾਲ ਜੋੜਨ ਦੇ ਵੱਡੇ ਪੱਧਰ ‘ਤੇ ਯਤਨ ਕਰਨੇ ਚਾਹੀਦੇ ਹਨ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਕਿਹਾ ਕਿ ਗੁਰਪੁਰਬਾਂ ਨੂੰ ਸਮਰਪਿਤ ਸਮਾਗਮਾਂ ਸਮੇਂ ਪੰਜ ਗੁਰ-ਸਿੱਖ ਪਰਿਵਾਰਾਂ ਨੂੰ ਸਨਮਾਨਿਤ ਕੀਤੇ ਜਾਣ ਸਬੰਧੀ ਸਿੰਘ ਸਾਹਿਬ ਦੇ ਆਦੇਸ਼ਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਮ ਪੁਰ ਯੂਨੀਵਰਸਿਟੀ ਸਥਾਪਿਤ ਕਰਕੇ ਸ਼੍ਰੋਮਣੀ ਕਮੇਟੀ ਨੇ ਨਵਾਂ ਇਤਿਹਾਸ ਸਿਰਜਿਆ ਹੈ। ਉਹਨਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਹੋਰ ਚੰਗੇ ਮਿਸ਼ਨਰੀ ਪੈਦਾ ਕਰਨ ਲਈ 10+2 ਪਾਸ ਗੁਰਸਿੱਖ ਵਿੱਦਿਆਰਥੀਆਂ ਨੂੰ ਪੰਜ ਸਾਲ ਦੀ ਅਕਾਦਮਿਕ ਸਿੱਖਿਆ ਦੇ ਨਾਲ ਗੁਰਮਤਿ ਜੀਵਨ-ਜਾਚ ਦ੍ਰਿੜ ਕਰਵਾਉਣ ਉਪਰੰਤ ਇੱਕ ਸਾਲ ਗੁਰਮਤਿ ਦੇ ਪ੍ਰਚਾਰ ਦੀ ਟ੍ਰੇਨਿੰਗ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਸਿਖਲਾਈ ਸੰਸਥਾ ਸਫ਼ਲਤਾਪੂਰਵਕ ਚੱਲ ਰਹੀ ਹੈ। ਇਸ ਤੋਂ ਇਲਾਵਾ ਬਹਾਦਰਗੜ੍ਹ (ਪਟਿਆਲਾ) ਵਿਖੇ ਪੰਥ-ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਸਿੱਖ ਸਟੱਡੀਜ਼ ਨੂੰ ਵੀ ਭਵਿੱਖ ‘ਚ ਇੱਕ ਧਾਰਮਿਕ ਯੂਨੀਵਰਸਿਟੀ ‘ਚ ਤਬਦੀਲ ਕਰ ਦਿੱਤਾ ਜਾਵੇਗਾ।
ਇਸ ਮੌਕੇ ਚੀਫ਼ ਖਾਲਸਾ ਦੀਵਾਨ ਦੇ ਸਕੱਤਰ ਸ. ਸੰਤੋਖ ਸਿੰਘ ਸੇਠੀ, ਨਾਮ-ਸਿਮਰਨ ਸਤਿਸੰਗ ਸਭਾ ਵੱਲੋਂ ਸ. ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਜੋੜਾ ਘਰ ਗੁਰਦੁਆਰਾ ਮੰਜੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸ. ਹਰਦਿਆਲ ਸਿੰਘ ਚੌਹਾਨ, ਸ. ਸੁਰਿੰਦਰ ਸਿੰਘ ਪ੍ਰਧਾਨ, ਸ੍ਰੀ ਗੁਰੂ ਸਿੰਘ ਸਭਾ (ਰਜਿ:) ਵੱਲੋਂ ਸ. ਇੰਦਰਪਾਲ ਸਿੰਘ ਗਰੋਵਰ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਲੋਹਗੜ੍ਹ ਵੱਲੋਂ ਸ. ਸੁਰਜੀਤ ਸਿੰਘ, ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ, ∨ ਐਸ ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ ਸ. ਜਗਦੀਸ਼ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਗੁਰੂ ਸਾਹਿਬਾਨ ਦੇ ਗੁਰਪੁਰਬ ਸ਼ਰਧਾ-ਭਾਵਨਾ ਨਾਲ ਮਨਾਉਣ ਅਤੇ ਨਵੀਂ ਪੀੜ੍ਹੀ ਨੂੰ ਗੁਰਮਤਿ ਜੀਵਨ-ਜਾਚ ਦ੍ਰਿੜ ਕਰਵਾਉਣ ਲਈ ਵਡਮੁੱਲੇ ਸੁਝਾਅ ਦਿੱਤੇ। ਮੰਚ ਦਾ ਸੰਚਾਲਨ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੇ ਡਾਇਰੈਕਟਰ ਸ. ਰੂਪ ਸਿੰਘ ਨੇ ਕੀਤਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸਵਿੰਦਰ ਸਿੰਘ ਦੋਬਲੀਆ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇ. ਹਰਦਲਬੀਰ ਸਿੰਘ ਸ਼ਾਹ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡੀ: ਸਕੱਤਰ ਸ. ਸਤਿਬੀਰ ਸਿੰਘ, ਸ. ਹਰਭਜਨ ਸਿੰਘ, ਸ. ਮਹਿੰਦਰ ਸਿੰਘ ਤੇ ਸ. ਮਨਜੀਤ ਸਿੰਘ, ਮੀਤ ਸਕੱਤਰ ਸ. ਰਾਮ ਸਿੰਘ ਤੇ ਸ. ਕੁਲਦੀਪ ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਸ. ਜੋਗੇਸ਼ਵਰ ਸਿੰਘ, ਪ੍ਰੋ. ਸੁਖਦੇਵ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ. ਹਰਮਿੰਦਰ ਸਿੰਘ ਮੂਧਲ ਤੇ ਸ. ਮਲਕੀਤ ਸਿੰਘ ਬਹਿੜਵਾਲ, ਸਾਬਕਾ ਮੀਤ ਸਕੱਤਰ ਸ. ਗੁਰਬਚਨ ਸਿੰਘ ਚਾਂਦ ਤੇ ਸ. ਅਜਾਇਬ ਸਿੰਘ, ਸ. ਗੁਰਮੀਤ ਸਿੰਘ ਸ/ਸੰਪਾਦਕ ਗੁਰਦੁਆਰਾ ਗਜ਼ਟ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ (ਮੱਲ੍ਹੀ) ਤੇ ਸ. ਪ੍ਰਤਾਪ ਸਿੰਘ, ਐਡੀ. ਮੈਨੇਜਰ ਸ. ਮਹਿੰਦਰ ਸਿੰਘ, ਸ. ਬਿਅੰਤ ਸਿੰਘ ਤੇ ਸ. ਮੰਗਲ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੀ-ਬਲਾਕ ਰਣਜੀਤ ਐਵੀਨਿਊ ਵੱਲੋਂ ਸ. ਸੁਖਵਿੰਦਰ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਮਾਤਾ ਕੌਲਾਂ ਜੀ ਵੱਲੋਂ ਸ. ਗੁਰਦੀਪ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨਹਿਰੂ ਕਲੋਨੀ ਮਜੀਠਾ ਰੋਡ ਵੱਲੋਂ ਸ. ਪ੍ਰੇਮ ਸਿੰਘ, ਸੇਵਕ ਜਥਾ ਕੜਾਹਿ ਪ੍ਰਸਾਦਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਸ. ਜਗਜੀਤ ਸਿੰਘ ਖਾਲਸਾ, ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਡੀ-ਬਲਾਕ ਵੱਲੋਂ ਸ. ਤਰਲੋਕ ਸਿੰਘ, ਸੇਵਕ ਜਥਾ ਇਸ਼ਨਾਨ ਗੁਰਦੁਆਰਾ ਸੰਤੋਖਸਰ ਸਾਹਿਬ ਦੇ ਸ. ਤਰਲੋਚਨ ਸਿੰਘ, ਭਾਈ ਚਰਨਜੀਤ ਸਿੰਘ ਅਖੰਡਕੀਰਤਨੀ ਜਥਾ, ਸੇਵਕ ਜਥਾ ਜੋੜੇਘਰ ਗੁਰਦੁਆਰਾ ਸ਼ਹੀਦ ਗੰਜ ਵੱਲੋਂ ਸ. ਉਪਕਾਰ ਸਿੰਘ, ਸੇਵਕ ਕਮੇਟੀ ਗੁਰਦੁਆਰਾ ਟੋਭਾ ਭਾਈ ਸਾਲ੍ਹੋ ਜੀ ਵੱਲੋਂ ਸ. ਪਿਆਰਾ ਸਿੰਘ, ਸ੍ਰੀ ਅੰਮ੍ਰਿਤਸਰ ਸੇਵਕ ਸਭਾ ਘੰਟਾ ਘਰ ਵੱਲੋਂ ਸ. ਜੋਗਿੰਦਰ ਸਿੰਘ ਕੋਹਲੀ, ਗੁਰੂ ਨਾਨਕ ਗੁਰਪੁਰਬ ਕਮੇਟੀ ਵੱਲੋਂ ਸ. ਮਹਿੰਦਰ ਸਿੰਘ ਭਾਰਤੀ, ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਦਸਮੇਸ਼ ਨਗਰ ਵੱਲੋਂ ਸ. ਜਸਵੰਤ ਸਿੰਘ, ਧੰਨ ਧੰਨ ਬਾਬਾ ਦੀਪ ਸਿੰਘ ਸ੍ਰੀ ਅਖੰਡਪਾਠ ਸੇਵਾ ਸੁਸਾਇਟੀ ਵੱਲੋਂ ਸ. ਗੁਰਬਖਸ਼ ਸਿੰਘ, ਮਾਤਾ ਕੌਲਾਂ ਜੀ ਟਕਸਾਲ ਵੱਲੋਂ ਸ. ਤੇਜਪਾਲ ਸਿੰਘ, ਗੁਰਦੁਆਰਾ ਸਾਹਿਬ ਸਿਵਲ ਲਾਈਨ ਵੱਲੋਂ ਬਾਬਾ ਰਛਪਾਲ ਸਿੰਘ, ਰੈਡ ਕਰਾਸ ਭਾਈ ਘਨਈਆ ਐਂਬੂਲੈਂਸ ਸੁਸਾਇਟੀ ਵੱਲੋਂ ਸ. ਗੁਰਸ਼ਰਨ ਸਿੰਘ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਵੱਲੋਂ ਸ. ਕੁਲਦੀਪ ਸਿੰਘ ਮਹੰਤ, ਮਾਨਵ ਕਲਿਆਣ ਕੇਂਦਰ ਦੇ ਪ੍ਰਧਾਨ ਸ. ਹਰਚਰਨ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਪਿੱਪਲੀ ਸਾਹਿਬ ਵੱਲੋਂ ਬੀਬੀ ਰਣਜੀਤ ਕੌਰ, ਗੁਰਦੁਆਰਾ ਗੋਲਡਨ ਐਵੀਨਿਊ ਦੇ ਪ੍ਰਧਾਨ ਸ. ਅਜੀਤ ਸਿੰਘ ਬੱਬਰ, ਗੁਰਦੁਆਰਾ ਕਲਗੀਧਰ ਮੋਹਨ ਨਗਰ ਸੁਲਤਾਨਵਿੰਡ ਰੋਡ ਵੱਲੋਂ ਬੀਬੀ ਅਮਰਜੀਤ ਕੌਰ,ਸ. ਸੁਖਵਿੰਦਰ ਸਿੰਘ ਨਿਸ਼ਾਨ ਸਾਹਿਬ ਵਾਲੇ, ਸ. ਅਮਰਜੀਤ ਸਿੰਘ ਸ਼ਬਦ ਚੌਂਕੀ ਜਥਾ ਗੁਰਦੁਆਰਾ ਸ਼ਹੀਦ ਗੰਜ, ਸ. ਬਲਵਿੰਦਰ ਸਿੰਘ ਰਾਜੋਕੇ ਸੇਵਕ ਜਥਾ ਇਸ਼ਨਾਨ ਗੁਰਦੁਆਰਾ ਸ਼ਹੀਦ ਗੰਜ, ਸ. ਹਰਭਜਨ ਸਿੰਘ ਭਾਟੀਆ ਸੇਵਕ ਜਥਾ ਇਸ਼ਨਾਨ ਗੁਰਦੁਆਰਾ ਮੰਜੀ ਸਾਹਿਬ, ਸ. ਸੁਖਵਿੰਦਰ ਸਿੰਘ ਸੇਵਕ ਜਥਾ ਇਸ਼ਨਾਨ ਗੁਰਦੁਆਰਾ ਗੁਰੂ ਕੇ ਮਹਿਲ, ਸ. ਜਸਬੀਰ ਸਿੰਘ ਸੇਠੀ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ, ਸ. ਸੁਖਦੇਵ ਸਿੰਘ ਭਾਈ ਮੰਝ ਜੀ ਗੁਰਮਤਿ ਸੰਗੀਤ ਅਕੈਡਮੀ, ਗੁਰਦੁਆਰਾ ਸਾਧਸੰਗਤ ਵੱਲੋਂ ਸ. ਹਰਿੰਦਰਪਾਲ ਸਿੰਘ, ਗੁਰਦੁਆਰਾ ਸਿੰਘ ਸਭਾ ਗੋਲਡਨ ਐਵੀਨਿਊ ਵੱਲੋਂ ਸ. ਅਜੀਤ ਸਿੰਘ ਬਸਰਾ, ਬੀਬੀ ਸੁਰਜੀਤ ਕੌਰ ਮਿਨਹਾਸ, ਬੀਬੀ ਸੁਰਜੀਤ ਕੌਰ ਬੱਬਰ, ਬੀਬੀ ਗੁਰਸ਼ਰਨ ਕੌਰ, ਬੀਬੀ ਮਨਜੀਤ ਕੌਰ, ਬੀਬੀ ਗੁਰਮੀਤ ਕੌਰ, ਸੇਵਕ ਜਥਾ ਇਸ਼ਨਾਨ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਡੇਰਾ ਸੰਤ ਬਾਬਾ ਕਰਮ ਸਿੰਘ ਜੀ ਹੋਤੀ ਮਰਦਾਨ, ਸੇਵਕ ਜਥਾ ਜੋੜੇ ਘਰ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ, ਸੇਵਕ ਕਮੇਟੀ ਗੁਰਦੁਆਰਾ ਗੁਰੂ ਕੇ ਮਹਿਲ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।