ਉਜਾਗਰ ਸਿੰਘ

Author Archives: ਉਜਾਗਰ ਸਿੰਘ

 

ਲੋਕ ਸਭਾ ਚੋਣਾਂ ਜਿੱਤਕੇ ਪੰਜਾਬ ਪ੍ਰਦੇਸ਼ ਕਾਂਗਰਸ ਕੁੰਭਕਰਨੀ ਨੀਂਦ ਸੌਂ ਗਈ

ਪੰਜਾਬ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਜਲਾਲਾਬਾਦ, ਸੋਮ ਨਾਥ ਵੱਲੋਂ ਫਗਵਾੜਾ ਅਤੇ ਹਰਵਿੰਦਰ ਸਿੰਘ ਫੂਲਕਾ ਵੱਲੋਂ ਦਾਖਾ ਵਿਧਾਨ ਸਭਾ ਦੀਆਂ ਸੀਟਾਂ ਤੋਂ ਅਸਤੀਫ਼ੇ ਦੇਣ ਤੋਂ ਬਾਅਦ ਤਿੰਨ ਹਲਕਿਆਂ ਦੀਆਂ ਉਪ ਚੋਣਾਂ ਕਿਸੇ ਸਮੇਂ ਵੀ ਹੋ ਸਕਦੀਆਂ ਹਨ। ਪੰਜਾਬ ਪ੍ਰਦੇਸ਼ ਕਾਂਗਰਸ … More »

ਲੇਖ | Leave a comment
 

ਸਿੱਧੂ ਦਾ ਅਸਤੀਫ਼ਾ:ਟੁੱਟ ਗਈ ਤੜੱਕ ਕਰਕੇ ਯਾਰੀ ਬੇਕਦਰਾਂ ਨਾਲ ਲਾਈ

ਨਵਜੋਤ ਸਿੰਘ ਸਿੱਧੂ ਦੀਆਂ ਸਿਆਸੀ ਯਾਰੀਆਂ ਕੱਚੀਆਂ ਹੀ ਹਨ। ਸਭ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵਿਚ ਅਰੁਣ ਜੇਤਲੀ ਰਾਹੀਂ ਸ਼ਾਮਲ ਹੋਇਆ ਸੀ। ਅਰੁਣ ਜੇਤਲੀ ਹੀ ਉਸਦੀ ਥਾਂ ਤੇ ਅੰਮਿ੍ਰਤਸਰ ਤੋਂ ਲੋਕ ਸਭਾ ਦੀ ਚੋਣ ਲੜਿਆ ਸੀ। ਉਸਨੇ ਹੀ ਨਵਜੋਤ ਸਿੰਘ … More »

ਲੇਖ | Leave a comment
 

ਚੋਣ ਕਮਿਸ਼ਨ ਦੀ ਪਾਰਦਰਸ਼ੀ ਪ੍ਰਣਾਲੀ ਵਿਚਲੀਆਂ ਚੋਰ ਮੋਰੀਆਂ

ਭਾਰਤ ਦੇ ਬਹੁਤੇ ਲੋਕ ਭਰਿਸ਼ਟਾਚਾਰ ਵਿਚ ਲੁਪਤ ਹਨ। ਭਰਿਸ਼ਟਾਚਾਰ ਅਜਿਹੀ ਸਮਾਜਿਕ ਬਿਮਾਰੀ ਹੈ, ਜਿਹੜੀ ਇਨਸਾਨੀ ਕਦਰਾਂ ਕੀਮਤਾਂ ਦਾ ਘਾਣ ਕਰ ਦਿੰਦੀ ਹੈ। ਇਨਸਾਨ ਦੀ ਮਾਨਸਿਕਤਾ ਨੂੰ ਦਾਗ਼ੀ ਕਰ ਦਿੰਦੀ ਹੈ। ਹੈਰਾਨੀ ਅਤੇ ਪ੍ਰੇਸ਼ਾਨੀ ਦੀ ਗੱਲ ਹੈ ਕਿ ਭਰਿਸ਼ਟਾਚਾਰ ਕਰਕੇ ਵੱਡੇ-ਵੱਡੇ … More »

