ਅੰਮ੍ਰਿਤਸਰ: – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਦੇ ਸੁਚੱਜੇ ਪ੍ਰਬੰਧਾਂ ਅਧੀਨ ਸਿੱਖੀ ਦੇ ਪ੍ਰਚਾਰ, ਪ੍ਰਸਾਰ ਤੇ ਵਿਸਥਾਰ ਲਈ ਆਰੰਭ ਕੀਤੇ ਦੋ ਸਾਲਾ ਪੱਤਰ ਵਿਹਾਰ ਕੋਰਸ ਨੂੰ ਪਾਠਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। 3000 ਤੋਂ ਵੱਧ ਵਿਦਿਆਰਥੀ ਇਸ ਕੋਰਸ ਲਈ ਦਾਖਲਾ ਲੈ ਚੁਕੇ ਹਨ। ਇਨ੍ਹਾਂ ਵਿਦਿਆਰਥੀਆਂ ਨਾਲ ਕੋਰਸ ਸਬੰਧੀ ਵੱਖ-ਵੱਖ ਕੇਂਦਰਾਂ ’ਤੇ ਨਿੱਜੀ ਸੰਪਰਕ ਪ੍ਰੋਗਰਾਮ ਉਪਰੰਤ 7 ਤੇ 8 ਫਰਵਰੀ ਨੂੰ ਪ੍ਰੀਖਿਆ ਲਈ ਜਾ ਰਹੀ ਹੈ ਜਿਸ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪ੍ਰੀਖਿਆ ਲਈ ਪੰਜਾਬ ਹਰਿਆਣਾ, ਹਿਮਾਚਲ ’ਚ ਵੱਖ-ਵੱਖ ਵਿਦਿਅਕ ਅਦਾਰਿਆਂ ’ਚ 18 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਹਨ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਇਕ ਪ੍ਰੈਸ ਰਲੀਜ਼ ’ਚ ਦਿੱਤੀ।
ਉਨ੍ਹਾਂ ਦੱਸਿਆ ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ ’ਚ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ, ਮਲਟੀ ਐਜ਼ੂਕੇਸ਼ਨ ਕਾਲਜ ਫਾਰ ਗਰਲਜ਼ ਬਟਾਲਾ ਰੋਡ, ਮਹਿਤਾ ਚੌਂਕ, (ਅੰਮ੍ਰਿਤਸਰ), ਜਿਲ੍ਹਾ ਗੁਰਦਾਸਪੁਰ ਦੇ ਦੋ, ਗੁਰੂ ਨਾਨਕ ਦੇਵ ਅਕੈਡਮੀ, ਜਲੰਧਰ ਰੋਡ, ਬਟਾਲਾ, ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ, ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ, ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਤਰਨ ਤਾਰਨ, ਗੁਰੂ ਨਾਨਕ ਕਾਲਜ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ (ਕਪੂਰਥਲਾ), ਖ਼ਾਲਸਾ ਕਾਲਜ ਪਟਿਆਲਾ, ਲੁਧਿਆਣਾ ਜਿਲ੍ਹੇ ’ਚ ਗੁਰੂ ਨਾਨਕ ਇੰਜੀ. ਕਾਲਜ, ਗਿੱਲ ਰੋਡ ਲੁਧਿਆਣਾ, ਗੁਰੂ ਗੋਬਿੰਦ ਖ਼ਾਲਸਾ ਕਾਲਜ ਫਾਰ ਵੂਮੈਨ ਝਾੜ ਸਾਹਿਬ, ਬਾਬਾ ਗਾਂਧਾ ਸਿੰਘ ਪਬਲਿਕ ਸੀਨੀਅਰ ਸਕੈਡੰਰੀ ਸਕੂਲ ਜਿਲ੍ਹਾ ਬਰਨਾਲਾ, ਗੁਰੂ ਨਾਨਕ ਕਾਲਜ ਮੋਗਾ, ਗੁਰੂ ਨਾਨਕ ਕਾਲਜ ਫਾਰ ਗਰਲਜ਼ ਟਿੱਬੀ ਸਾਹਿਬ ਰੋਡ ਮੁਕਤਸਰ, ਮਾਤਾ ਸਾਹਿਬ ਕੌਰ ਗੁਰੂ ਕਾਂਸੀ ਗਰਲਜ਼ ਕਾਲਜ, ਤਲਵੰਡੀ ਸਾਬੋ ਜਿਲ੍ਹਾ ਬਠਿੰਡਾ, ਗੁਰੂ ਨਾਨਕ ਕਾਲਜ ਬੁਢਲਾਡਾ, ਜਿਲ੍ਹਾ ਮਾਨਸਾ, ਹਰਿਆਣਾ ਵਿਖੇ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸਕੈਡੰਰੀ ਸਕੂਲ ਕੁਰਕੁਸ਼ੇਤਰ ਹਰਿਆਣਾ, ਹਿਮਾਚਲ ’ਚ ਅਕਾਲ ਅਕੈਡਮੀ ਬੜੂ ਸਾਹਿਬ ਜਿਲ੍ਹਾ ਸਿਰਮੌਰ ਵਿਖੇ ਕੁਲ 18 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਇਸ ਪੱਤਰ ਵਿਹਾਰ ਕੋਰਸ ਦਾ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ਸਬੰਧੀ ਸੂਚਨਾਂ ਡਾਕ ਤੇ ਫ਼ੋਨ ਰਾਹੀਂ ਵੀ ਭੇਜੀ ਜਾ ਰਹੀ ਹੈ ਅਤੇ ਪ੍ਰੀਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।