Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸਿੱਖ ਮਾਮਲਿਆਂ ਵਿੱਚ ਦਖਲ ਦੇਣ ਦੀ ਥਾਂ ਸੂਬੇ ਦੇ ਹਾਲਾਤ ਵੱਲ ਧਿਆਨ ਦੇਵੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਮਸਲਿਆਂ ਵਿੱਚ ਦਖਲਅੰਦਾਜ਼ੀ ਦਾ ਕਰੜਾ ਨੋਟਿਸ ਲੈਂਦਿਆਂ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ … More
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, … More
ਹਟਾਏ ਗਏ ਤਿੰਨ ਸਿੰਘ ਸਾਹਿਬਾਨਾਂ ਨੂੰ 15 ਤਕ ਬਹਾਲ ਨਾ ਕੀਤਾ ਤਾਂ ਹੋਵੇਗਾ ਸੰਘਰਸ਼- ਬਾਬਾ ਹਰਨਾਮ ਸਿੰਘ ਖਾਲਸਾ
ਅੰਮ੍ਰਿਤਸਰ - ਤਿੰਨ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੀ ਬਹਾਲੀ ਲਈ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਇਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ … More
ਸਿੱਖ ਫੈਡਰੇਸ਼ਨ ਯੂਕੇ ਵੱਲੋਂ ਭਾਈ ਮਹਿਲ ਸਿੰਘ ਜੀ ਬੱਬਰ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀ ਭਾਈ ਮਹਿਲ ਸਿੰਘ ਜੀ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ।ਉਹਨਾਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਈ ਕੀਤੇ ਨਿਰਸਵਾਰਥ ਸੰਘਰਸ਼ ਅਤੇ ਕੁਰਬਾਨੀ ਨੂੰ ਸਿੱਖ ਫੈਡਰੇਸ਼ਨ ਯੂਕੇ ਵੱਲੋਂ ਕੇਸਰੀ ਪ੍ਰਣਾਮ ਹੈ। ਸੰਨ 1978 … More
ਪੰਜਾਬੀ ਭਵਨ ਵਿਖੇ ਪੰਜ-ਰੋਜ਼ਾ ਨਾਟਕ-ਮੇਲੇ ਦੇ ਅਖੀਰਲੇ ਦਿਨ ਨਾਟਕਕਾਰ ਹੀਰਾ ਸਿੰਘ ਰੰਧਾਵਾ ਕੈਨੇਡਾ ਨਾਲ ਰੂ-ਬ-ਰੂ
ਲੁਧਿਆਣਾ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ, ਪਟਿਆਲਾ (ਸਭਿਆਚਾਰ ਮੰਤਰਾਲਾ, ਭਾਰਤ ਸਰਕਾਰ), ਪੰਜਾਬ ਕਲਾ ਪਰਿਸ਼ਦ, ਭਾਸ਼ਾ ਵਿਭਾਗ ਪੰਜਾਬ, ਪਟਿਆਲਾ ਅਤੇ ਉੱਤਮ ਸਵੀਟਸ, ਚੰਡੀਗੜ੍ਹ ਦੇ ਸਹਿਯੋਗ ਨਾਲ ਹੋ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ … More
ਸਬਰ, ਸੰਤੋਖ ਤੇ ਹੌਸਲੇ ਦੀ ਮੂਰਤ : ਮਾਤਾ ਮਹਿੰਦਰ ਕੌਰ ਢਿਲੋਂ
ਢਿਲਵਾਂ, (ਉਜਾਗਰ ਸਿੰਘ) : ਮਾਤਾ ਮਹਿੰਦਰ ਕੌਰ ਢਿਲੋਂ ਸਬਰ, ਸੰਤੋਖ, ਨਮਰਤਾ, ਹਲੀਮੀ ਅਤੇ ਹੌਸਲੇ ਦਾ ਮੁਜੱਸਮਾ ਸਨ। ਉਹ 20 ਮਾਰਚ 2025 ਨੂੰ 83 ਸਾਲ ਦੀ ਉਮਰ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। 15 ਮਈ … More
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮ ਤੈਅ ਕਰਨ ਨੂੰ ਪ੍ਰਵਾਨਗੀ, ਸ੍ਰੀ ਗੁਰੂ ਤੇਗ … More
ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ … More
ਭਾਈ ਮਹਿਲ ਸਿੰਘ ਬੱਬਰ ਨੂੰ ਪੰਥ ਵਲੋਂ ਭੇਂਟ ਕੀਤੀ ਗਈ ਸ਼ਰਧਾਂਜਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥੇ ਦੇ ਪੁਰਾਤਨ ਸਿੰਘ ਅਤੇ ਖਾੜਕੂ ਜੱਥੇਬੰਦੀ ਬੱਬਰ ਖਾਲਸਾ ਦੇ ਡਿਪਟੀ ਮੁੱਖੀ ਜਲਾਵਤਨੀ ਭਾਈ ਮਹਿਲ ਸਿੰਘ ਬੱਬਰ ਜੋ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦੇ ਵੱਡਾ ਭਰਾਤਾ ਸਨ, ਬੀਤੇ ਦਿਨੀਂ ਬਿਮਾਰ ਹੋਣ ਕਰਕੇ … More
ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਕੀਤਾ ਵਰਮੀਕੰਪੋਸਟਿੰਗ, ਮਧੂਮੱਖੀ ਪਾਲਣ ਅਤੇ ਮੱਛੀ ਪਾਲਣ ਸਬੰਧੀ ਹੁਨਰ ਸਿਖਲਾਈ ਵਿਸ਼ੇ ‘ਤੇ ਵਰਕਸ਼ਾਪ ਦਾ ਉਦਘਾਟਨ
ਅੰਮ੍ਰਿਤਸਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਵਰਮੀਕੰਪੋਸਟਿੰਗ, ਮਧੂਮੱਖੀ ਪਾਲਣ ਅਤੇ ਮੱਛੀ ਪਾਲਣ ‘ਤੇ ਨੌਜਵਾਨਾਂ ਦੀ ਹੁਨਰ ਅਧਾਰਤ ਸਿਖਲਾਈ ‘ਤੇ ਪੰਜ ਦਿਨਾਂ ਵਰਕਸ਼ਾਪ ਦਾ ਉਦਘਾਟਨ ਕੀਤਾ। ਇਹ ਵਰਕਸ਼ਾਪ … More