ਲੇਖ | Leave a comment
download.resized

ਅਮਰੀਕਾ ਵਿਚ ਆਜ਼ਾਦੀ ਦਿਵਸ ਮਨਾਉਣ ਦਾ ਵਿਲੱਖਣ ਢੰਗ

ਮੈਂ ਲਗਪਗ ਹਰ ਸਾਲ ਗਰਮੀਆਂ ਵਿਚ ਅਮਰੀਕਾ ਆਪਣੇ ਸਪੁੱਤਰ ਕੋਲ ਜਾਂਦਾ ਰਹਿੰਦਾ ਹਾਂ। ਅਮਰੀਕਾ 4 ਜੁਲਾਈ 1776 ਨੂੰ ਆਜ਼ਾਦ ਹੋਇਆ ਸੀ। ਉਦੋਂ ਤੋਂ ਹੀ ਆਜ਼ਾਦੀ ਦਿਵਸ 4 ਜੁਲਾਈ ਨੂੰ ਮਨਾਇਆ ਜਾਂਦਾ ਹੈ। ਇਸ ਲਈ ਹਰ ਸਾਲ ਮੈਨੂੰ ਵੀ ਆਜ਼ਾਦੀ ਦੇ … More »

ਲੇਖ | Leave a comment
 

ਦਿੱਲੀ ਦੀ ਘਟਨਾ ਨਵੀਂ ਸਰਕਾਰ ਦਾ ਸਿੱਖਾਂ ਨੂੰ ਪਹਿਲਾ ਤੋਹਫ਼ਾ

ਕੇਂਦਰ ਸਰਕਾਰ ਦੀ ਨਵੀਂ ਸਰਕਾਰ ਦੇ ਨਵੇਂ ਰਾਸ਼ਟਰਵਾਦ ਦਾ ਦਿੱਲੀ ਦੀ ਘਟਨਾ ਸਿੱਖ ਜਗਤ ਨੂੰ ਪਹਿਲਾ ਤੋਹਫ਼ਾ ਹੈ। ਦੇਸ਼ ਨੂੰ ਅਜ਼ਾਦ ਹੋਇਆਂ ਭਾਵੇਂ 70 ਸਾਲ ਹੋ ਗਏ ਹਨ ਪ੍ਰੰਤੂ ਰਾਸ਼ਟਰਵਾਦ ਦੀ ਨਵੀਂ ਪਰੀਭਾਸ਼ਾ ਵਾਲੀ ਸ੍ਰੀ ਨਰਿੰਦਰ ਮੋਦੀ ਦੀ ਦੂਜੀ ਪਾਰੀ … More »

ਲੇਖ | Leave a comment
thumbnail.resized

ਦਲੀਪ ਸਿੰਘ ਉਪਲ ਦੀ ਪੁਸਤਕ ਦੋ ਤੇਰੀਆਂ ਦੋ ਮੇਰੀਆਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ

ਦਲੀਪ ਸਿੰਘ ਉਪਲ ਦੀ ਕਹਾਣੀਆਂ ਦੀ ਪੁਸਤਕ ‘ਦੋ ਤੇਰੀਆਂ ਦੋ ਮੇਰੀਆਂ’ ਕਹਾਣੀਕਾਰ ਦੀ ਵਿਚਾਰਧਾਰਾ ਦੀ ਪ੍ਰਤੀਕ ਹੈ। ਦਲੀਪ ਸਿੰਘ ਉਪਲ ਮੁੱਢਲੇ ਤੌਰ ਤੇ ਵਾਰਤਾਕਾਰ ਹੈ। ਉਸਦੀ ਵਾਰਤਕ ਦੀ ਸ਼ੈਲੀ ਰੌਚਿਕ ਹੁੰਦੀ ਹੈ। ਮਾਝੇ ਦਾ ਜੰਮਪਲ ਅਤੇ ਮਾਲਵਾ ਕਰਮਭੂਮੀ ਹੋਣ ਕਰਕੇ … More »

ਸਰਗਰਮੀਆਂ | Leave a comment
 

ਫਤਿਹਵੀਰ ਸਿੰਘ ਦੀ ਦੁੱਖਦਾਇਕ ਘਟਨਾ ਤੇ ਦੂਸ਼ਣਬਾਜ਼ੀ ਨਾਲੋਂ ਸੰਜੀਦਗੀ ਦੀ ਲੋੜ

ਮਾਸੂਮ ਫ਼ਤਿਹਵੀਰ ਸਿੰਘ ਦੀ ਮੌਤ ਕਈ ਲਾਜਵਾਬ ਸਵਾਲ ਖੜ੍ਹੇ ਕਰ ਗਈ। ਇਸ ਘਟਨਾ ਤੋਂ ਸਬਕ ਸਿੱਖਣ ਦੀ ਥਾਂ ਅਸੀਂ ਦੂਸ਼ਣਬਾਜ਼ੀ ਦਾ ਸ਼ਿਕਾਰ ਹੋ ਗਏ ਹਾਂ। ਗ਼ਲਤੀਆਂ ਤੇ ਗ਼ਲਤੀਆਂ ਕਰੀ ਜਾਂਦੇ ਹਾਂ ਪ੍ਰੰਤੂ ਸਬਕ ਸਿੱਖਣ ਦੀ ਕੋਸ਼ਿਸ਼ ਨਹੀਂ ਕਰਦੇ। ਇਹ ਮਸਲਾ … More »

