ਖ਼ਬਰਾਂ
ਨਿਊਜੀਲੈਂਡ ਵਿਖੇ ਸਿੱਖਾਂ ਵਲੋਂ ਭਾਰਤੀ ਐੱਬੇਸੀ ਮੂਹਰੇ ਪ੍ਰਦਰਸ਼ਨ ਅਤੇ ਕੀਤੀ ਗਈ ਕਾਰ ਰੈਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਿਊਜੀਲੈਂਡ ਵਿਖ਼ੇ ਰਹਿ ਰਹੇ ਸਿੱਖਾਂ ਵਲੋਂ ਵਡੀ ਗਿਣਤੀ ਅੰਦਰ ਇਕੱਠੀਆਂ ਹੋਕੇ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਕਾਰ ਰੈਲੀ ਕਢੀ ਗਈ ਉਪਰੰਤ ਭਾਰਤੀ ਐੱਬੇਸੀ ਮੂਹਰੇ ਵੱਡਾ ਪ੍ਰਦਰਸ਼ਨ ਕੀਤਾ ਗਿਆ । ਪੰਜਾਬ ਪੋਲੀਟੀਕਸ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ … More
ਕੈਨੇਡਾ ਦੇ ਸਿੱਖਾਂ ਵੱਲੋਂ ਭਾਰਤ ਦੀ ਅੰਬੈਸੀ ਵੈਨਕੂਵਰ ਸਾਹਮਣੇ ਵੱਡਾ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਦੇ 16 ਮਹੀਨੇ ਬੀਤ ਜਾਣ ਤੇ ਵੈਨਕੂਵਰ ਕੈਨੇਡਾ ਦੇ ਸਿੱਖਾਂ ਵੱਲੋਂ ਭਾਰਤ ਦੀ ਐੰਬੈਸੀ ਵੈਨਕੂਵਰ ਸਾਹਮਣੇ ਵੱਡਾ ਪ੍ਰਦਰਸ਼ਨ ਕੀਤਾ ਗਿਆ। ਗੁਰਦੁਆਰਾ ਨਾਨਕ ਦਰਬਾਰ ਦੇ ਮੈਂਬਰ ਅਤੇ ਪੰਥਕ ਸੇਵਾਦਾਰ … More
ਤਖਤ ਅਤੇ ਸਿੰਘ ਸਾਹਿਬਾਨ ਨਾਲ ਕਿਸੇ ਵੀ ਸਿਆਸੀ ਵਿਅਕਤੀ ਦਾ ਅਪਮਾਨ ਜਨਕ ਵਤੀਰਾ ਬਰਦਾਸ਼ਤ ਯੋਗ ਨਹੀਂ : ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਸਿੱਖ ਫੈਡਰੇਸ਼ਨ ਯੂਕੇ ਵੱਲੋਂ ਵਿਰਸਾ ਸਿੰਘ ਵਲਟੋਹਾ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ ਅਤੇ ਸਿੱਖ ਫੈਡਰੇਸ਼ਨ ਯੂਕੇ ਨੇ ਕਿਹਾ ਹੈ ਕਿ ਉਹ ਸਾਰੇ ਤਖ਼ਤਾਂ ਦੇ ਜਥੇਦਾਰਾਂ ਦੀ ਪੂਰੀ ਹਮਾਇਤ ਕਰਦੇ ਹਨ ਅਤੇ ਇਸ ਤਰ੍ਹਾਂ ਦਾ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ … More
ਅਮਰੀਕਾ ਨੇ ਹਰਿਆਣਾ ਦੇ ਵਿਕਾਸ ਯਾਦਵ ਦਾ ਪਨੂੰ ਕੇਸ ਵਿਚ ਜਾਰੀ ਕੀਤਾ ਮੋਸਟ ਵਾਂਟੇਡ ਇਸ਼ਤਿਹਾਰ
ਨਵੀਂ ਦਿੱਲੀ , (ਮਨਪ੍ਰੀਤ ਸਿੰਘ ਖਾਲਸਾ):- ਅਮਰੀਕੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਰੇਵਾੜੀ ਦਾ ਇੱਕ ਨੌਜਵਾਨ ਵੀ ਨਿਊਯਾਰਕ ਸਥਿਤ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੈ। ਅਮਰੀਕੀ ਜਾਂਚ … More
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 19 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ … More
ਬ੍ਰਿਟੇਨ ਨੇ ਭਾਈ ਨਿਝਰ ਕਤਲ ਮਾਮਲੇ ‘ਚ ਭਾਰਤ ਨੂੰ ਕੈਨੇਡਾ ਦੀ ਕਾਨੂੰਨੀ ਪ੍ਰਕਿਰਿਆ ਵਿੱਚ ਸਹਿਯੋਗ ਕਰਨ ਲਈ ਕਿਹਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਬ੍ਰਿਟੇਨ ਬੁੱਧਵਾਰ ਨੂੰ ਫਾਈਵ ਆਈਜ਼ ਖੁਫੀਆ ਭਾਈਵਾਲਾਂ ਵਿੱਚ ਸ਼ਾਮਲ ਹੋ ਗਿਆ ਅਤੇ ਕਿਹਾ ਕਿ ਕੈਨੇਡਾ ਦੀ ਕਾਨੂੰਨੀ ਪ੍ਰਕਿਰਿਆ ਵਿੱਚ ਭਾਰਤ ਦਾ ਸਹਿਯੋਗ ਦੋਵਾਂ ਦੇਸ਼ਾਂ ਦਰਮਿਆਨ ਡੂੰਘੀ ਕੂਟਨੀਤਕ ਕਤਾਰ ਵਿੱਚ “ਅਗਲਾ ਸਹੀ ਕਦਮ” ਹੈ, ਅਤੇ ਉਸਨੂੰ ਕੈਨੇਡਾ … More
ਨਵੰਬਰ 1984 ਸਿੱਖ ਕਤਲੇਆਮ ਮਾਮਲੇ ‘ਚ ਨਾਮਜਦ ਜਗਦੀਸ਼ ਟਾਈਟਲਰ ਮਾਮਲੇ ਦੀ ਸੁਣਵਾਈ ਜੱਜ ਸਾਹਿਬ ਹਾਜਿਰ ਨਾ ਹੋਣ ਕਰਕੇ ਨਹੀ ਹੋ ਸਕੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਜਗਦੀਸ਼ ਟਾਈਟਲਰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਲ ਹੀ ਇਸ ਮਾਮਲੇ ਦੀ ਸ਼ਿਕਾਇਤਕਰਤਾ ਲਖਵਿੰਦਰ ਕੌਰ ਵੀ ਅਦਾਲਤ ਅੰਦਰ ਪੇਸ਼ ਹੋਈ ਪਰ … More
ਤਖ਼ਤ ਸਾਹਿਬਾਨ ਦੇ ਜਥੇਦਾਰਾਂ ਖਿਲਾਫ ਕਿਰਦਾਰਕੁਸ਼ੀ ਦੀ ਵੱਡੀ ਸਾਜ਼ਿਸ਼ ਕਰਨ ਵਾਲਾ ਕਿਸੇ ਤਰਾਂ ਵੀ ਪੰਥ ’ਚ ਬਣੇ ਰਹਿਣ ਦੇ ਲਾਇਕ ਨਹੀਂ
ਅੰਮ੍ਰਿਤਸਰ : ਸਿੱਖ ਚਿੰਤਕ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਮਵਰ ਆਗੂ ਸ.ਵਿਰਸਾ ਸਿੰਘ ਵਲਟੋਹਾ ਦੇ ਖਿਲਾਫ ਲਏ ਗਏ ਫ਼ੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। … More