ਲੁਧਿਆਣਾ:-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵਿਸ਼ੇਸ਼ ਤੌਰ ਤੇ ਲਾਇਨਜ਼ ਕਲੱਬ ਅਤੇ ਪੀ ਏ ਯੂ ਦੀ ਐਨ ਐਸ ਐਸ ਇਕਾਈ ਵੱਲੋਂ ਸਾਂਝੇ ਤੌਰ ਤੇ ਇਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਮੁਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਡਾ: ਬਲਦੇਵ ਸਿੰਘ ਢਿੱਲੋਂ ਨੇ ਬੋਲਦਿਆਂ ਕਿ ਕਿਹਾ ਕਿ ਸਿਰਫ ਇਨਸਾਨ ਖੂਨ ਕਿਸੇ ਦੂੁਜੇ ਇਨਸਾਨ ਨੂੰ ਦੇ ਕੇ ਨਵੀਂ ਜ਼ਿੰਦਗੀ ਪ੍ਰਦਾਨ ਕਰ ਸਕਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਇਸ ਸ਼ੁਭ ਕਾਰਜ ਲਈ ਹਮੇਸ਼ਾਂ ਤਿਆਰ ਰਹਿਣਾ ਚਾਹੀਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਰੇ ਕਾਲਜਾਂ ਦੀਆਂ ਐਨ ਐਸ ਐਸ ਇਕਾਈਆਂ ਇਸ ਕੈਂਪ ਦਾ ਹਿੱਸਾ ਸਨ। ਇਸ ਤੋਂ ਪਹਿਲਾਂ ਸ਼੍ਰੀ ਅਮਿਤ ਗੋਸਾਂਈ ਵੱਲੋਂ ਆਯੋਜਕਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਇਸ ਸ਼ੁਭ ਕਾਰਜ ਨੂੰ ਨੇਪਰੇ ਚਾੜਨ ਲਈ ਵਧਾਈ ਪੇਸ਼ ਕੀਤੀ ਗਈ। ਲੁਧਿਆਣਾ ਲਾਇਨਜ਼ ਕਲੱਬ ਈਲਾਈਟ ਦੇ ਪ੍ਰਧਾਨ ਰਾਜੇਸ਼ ਮਹਾਜਨ ਅਤੇ ਅਮਨ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ 150 ਤੋਂ ਵੱਧ ਯੂਨਿਟ ਖੂਨ ਇਕੱਠਾ ਕੀਤਾ ਗਿਆ ਹੈ।