ਲੇਖ | Leave a comment
kk.resized

ਇਹ ਪਰਿੰਦੇ ਸਿਆਸਤ ਨਹੀਂ ਜਾਣਦੇ ਪੁਸਤਕ ਸਮਾਜਿਕ ਸਰੋਕਾਰਾਂ ਅਤੇ ਮੁਹੱਬਤ ਦਾ ਸੁਮੇਲ – ਉਜਾਗਰ ਸਿੰਘ

ਕੁਲਜੀਤ ਕੌਰ ਗ਼ਜ਼ਲ ਦੀ ਗ਼ਜ਼ਲਾਂ/ਕਵਿਤਾਵਾਂ ਦੀ ਪੁਸਤਕ ‘‘ਇਹ ਪਰਿੰਦੇ ਸਿਆਸਤ ਨਹੀਂ ਜਾਣਦੇ’’ ਬਹੁਪੱਖੀ ਅਤੇ ਬਹੁ ਅਰਥੀ ਕਵਿਤਾ ਹੈ। ਇਸ ਪੁਸਤਕ ਦੀਆਂ ਗ਼ਜ਼ਲਾਂ/ਕਵਿਤਾਵਾਂ ਸਮਾਜਿਕ ਸਰੋਕਾਰਾਂ ਨਾਲ ਲਬਰੇਜ਼ ਹਨ। ਉਸਦੀ ਪੁਸਤਕ ਦੀ ਹਰ ਗ਼ਜ਼ਲ/ਕਵਿਤਾ ਕਿਸੇ ਨਾ ਕਿਸੇ ਸਮਾਜਿਕ ਸਮੱਸਿਆ ਦੀ ਬਾਤ ਪਾਉਂਦੀ … More »

ਸਰਗਰਮੀਆਂ | Leave a comment
 

ਨਵਜੋਤ ਸਿੰਘ ਸਿੱਧੂ ਨੇ ਆਪਣੇ ਪੈਰੀਂ ਆਪ ਕੁਹਾੜਾ ਮਾਰਿਆ

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੇ ਆਖ਼ਰ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਵਾਲਾ ਮਹੱਤਵਪੂਰਨ ਵਿਭਾਗ ਵਾਪਸ ਲੈ ਕੇ ਪਹਿਲੀ ਵਾਰ ਦਲੇਰਾਨਾ ਕਦਮ ਚੁੱਕਿਆ ਹੈ। ਪਿਛਲੇ ਢਾਈ ਸਾਲਾਂ ਤੋਂ ਨਵਜੋਤ ਸਿੰਘ ਸਿੱਧੂ ਦਿੱਲੀ ਦੀ ਧੌਂਸ ਨਾਲ ਬਿਆਨਬਾਜ਼ੀ ਕਰ ਰਹੇ ਸਨ। … More »

ਲੇਖ | Leave a comment
 

ਸਿੱਖ ਸਿਧਾਂਤਾਂ ਨੂੰ ਤਿਲਾਂਜਲੀ ਦੇਣ ਕਰਕੇ ਸ਼ਰੋਮਣੀ ਅਕਾਲੀ ਦਲ ਨੂੰ ਲਗਿਆ ਖ਼ੋਰਾ

ਅਕਾਲੀ ਦਲ ਦੇ 98 ਸਾਲਾਂ ਦੇ ਇਤਿਹਾਸ ਵਿਚ ਅਜਿਹਾ ਮੌਕਾ ਕਦੀਂ ਵੀ ਨਹੀਂ ਆਇਆ ਕਿ ਅਕਾਲੀ ਦਲ ਦੀ ਹਾਲਤ ਇਤਨੀ ਪਤਲੀ ਹੋਵੇ। ਸਗੋਂ ਅਕਾਲੀ ਦਲ ਅਤੇ ਖਾਸ ਤੌਰ ਤੇ ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਵਿਚ ਸਭ ਤੋਂ ਵੱਧ ਯੋਗਦਾਨ ਪਾਇਆ। … More »

ਲੇਖ | Leave a comment