ਅੰਮ੍ਰਿਤਸਰ- ਜਾਗਤ-ਜੋਤ, ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ‘ਚ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ, ਸਕੂਲਾਂ/ਕਾਲਜਾਂ ਦੇ ਬੱਚੇ, ਸ਼ਹਿਰ ਦੀਆਂ ਵੱਖ-ਵੱਖ ਬੈਂਡ ਪਾਰਟੀਆਂ, ਭਾਰੀ ਗਿਣਤੀ ‘ਚ ਗੁਰੂ-ਜਸ ਗਾਇਨ ਕਰਦੀਆਂ ਪੈਦਲ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਸ ਤੋਂ ਪਹਿਲਾਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਆਰੰਭ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ। ਅਰਦਾਸ ਭਾਈ ਧਰਮ ਸਿੰਘ ਨੇ ਕੀਤੀ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰ-ਮਰਯਾਦਾ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਪੰਜ ਪਿਆਰੇ ਸਾਹਿਬਾਨ ਨੂੰ ਸਤਿਕਾਰ ਵਜੋਂ ਸਿਰੋਪਾਉ ਭੇਟ ਕੀਤੇ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਕਾਰ-ਸੇਵਾ ਵਾਲੇ ਮਹਾਂਪੁਰਸ਼ ਬਾਬਾ ਕਸ਼ਮੀਰਾ ਸਿੰਘ ਜੀ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਉੱਘੇ ਅਕਾਲੀ ਆਗੂ ਸ. ਉਪਕਾਰ ਸਿੰਘ (ਸੰਧੂ), ਸ. ਬਾਵਾ ਸਿੰਘ ਗੁਮਾਨਪੁਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਖੱਟੜਾ, ਐਡੀਸ਼ਨਲ ਸਕੱਤਰ ਸ. ਤਰਲੋਚਨ ਸਿੰਘ, ਸ. ਮਨਜੀਤ ਸਿੰਘ ਤੇ ਸ. ਸਤਿਬੀਰ ਸਿੰਘ, ਮੀਤ ਸਕੱਤਰ ਸ. ਰਾਮ ਸਿੰਘ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਲਵੀਰ ਸਿੰਘ, ਸ. ਬਿਜੈ ਸਿੰਘ, ਸ. ਕੇਵਲ ਸਿੰਘ, ਸ. ਕੁਲਦੀਪ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਅੰਗਰੇਜ਼ ਸਿੰਘ, ਡਾਇਰੈਕਟਰ ਸ. ਰੂਪ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ (ਮੱਲ੍ਹੀ) ਤੇ ਸ. ਪ੍ਰਤਾਪ ਸਿੰਘ, ਐਡੀਸ਼ਨਲ ਮੈਨੇਜਰ ਸ. ਸਕੱਤਰ ਸਿੰਘ, ਸ. ਬਲਦੇਵ ਸਿੰਘ, ਸ. ਬਿਅੰਤ ਸਿੰਘ, ਸ. ਮਹਿੰਦਰ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸ. ਪਰਮਦੀਪ ਸਿੰਘ, ਸ. ਗੁਰਬਚਨ ਸਿੰਘ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਹਰਮਿੰਦਰ ਸਿੰਘ ਮੂਧਲ ਤੇ ਸ. ਪਰਮਜੀਤ ਸਿੰਘ, ਐਡੀਸ਼ਨਲ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਚੀਫ਼ ਅਕਾਊਂਟੈਂਟ ਸ. ਹਰਿੰਦਰਪਾਲ ਸਿੰਘ ਤੇ ਸ. ਰਜਿੰਦਰ ਸਿੰਘ, ਆਡਿਟਰ ਸ. ਦਰਸ਼ਨ ਸਿੰਘ, ਸ. ਕੁਲਦੀਪ ਸਿੰਘ ਤੇ ਸ. ਮਨਿੰਦਰਮੋਹਨ ਸਿੰਘ, ਰੀਸਰਚ ਸਕਾਲਰ ਸ. ਸੁਖਦੇਵ ਸਿੰਘ, ਇੰਚਾਰਜ ਅਮਲਾ ਸ. ਤਰਵਿੰਦਰ ਸਿੰਘ ਤੇ ਸ. ਗੁਰਦਿੱਤ ਸਿੰਘ, ਸ. ਜਸਵਿੰਦਰ ਸਿੰਘ ਦੀਪ, ਸੁਪਰਵਾਈਜ਼ਰ ਸ. ਯਾਦਵਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ, ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਗੁਰਦੁਆਰਾ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਰਸਤਾ ਬਹੁਤ ਸੋਹਣੇ ਢੰਗ ਨਾਲ ਸਜਾਇਆ ਹੋਇਆ ਸੀ। ਸ਼ਹਿਰ ਵਾਸੀਆਂ ਨਗਰ ਕੀਰਤਨ ‘ਚ ਸ਼ਾਮਿਲ ਸੰਗਤਾਂ ਦੀ ਥਾਂ-ਥਾਂ ‘ਤੇ ਠੰਢੇ-ਮਿੱਠੇ ਜਲ, ਫ਼ਲਾਂ ਤੇ ਲੰਗਰ ਦੀ ਸੇਵਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਪਾਲਕੀ, ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ‘ਤੇ ਫੁੱਲਾਂ ਦੀ ਵਰਖਾ ਕੀਤੀ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਵੇਰੇ 10 ਤੋਂ 12 ਵਜੇ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌਅ ਸਜਾਏ ਗਏ।